ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਦੇ ਆਗੂਆਂ ਦੀ ਬਿਆਨਬਾਜ਼ੀ ਜਾਰੀ ਹੈ। ਚੋਣ ਕਮਿਸ਼ਨ ਅਜਿਹੇ ਮਾਮਲਿਆਂ ‘ਤੇ ਲਗਾਤਾਰ ਕਾਰਵਾਈ ਕਰ ਰਿਹਾ ਹੈ। ਇਸ ਦੌਰਾਨ ਚੋਣ ਕਮਿਸ਼ਨ ਨੇ ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਨਿਰਦੇਸ਼ ਦਿੱਤੇ ਹਨ। ਦੋਵਾਂ ਆਗੂਆਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਸਟਾਰ ਪ੍ਰਚਾਰਕਾਂ ਨੂੰ ਕੋਈ ਵੀ ਬਿਆਨ ਦੇਣ ਵੇਲੇ ਸਾਵਧਾਨ ਅਤੇ ਮਰਿਆਦਾ ਬਰਕਰਾਰ ਰੱਖਣ ਦੀ ਹਦਾਇਤ ਦੇਣ।
ਕਮਿਸ਼ਨ ਨੇ ਭਾਜਪਾ ਨੂੰ ਹਦਾਇਤ ਕੀਤੀ ਹੈ ਕਿ ਪਾਰਟੀ ਆਗੂਆਂ ਨੂੰ ਆਪਣੇ ਭਾਸ਼ਣਾਂ ਦੌਰਾਨ ਧਾਰਮਿਕ ਅਤੇ ਫਿਰਕੂ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ। ਸਮਾਜ ਨੂੰ ਵੰਡਣ ਵਾਲੇ ਬਿਆਨਾਂ ਤੋਂ ਬਚਣ ਲਈ ਵੀ ਕਿਹਾ ਗਿਆ ਹੈ। ਚੋਣ ਕਮਿਸ਼ਨ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਚੋਣਾਂ ਸਮੇਂ ਸੱਤਾਧਾਰੀ ਪਾਰਟੀ ਦੀ ਵਾਧੂ ਜ਼ਿੰਮੇਵਾਰੀ ਹੁੰਦੀ ਹੈ।
ਚੋਣ ਕਮਿਸ਼ਨ ਨੇ ਕਾਂਗਰਸੀ ਆਗੂਆਂ ਨੂੰ ਬੇਬੁਨਿਆਦ ਬਿਆਨ ਨਾ ਦੇਣ ਲਈ ਕਿਹਾ ਹੈ। ਮੁੱਖ ਤੌਰ ‘ਤੇ ਸੰਵਿਧਾਨ ਨੂੰ ਖਤਮ ਕਰਨ ਅਤੇ ਅਗਨੀਵੀਰ ਯੋਜਨਾ ਨੂੰ ਖਤਮ ਕਰਨ ਸਬੰਧੀ ਬਿਆਨਬਾਜ਼ੀ ਨਾ ਕਰਨ ਦੇ ਹੁਕਮ ਦਿੱਤੇ ਗਏ ਹਨ। ਕਾਂਗਰਸ ਦੇ ਪ੍ਰਚਾਰਕਾਂ ਅਤੇ ਉਮੀਦਵਾਰਾਂ ਨੂੰ ਸੁਰੱਖਿਆ ਬਲਾਂ ‘ਤੇ ਰਾਜਨੀਤੀ ਨਾ ਕਰਨ ਦੀਆਂ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ।
----------- Advertisement -----------
ਭਾਜਪਾ-ਕਾਂਗਰਸ ‘ਤੇ ECI ਸਖਤ: ਨੱਡਾ-ਖੜਗੇ ਨੂੰ ਭੇਜਿਆ ਨੋਟਿਸ
Published on
----------- Advertisement -----------
----------- Advertisement -----------












