ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਦੇ ਆਖਰੀ ਦਿਨ ਚੋਣ ਕਮਿਸ਼ਨ ਵੱਲੋਂ ਸਾਂਝੇ ਸਮਾਜ ਮੋਰਚੇ ਨੂੰ ਪਾਰਟੀ ਵਜੋਂ ਮਾਨਤਾ ਦੇ ਦਿੱਤੀ। ਚੋਣ ਕਮਿਸ਼ਨ ਨੇ ਮੰਗਲਵਾਰ ਦੇਰ ਸ਼ਾਮ ਪਾਰਟੀ ਨੂੰ ਮਾਨਤਾ ਦਿੱਤੀ। ਇਸ ਸਬੰਧੀ ਮੋਰਚੇ ਦੇ ਆਗੂ ਬਲਬੀਰ ਰਾਜੇਵਾਲਾ ਨੇ ਦੱਸਿਆ ਕਿ ਆਖਰ ਉਨ੍ਹਾਂ ਨੂੰ ਮਾਨਤਾ ਮਿਲ ਗਈ ਹੈ। ਇਹ ਕਿਸਾਨਾਂ ਦੀ ਜਿੱਤ ਹੈ। ਤਿੰਨ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਪੰਜਾਬ ਦੇ 23 ਜਥੇਬੰਦੀਆਂ ਨੇ ਸੰਯੁਕਤ ਸਮਾਜ ਮੋਰਚਾ ਨਾਂਅ ਦੀ ਪਾਰਟੀ ਬਣਾਈ ਹੈ। ਪਾਰਟੀ ਨੇ 25 ਦਸੰਬਰ ਨੂੰ ਚੋਣ ਕਮਿਸ਼ਨ ਨੂੰ ਅਰਜ਼ੀ ਦਿੱਤੀ ਸੀ। ਕਮਿਸ਼ਨ ਵੱਲੋਂ ਉਸ ਦੀ ਅਰਜ਼ੀ ’ਤੇ ਇਤਰਾਜ਼ ਉਠਾਇਆ ਗਿਆ ਸੀ। ਇਸ ਦਾ ਜਵਾਬ ਮੋਰਚੇ ਵੱਲੋਂ 7 ਜਨਵਰੀ ਨੂੰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਵੀ ਮੋਰਚੇ ਨੂੰ ਕਮਿਸ਼ਨ ਵੱਲੋਂ ਮਾਨਤਾ ਨਹੀਂ ਦਿੱਤੀ ਗਈ।
----------- Advertisement -----------
Punjab Elections: ਚੋਣ ਕਮਿਸ਼ਨ ਨੇ ਸੰਯੁਕਤ ਸਮਾਜ ਮੋਰਚਾ ਨੂੰ ਦਿੱਤੀ ਹਰੀ ਝੰਡੀ
Published on
----------- Advertisement -----------












