ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਇਕ ਅਹਿਮ ਫੈਸਲਾ ਲਿਆ ਹੈ। ਹਰਿਆਣਾ ਵਿੱਚ 25 ਮਈ ਨੂੰ ਹੋਣ ਵਾਲੀਆਂ ਚੋਣਾਂ ਕਾਰਨ ਚੰਡੀਗੜ੍ਹ ਵਿੱਚ ਤਾਇਨਾਤ ਸਾਰੇ ਕਰਮਚਾਰੀ ਜੋ ਕਿ ਹਰਿਆਣਾ ਦੇ ਸੰਸਦੀ ਹਲਕੇ ਦੇ ਰਜਿਸਟਰਡ ਵੋਟਰ ਹਨ, ਨੂੰ ਵਿਸ਼ੇਸ਼ ਅਚਨਚੇਤ ਛੁੱਟੀ ਮਿਲੇਗੀ।
ਚੰਡੀਗੜ੍ਹ ਅਤੇ ਪੰਜਾਬ ਵਿੱਚ ਚੋਣਾਂ ਕਾਰਨ 1 ਜੂਨ ਨੂੰ ਜਨਤਕ ਛੁੱਟੀ ਰਹੇਗੀ। ਇਸ ਸਮੇਂ ਦੌਰਾਨ, ਉਦਯੋਗਿਕ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਅਤੇ ਦਿਹਾੜੀਦਾਰ ਕਰਮਚਾਰੀਆਂ/ਅਨਿਯਮਿਤ ਕਾਮਿਆਂ ਲਈ ਵੀ ਅਦਾਇਗੀ ਛੁੱਟੀ ਰਹੇਗੀ। ਦੱਸ ਦਈਏ ਕਿ ਇਸ ਵਾਰ ਚੋਣਾਂ ਵਿੱਚ ਚੋਣ ਕਮਿਸ਼ਨ ਨੇ 70 ਫੀਸਦੀ ਤੋਂ ਵੱਧ ਵੋਟਾਂ ਪਾਉਣ ਦਾ ਟੀਚਾ ਰੱਖਿਆ ਹੈ। ਜਿਸ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ।
----------- Advertisement -----------
ਚੰਡੀਗੜ੍ਹ ਪ੍ਰਸ਼ਾਸਨ ਨੇ ਲਿਆ ਵੱਡਾ ਫੈਸਲਾ, ਹਰਿਆਣਾ ‘ਚ ਵੋਟਿੰਗ ਲਈ ਮੁਲਾਜ਼ਮਾਂ ਨੂੰ ਮਿਲੇਗੀ ਛੁੱਟੀ
Published on
----------- Advertisement -----------
----------- Advertisement -----------












