November 16, 2026, 12:35 pm
----------- Advertisement -----------
HomeNewsBreaking Newsਰੋਜ਼ੀ-ਰੋਟੀ ਕਮਾਉਣ ਵਿਦੇਸ਼ ਗਏ 32 ਸਾਲਾ ਨੌਜਵਾਨ ਦੀ ਮੌਤ

ਰੋਜ਼ੀ-ਰੋਟੀ ਕਮਾਉਣ ਵਿਦੇਸ਼ ਗਏ 32 ਸਾਲਾ ਨੌਜਵਾਨ ਦੀ ਮੌਤ

Published on

----------- Advertisement -----------
  • ਮ੍ਰਿਤਕ ਨੌਜਵਾਨ ਆਪਣੇ ਪਿੱਛੇ ਪਤਨੀ, ਦੋ ਬੱਚੇ ਅਤੇ ਮਾਂ ਨੂੰ ਛੱਡ ਗਿਆ ਹੈ

ਤਰਨਤਾਰਨ, 23 ਮਈ 2024 – ਪੰਜਾਬ ਤੋਂ ਰੋਜ਼ੀ ਰੋਟੀ ਕਮਾਉਣ ਗਏ ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਤਰਨਤਾਰਨ ਜ਼ਿਲ੍ਹੇ ਅਧੀਨ ਪੈਂਦੇ ਕਸਬਾ ਭਿੱਖੀ ਵਿੰਡ ਤੋਂ ਸਾਹਮਣੇ ਆਇਆ ਹੈ, ਜਿੱਥੋਂ ਦੇ ਰਹਿਣ ਵਾਲੇ (32 ਸਾਲਾ) ਹਰਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਦੀ ਵਿਦੇਸ਼ (ਪੁਰਤਕਾਲ) ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ।

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਨੂੰ ਅਜੇ ਵਿਦੇਸ਼ ਵਿੱਚ ਗਏ ਤਕਰੀਬਨ 20 ਦਿਨ ਹੀ ਹੋਏ ਸਨ ਅਤੇ ਇਸ ਦੌਰਾਨ ਹਰਵਿੰਦਰ ਸਿੰਘ ਦੀ ਤਬੀਅਤ ਅਚਾਨਕ ਖਰਾਬ ਹੋ ਗਈ ਅਤੇ ਕੱਲ ਬਾਅਦ ਦੁਪਹਿਰ ਉਸਦੀ ਮੌਤ ਹੋ ਗਈ।

ਇਸ ਮਾਮਲੇ ਸੰਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕ ਹਰਵਿੰਦਰ ਸਿੰਘ ਦੀ ਪਤਨੀ ਪਵਨਦੀਪ ਕੌਰ ਅਤੇ ਮਾਂ ਸੁਖਬੀਰ ਕੌਰ ਨੇ ਦੱਸਿਆ ਕਿ ਹਰਵਿੰਦਰ ਸਿੰਘ ਨੂੰ ਅਜੇ ਵਿਦੇਸ਼ ਗਏ 20 ਦਿਨ ਹੀ ਹੋਏ ਸਨ ਕਿ ਉਸ ਦੀ ਅਚਾਨਕ ਤਬੀਅਤ ਖਰਾਬ ਹੋ ਗਈ ਅਤੇ ਕੱਲ 22 ਮਈ ਦੀ ਦੁਪਹਿਰ ਉਸ ਦੀ ਅਚਾਨਕ ਮੌਤ ਹੋ ਗਈ। ਉਹਨਾਂ ਦੱਸਿਆ ਕਿ ਹਰਵਿੰਦਰ ਸਿੰਘ ਆਪਣੇ ਪਰਿਵਾਰ ਦੀ ਖਾਤਰ ਰੋਜੀ ਰੋਟੀ ਕਮਾਉਣ ਲਈ ਵਿਦੇਸ਼ ਵਿੱਚ ਗਿਆ ਸੀ, ਪਰੰਤੂ ਉਸਦਾ ਇਸ ਤਰਾਂ ਪਰਿਵਾਰ ਨੂੰ ਛੱਡ ਕੇ ਚਲੇ ਜਾਣਾ ਉਹਨਾਂ ਲਈ ਵੱਡਾ ਘਾਟਾ ਹੈ।

ਉੱਥੇ ਹੀ ਇਸ ਮੌਕੇ ਮ੍ਰਿਤਕ ਦੀ ਪਤਨੀ ਪਵਨਦੀਪ ਕੌਰ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਉਸ ਦੇ ਪਤੀ ਦੀ ਲਾਸ਼ ਜਲਦ ਤੋਂ ਜਲਦ ਪੰਜਾਬ ਲਿਆਂਦੀ ਜਾਵੇ ਤਾਂ ਕਿ ਅੰਤਿਮ ਰਸਮਾਂ ਪੂਰੀਆਂ ਕਰਕੇ ਹਰਵਿੰਦਰ ਸਿੰਘ ਦਾ ਸਸਕਾਰ ਕੀਤਾ ਜਾ ਸਕੇ। ਨਾਲ ਹੀ ਪਰਿਵਾਰਿਕ ਮੈਂਬਰਾਂ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਪਰਿਵਾਰ ਨੂੰ ਬਣਦੀ ਮਦਦ ਵੀ ਕੀਤੀ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...