August 16, 2026, 12:18 am
----------- Advertisement -----------
HomeNewsBreaking Newsਮੁਕਤਸਰ ਦੀ ਡੇਅਰੀ ਨੂੰ ਲੱਗੀ ਅੱਗ, ਸ਼ਾਰਟ ਸਰਕਟ ਕਾਰਨ ਵਾਪਰਿਆ ਹਾਦਸਾ

ਮੁਕਤਸਰ ਦੀ ਡੇਅਰੀ ਨੂੰ ਲੱਗੀ ਅੱਗ, ਸ਼ਾਰਟ ਸਰਕਟ ਕਾਰਨ ਵਾਪਰਿਆ ਹਾਦਸਾ

Published on

----------- Advertisement -----------

ਮੁਕਤਸਰ ਜ਼ਿਲ੍ਹੇ ਦੇ ਮਲੋਟ ਵਿਧਾਨ ਸਭਾ ਹਲਕੇ ਵਿੱਚ ਇੱਕ ਡੇਅਰੀ ਵਿੱਚ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਕਾਰਨ ਵੱਡਾ ਨੁਕਸਾਨ ਹੋਣ ਦੀ ਖ਼ਬਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਅਰੀ ਮਾਲਕ ਵਿਜੇ ਕੁਮਾਰ ਨੇ ਦੱਸਿਆ ਕਿ ਸਵੇਰੇ 4 ਵਜੇ ਚੌਕੀਦਾਰ ਨੇ ਫੋਨ ਕੀਤਾ ਕਿ ਉਸ ਦੀ ਦੁਕਾਨ ਨੂੰ ਅੱਗ ਲੱਗ ਗਈ ਹੈ।

ਦੱਸ ਦਈਏ ਕਿ ਚੌਕੀਦਾਰ ਤੋਂ ਸੂਚਨਾ ਮਿਲਣ ’ਤੇ ਉਹ ਮੌਕੇ ’ਤੇ ਪੁੱਜੇ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਬੁਲਾਇਆ ਗਿਆ। ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਡੇਅਰੀ ਮਾਲਕ ਨੇ ਦੱਸਿਆ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਉਨ੍ਹਾਂ ਪਾਵਰਕੌਮ ਵਿਭਾਗ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਜਦੋਂ ਉਨ੍ਹਾਂ ਨੂੰ ਅੱਗ ਲੱਗਣ ਦੀ ਘਟਨਾ ਬਾਰੇ ਪਤਾ ਲੱਗਿਆ ਤਾਂ ਉਨ੍ਹਾਂ ਪਾਵਰਕੌਮ ਦਫ਼ਤਰ ਨੂੰ ਮੌਕੇ ’ਤੇ ਬੁਲਾਇਆ।

ਬਿਜਲੀ ਸਪਲਾਈ ਕੱਟਣ ਸਬੰਧੀ ਜਦੋਂ ਪਾਵਰਕੌਮ ਦਫ਼ਤਰ ਨੂੰ ਫੋਨ ਕੀਤਾ ਗਿਆ ਤਾਂ ਦੱਸਿਆ ਗਿਆ ਕਿ ਉਨ੍ਹਾਂ ਕੋਲ ਸਟਾਫ਼ ਨਹੀਂ ਹੈ। ਕਰਮਚਾਰੀ ਆਉਣ ‘ਤੇ ਬਿਜਲੀ ਸਪਲਾਈ ਕੱਟ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜੇਕਰ ਸਮੇਂ ਸਿਰ ਬਿਜਲੀ ਸਪਲਾਈ ਕੱਟ ਦਿੱਤੀ ਜਾਂਦੀ ਤਾਂ ਉਨ੍ਹਾਂ ਦੇ ਨੁਕਸਾਨ ਤੋਂ ਬਚਿਆ ਜਾ ਸਕਦਾ ਸੀ।

ਉਸ ਨੇ ਦੱਸਿਆ ਕਿ ਇਸ ਅੱਗਜ਼ਨੀ ਦੀ ਘਟਨਾ ਵਿਚ ਉਸ ਦੀ ਦੁਕਾਨ ਵਿਚ ਪਿਆ 5 ਫਰਿੱਜ, 1 ਏ.ਸੀ., 1 ਜਨਰੇਟਰ, ਲੈਪਟਾਪ, ਪ੍ਰਿੰਟਰ ਸਮੇਤ ਸਟਾਕ ਸੜ ਗਿਆ, ਜਿਸ ਕਾਰਨ ਉਸ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਉਸ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਸ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਉਹ ਦੁਬਾਰਾ ਆਪਣਾ ਕਾਰੋਬਾਰ ਸ਼ੁਰੂ ਕਰ ਸਕਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...