ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਠਿੰਡਾ ‘ਚ ਰੋਡ ਸ਼ੋਅ ਕਰਨਗੇ। ਇਸ ਦੌਰਾਨ ਉਹ ਪਾਰਟੀ ਉਮੀਦਵਾਰ ਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ ‘ਚ ਚੋਣ ਪ੍ਰਚਾਰ ਕਰਨਗੇ। ਇਸ ਦੌਰਾਨ ਉਨ੍ਹਾਂ ਵੱਲੋਂ ਚਾਰ ਥਾਵਾਂ ’ਤੇ ਰੋਡ ਸ਼ੋਅ ਕੀਤੇ ਜਾਣੇ ਹਨ। ਬੀਤੇ ਦਿਨ ਵੀ ਉਹ ਇਸ ਹਲਕੇ ਅਧੀਨ ਆਉਂਦੀਆਂ ਸੀਟਾਂ ‘ਤੇ ਚੋਣ ਪ੍ਰਚਾਰ ਕਰਦੇ ਰਹੇ।

ਮੁੱਖ ਮੰਤਰੀ ਅੱਜ ਬਠਿੰਡਾ ਵਿੱਚ ਚਾਰ ਜਗ੍ਹਾ ਪ੍ਰੋਗਰਾਮ ਕੀਤੇ ਜਾਣੇ ਹਨ। ਇਸ ਦੌਰਾਨ ਦੁਪਹਿਰ 2 ਵਜੇ ਮੁੱਖ ਮੰਤਰੀ ਮਾਨਸਾ ਦੇ ਗੁਰਦੁਆਰਾ ਚੌਕ, ਪੁਰਾਣੀ ਅਨਾਜ ਮੰਡੀ ਵਿਖੇ ਰੋਡ ਸ਼ੋਅ ਕਰਨਗੇ। ਮੋਡ ਬਠਿੰਡਾ ਵਿਖੇ ਬਾਅਦ ਦੁਪਹਿਰ 3 ਵਜੇ ਰੋਡ ਸ਼ੋਅ ਕੀਤਾ ਗਿਆ ਹੈ। ਜਦੋਂ ਕਿ 4 ਵਜੇ ਤਲਵੰਡੀ ਸਾਬੋਂ ਅਤੇ 5 ਵਜੇ ਭੁੱਚੋ ਮੰਡੀ ਬਠਿੰਡਾ ਵਿਖੇ ਰੋਡ ਸ਼ੋਅ ਹੋਵੇਗਾ।












