June 5, 2026, 2:56 am
----------- Advertisement -----------
HomeNewsBreaking Newsਜਲੰਧਰ ਛਾਉਣੀ ਤੋਂ ਸਾਬਕਾ ਵਿਧਾਇਕ ਜਗਬੀਰ ਬਰਾੜ ਭਾਜਪਾ 'ਚ ਸ਼ਾਮਲ

ਜਲੰਧਰ ਛਾਉਣੀ ਤੋਂ ਸਾਬਕਾ ਵਿਧਾਇਕ ਜਗਬੀਰ ਬਰਾੜ ਭਾਜਪਾ ‘ਚ ਸ਼ਾਮਲ

Published on

----------- Advertisement -----------

ਜਲੰਧਰ, 21 ਮਈ 2024 – ਜਲੰਧਰ ‘ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਇੱਕ ਸਾਲ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ।

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ, ਜਲੰਧਰ ਉੱਤਰੀ ਹਲਕੇ ਦੇ ਵਿਧਾਇਕ ਕੇਡੀ ਭੰਡਾਰੀ ਸਮੇਤ ਕਈ ਆਗੂਆਂ ਨੇ ਬਰਾੜ ਨੂੰ ਦਿੱਲੀ ਵਿੱਚ ਭਾਜਪਾ ਵਿੱਚ ਸ਼ਾਮਲ ਕਰਵਾਇਆ। ਜਗਬੀਰ ਸਿੰਘ ਬਰਾੜ ਆਮ ਆਦਮੀ ਪਾਰਟੀ ਵੱਲੋਂ ਪਾਸੇ ਕਰਨ ਤੋਂ ਨਾਰਾਜ਼ ਸਨ।

ਹਾਲ ਹੀ ਵਿੱਚ ਆਮ ਆਦਮੀ ਪਾਰਟੀ ਵੱਲੋਂ ਬੀਬੀ ਰਾਜਵਿੰਦਰ ਕੌਰ ਥਿਆੜਾ ਨੂੰ ਕੈਂਟ ਹਲਕੇ ਦਾ ਇੰਚਾਰਜ ਬਣਾਇਆ ਗਿਆ ਸੀ, ਜਿਸ ਕਾਰਨ ਉਹ ਕਾਫੀ ਨਾਰਾਜ਼ ਸਨ।

ਦੱਸ ਦੇਈਏ ਕਿ ਕਰੀਬ ਇੱਕ ਸਾਲ ਪਹਿਲਾਂ ਬਰਾੜ ਉਪ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ‘ਚ ਸ਼ਾਮਲ ਹੋਣ ਤੋਂ ਬਾਅਦ ‘ਆਪ’ ਵੱਲੋਂ ਬਰਾੜ ਨੂੰ ਕੋਈ ਵੱਡਾ ਅਹੁਦਾ ਨਹੀਂ ਦਿੱਤਾ ਗਿਆ। ਜਗਬੀਰ ਸਿੰਘ ਬਰਾੜ ਸੂਬੇ ਵਿੱਚ ਅਕਾਲੀ ਦਲ ਦੀ ਸਰਕਾਰ ਵੇਲੇ ਜਲੰਧਰ ਕੈਂਟ ਹਲਕੇ ਤੋਂ ਵਿਧਾਇਕ ਸਨ। ਜ਼ਿਮਨੀ ਚੋਣ ਵਿੱਚ ਬਰਾੜ ਨੇ ਆਮ ਆਦਮੀ ਪਾਰਟੀ ਨੂੰ ਚੰਗੀਆਂ ਵੋਟਾਂ ਹਾਸਲ ਕੀਤੀਆਂ ਕਿਉਂਕਿ ਬਰਾੜ ਦਾ ਕੈਂਟ ਹਲਕੇ ਵਿੱਚ ਕਾਫੀ ਪ੍ਰਭਾਵ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...