June 2, 2026, 10:26 am
----------- Advertisement -----------
HomeNewsBreaking Newsਕੋਲਕਾਤਾ ਚੌਥੀ ਵਾਰ ਆਈ.ਪੀ.ਐਲ. ਦੇ ਫਾਈਨਲ 'ਚ, ਹੈਦਰਾਬਾਦ ਕੋਲ ਹਾਰ ਤੋਂ ਬਾਅਦ...

ਕੋਲਕਾਤਾ ਚੌਥੀ ਵਾਰ ਆਈ.ਪੀ.ਐਲ. ਦੇ ਫਾਈਨਲ ‘ਚ, ਹੈਦਰਾਬਾਦ ਕੋਲ ਹਾਰ ਤੋਂ ਬਾਅਦ ਵੀ ਇਕ ਮੌਕਾ ਹੋਰ

Published on

----------- Advertisement -----------

ਅਹਿਮਦਾਬਾਦ, 22 ਮਈ 2024 – ਸ਼੍ਰੇਅਸ ਅਈਅਰ ਦੀ ਕਪਤਾਨੀ ਵਾਲੀ ਕੋਲਕਾਤਾ ਨਾਈਟ ਰਾਈਡਰਜ਼ (KKR) ਨੇ ਸ਼ਾਨਦਾਰ ਪ੍ਰਦਰਸ਼ਨ ਦੇ ਨਾਲ ਇੰਡੀਅਨ ਪ੍ਰੀਮੀਅਰ ਲੀਗ (IPL) 2024 ਦੇ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ। ਆਈਪੀਐਲ ਦੇ ਇਤਿਹਾਸ ਵਿੱਚ ਕੇਕੇਆਰ ਟੀਮ ਦਾ ਇਹ ਚੌਥਾ ਫਾਈਨਲ ਮੈਚ ਹੋਵੇਗਾ।

KKR ਨੇ ਮੰਗਲਵਾਰ (21 ਮਈ) ਨੂੰ IPL 2024 ਦਾ ਪਹਿਲਾ ਕੁਆਲੀਫਾਇਰ ਮੈਚ ਖੇਡਿਆ, ਜਿਸ ਵਿੱਚ ਉਸਨੇ ਪੈਟ ਕਮਿੰਸ ਦੀ ਕਪਤਾਨੀ ਵਾਲੇ ਸਨਰਾਈਜ਼ਰਜ਼ ਹੈਦਰਾਬਾਦ (SRH) ਨੂੰ 8 ਵਿਕਟਾਂ ਨਾਲ ਹਰਾਇਆ। ਇਸ ਹਾਰ ਦੇ ਬਾਵਜੂਦ ਹੈਦਰਾਬਾਦ ਦੀ ਟੀਮ ਨੂੰ ਇਕ ਹੋਰ ਮੌਕਾ ਮਿਲੇਗਾ ਅਤੇ ਹੈਦਰਾਬਾਦ ਦੀ ਟੀਮ ਕੁਆਲੀਫਾਇਰ-2 ਆਪਣਾ ਅਗਲਾ ਮੈਚ ਖੇਡੇਗੀ।

ਕੇਕੇਆਰ ਨੇ ਚੌਥੀ ਵਾਰ ਆਈਪੀਐਲ ਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਇਸ ਤੋਂ ਪਹਿਲਾਂ ਇਹ ਟੀਮ ਸਾਲ 2012, 2014 ਅਤੇ 2021 ਵਿੱਚ ਫਾਈਨਲ ਖੇਡ ਚੁੱਕੀ ਹੈ। ਟੀਮ ਨੇ ਸਾਲ 2012 ਅਤੇ 2014 ਵਿੱਚ ਜਿੱਤ ਦਰਜ ਕੀਤੀ ਸੀ। ਇਸ ਦੇ ਨਾਲ ਹੀ ਸਾਲ 2021 ‘ਚ ਇਸ ਨੂੰ CSK ਦੇ ਖਿਲਾਫ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਹੁਣ ਤੱਕ ਸਿਰਫ਼ CSK ਅਤੇ MI ਨੇ ਹੀ IPL ਵਿੱਚ ਤਿੰਨ ਤੋਂ ਵੱਧ ਫਾਈਨਲ ਖੇਡੇ ਹਨ। ਹੁਣ ਇਸ ਵਿੱਚ ਕੇਕੇਆਰ ਦਾ ਨਾਮ ਵੀ ਜੁੜ ਗਿਆ ਹੈ।

ਕੁਆਲੀਫਾਇਰ-1 ਮੈਚ ‘ਚ ਹੈਦਰਾਬਾਦ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 160 ਦੌੜਾਂ ਦਾ ਟੀਚਾ ਰੱਖਿਆ ਸੀ। ਜਵਾਬ ‘ਚ ਕੇਕੇਆਰ ਨੇ 13.4 ਓਵਰਾਂ ‘ਚ 2 ਵਿਕਟਾਂ ਗੁਆ ਕੇ ਮੈਚ ਜਿੱਤ ਲਿਆ ਅਤੇ ਫਾਈਨਲ ‘ਚ ਵੀ ਪ੍ਰਵੇਸ਼ ਕਰ ਲਿਆ।

ਕੇਕੇਆਰ ਲਈ ਕਪਤਾਨ ਸ਼੍ਰੇਅਸ ਅਈਅਰ ਨੇ 24 ਗੇਂਦਾਂ ‘ਤੇ 58 ਦੌੜਾਂ ਦੀ ਅਜੇਤੂ ਪਾਰੀ ਖੇਡੀ। ਜਦਕਿ ਵੈਂਕਟੇਸ਼ ਅਈਅਰ ਨੇ 28 ਗੇਂਦਾਂ ‘ਤੇ ਨਾਬਾਦ 51 ਦੌੜਾਂ ਬਣਾਈਆਂ। ਦੋਵਾਂ ਵਿਚਾਲੇ ਤੀਜੇ ਵਿਕਟ ਲਈ 44 ਗੇਂਦਾਂ ‘ਤੇ 97 ਦੌੜਾਂ ਦੀ ਅਜੇਤੂ ਸਾਂਝੇਦਾਰੀ ਹੋਈ। ਹੈਦਰਾਬਾਦ ਲਈ ਪੈਟ ਕਮਿੰਸ ਅਤੇ ਟੀ ​​ਨਟਰਾਜਨ ਨੇ 1-1 ਵਿਕਟ ਲਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...