June 13, 2026, 1:46 pm
----------- Advertisement -----------
HomeNewsBreaking Newsਪੰਜਾਬ ਦੇ 4 ਜ਼ਿਲ੍ਹਿਆਂ 'ਚ ਹੀਟ ਵੇਵ ਦਾ ਰੈੱਡ ਅਲਰਟ: ਤਾਪਮਾਨ 49...

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਹੀਟ ਵੇਵ ਦਾ ਰੈੱਡ ਅਲਰਟ: ਤਾਪਮਾਨ 49 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ

Published on

----------- Advertisement -----------

ਚੰਡੀਗੜ੍ਹ, 22 ਮਈ 2024 – ਪੰਜਾਬ ਵਿੱਚ ਹੀਟ ਵੇਵ ਕਾਰਨ ਮੌਸਮ ਵਿਭਾਗ ਨੇ ਰੈੱਡ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਇਹ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਸ਼ਾਮਲ ਹਨ। ਬਠਿੰਡਾ ਦਾ ਤਾਪਮਾਨ ਪਿਛਲੇ ਤਿੰਨ ਦਿਨਾਂ ਤੋਂ ਸਭ ਤੋਂ ਵੱਧ ਦਰਜ ਕੀਤਾ ਜਾ ਰਿਹਾ ਹੈ। ਮੰਗਲਵਾਰ ਸ਼ਾਮ ਨੂੰ ਬਠਿੰਡਾ ਵਿੱਚ ਇੱਕ ਵਾਰ ਫਿਰ ਸੂਬੇ ‘ਚ ਸਭ ਤੋਂ ਵੱਧ 46.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

ਇਸ ਦੇ ਨਾਲ ਹੀ ਦੇਸ਼ ‘ਚ 25 ਮਈ ਤੋਂ ਨੌਤਪਾ ਸ਼ੁਰੂ ਹੋਣ ਜਾ ਰਿਹਾ ਹੈ। ਪਹਿਲੇ ਦਿਨ ਤੋਂ ਹੀ ਤਾਪਮਾਨ ਖਤਰਨਾਕ ਪੱਧਰ ਤੱਕ ਵਧ ਜਾਵੇਗਾ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਸ਼ਹਿਰਾਂ ਵਿੱਚ 25 ਮਈ ਨੂੰ ਤਾਪਮਾਨ 48 ਡਿਗਰੀ ਤੱਕ ਪਹੁੰਚ ਜਾਵੇਗਾ। ਜੇਕਰ ਅਜਿਹਾ ਹੁੰਦਾ ਹੈ ਤਾਂ ਪਿਛਲੇ 46 ਸਾਲਾਂ ਦਾ ਰਿਕਾਰਡ ਟੁੱਟ ਜਾਵੇਗਾ।

ਪਰ, ਤਾਪਮਾਨ ਵਿੱਚ ਵਾਧਾ ਇੱਥੇ ਰੁਕਣ ਵਾਲਾ ਨਹੀਂ ਹੈ। 26 ਮਈ ਅਤੇ 27 ਮਈ ਨੂੰ ਤਾਪਮਾਨ 49 ਡਿਗਰੀ ਤੱਕ ਪਹੁੰਚ ਜਾਵੇਗਾ। ਜੋ ਕਿ 46 ਸਾਲ ਪਹਿਲਾਂ 21 ਮਈ 1978 ਨੂੰ ਵੱਧ ਤੋਂ ਵੱਧ 47.7 ਡਿਗਰੀ ਤਾਪਮਾਨ ਨਾਲੋਂ ਲਗਭਗ 1 ਡਿਗਰੀ ਵੱਧ ਹੋਵੇਗਾ।

ਜਿੱਥੇ ਮੌਸਮ ਵਿਭਾਗ ਨੇ 4 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਦਾ ਐਲਾਨ ਕੀਤਾ ਹੈ, ਉੱਥੇ ਹੀ 7 ਜ਼ਿਲ੍ਹਿਆਂ ਨੂੰ ਆਰੇਂਜ ਅਲਰਟ ‘ਤੇ ਰੱਖਿਆ ਗਿਆ ਹੈ। ਇਹ ਅਲਰਟ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ, ਬਰਨਾਲਾ ਅਤੇ ਸੰਗਰੂਰ ਵਿੱਚ ਜਾਰੀ ਕੀਤਾ ਗਿਆ ਹੈ, ਜਿੱਥੇ ਤਾਪਮਾਨ 45 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ। ਇਸ ਦੇ ਨਾਲ ਹੀ ਬਾਕੀ ਸਾਰੇ 12 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪੀਕਰ ਵੱਲੋਂ ਸੂਬਾ ਵਾਸੀਆਂ ਨੂੰ ਰਿਸ਼ਵਤ ਦਿੱਤੇ ਬਿਨਾਂ ਜ਼ਮੀਨੀ ਰਿਕਾਰਡ ਪ੍ਰਾਪਤ ਕਰਨ ਲਈ ਆਨਲਾਈਨ ਪੋਰਟਲ ਦੀ ਵਰਤੋਂ ਕਰਨ ਦੀ ਅਪੀਲ

ਚੰਡੀਗੜ੍ਹ, 12 ਜੂਨ, 2026:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ...

7 ਨਗਰ ਕੌਂਸਲਾਂ ਵਿੱਚ ਮੁੱਖ ਸੜਕੀ ਪ੍ਰਾਜੈਕਟ 15 ਦਿਨਾਂ ਦੇ ਅੰਦਰ ਸ਼ੁਰੂ ਹੋ ਜਾਣਗੇ: ਹਰਜੋਤ ਸਿੰਘ ਬੈਂਸ

*ਚੰਡੀਗੜ੍ਹ, 12 ਜੂਨ:*ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਅਤੇ...

ਗੁਰਦਾਸਪੁਰ ‘ਚ ਸਵੇਰੇ 10 ਵਜੇ ਤੱਕ 15.10 ਫ਼ੀਸਦੀ, ਦੀਨਾਨਗਰ ਵਿਚ 15.38 ਫ਼ੀਸਦੀ ਅਤੇ ਕਾਦੀਆਂ ‘ਚ 16.16 ਫ਼ੀਸਦੀ ਪੋਲਿੰਗ

ਦੀਨਾਨਗਰ, ਗੁਰਦਾਸਪੁਰ ਅਤੇ ਕਾਦੀਆਂ ਨਗਰ ਕੌਂਸਲ ਚੋਣਾਂ ਲਈ ਵੋਟਿੰਗ ਜਾਰੀ ਹੈ। ਚੋਣ ਕਮਿਸ਼ਨ ਤੋਂ...

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਚੰਡੀਗੜ੍ਹ/ ਲੁਧਿਆਣਾ, 12 ਜੂਨ :ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ...

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...