November 16, 2026, 12:29 pm
----------- Advertisement -----------
HomeNewsLatest Newsਜਾਖੜ ਦੀ ਮੋਦੀ ਨੂੰ ਪੰਜਾਬ ਦੀ ਨਸਲ ਤੇ ਫਸਲ ਬਚਾਉਣ ਦੀ ਅਪੀਲ

ਜਾਖੜ ਦੀ ਮੋਦੀ ਨੂੰ ਪੰਜਾਬ ਦੀ ਨਸਲ ਤੇ ਫਸਲ ਬਚਾਉਣ ਦੀ ਅਪੀਲ

Published on

----------- Advertisement -----------

ਚੰਡੀਗੜ੍ਹ, 23 ਮਈ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਦੀ ‘ਨਸਲ’ ਅਤੇ ਫਸਲ ਨੂੰ ਬਚਾਉਣ ਦੀ ਅਪੀਲ ਕਰਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਕਿਹਾ ਕਿ ਕੇਂਦਰ ਅਤੇ ਸੂਬੇ ਵਿਚ ਮਜ਼ਬੂਤ ਲੀਡਰਸ਼ਿਪ ਹੀ ਪੰਜਾਬ ਦਾ ਭਵਿੱਖ ਬਚਾ ਸਕਦੀ ਹੈ।
“ਅੱਜ ਦਾ ਪੰਜਾਬ ਪਹਿਲਾਂ ਵਰਗਾ ਨਹੀਂ ਰਿਹਾ। ਪੰਜਾਬ ਦੇ ਲੋਕ ਤੁਹਾਨੂੰ ਉਮੀਦ ਨਾਲ ਦੇਖ ਰਹੇ ਹਨ, ” ਜਾਖੜ ਨੇ ਵੀਰਵਾਰ ਨੂੰ ਪਟਿਆਲਾ ਵਿੱਚ ਇੱਕ ਰੈਲੀ ਵਿੱਚ ਪ੍ਰਧਾਨ ਮੰਤਰੀ ਨੂੰ ਸੰਬੋਧਨ ਕਰਦਿਆਂ ਉਕਤ ਸ਼ਬਦ ਕਹੇ । ਜਾਖੜ ਨੇ ਕਿਹਾ ਕਿ ਪੰਜਾਬ ਕੋਲ ਕੋਈ ਲੀਡਰਸ਼ਿਪ ਨਹੀਂ ਹੈ ਅਤੇ ਜੋ ਵੀ ਬਚਿਆ ਹੈ, ਉਹ ਮਜ਼ਾਕ ਤੋਂ ਸਿਵਾਏ ਕੁਝ ਨਹੀਂ ਹੈ।

ਸੂਬਾਈ ਕਾਂਗਰਸ ਦੇ ਵੱਢੇ ਆਗੂਆਂ ਦੀ ਤੁਲਨਾ ਕਮਾਂਡਰ ਤੇਜ ਸਿੰਘ ਅਤੇ ਲਾਲ ਸਿੰਘ ਨਾਲ ਕਰਦਿਆਂ, ਜਾਖੜ ਨੇ ਕਿਹਾ ਕਿ ਜਿਸ ਤਰਹ ਉਹਨਾ ਦੋਵਾਂ ਅੰਗਰੇਜਾਂ ਨਾਲ ਮਿਲ ਕੇ ਸਿੱਖ ਫੌਜਾ ਦਾ ਘਾਣ ਕਰਵਾ ਕੇ ਸਿੱਖ ਰਾਜ ਨੂੰ ਢਾਹ ਲਾਈ ਉਸੇ ਤਰਾਂ ਪੰਜਾਬ ਨੂੰ ਦਾਅ ਤੇ ਲਗਾ ਕੇ ਕਾਂਗਰਸ ਦੇ ਇਹਨਾ ਲੀਡਰਾ ਨੇ ਆਮ ਆਦਮੀ ਪਾਰਟੀ ਅੱਗੇ ਆਤਮ ਸਮਰਪਨ ਕਰ ਪੰਜਾਬ ਦੇ ਲੋਕਾ ਨਾਲ ਦਗਾ ਕਮਾਇਆ ਹੈ। “ਵਿਰੋਧੀ ਕਾਂਗਰਸ ਨੂੰ ਮੌਜੂਦਾ ‘ਆਪ’ ਦੇ ਗਲਤ ਕੰਮਾਂ ਦਾ ਵਿਰੋਧ ਕਰਨਾ ਚਾਹੀਦਾ ਸੀ। ਪਰ ਉਹ ਡਰ ਦੇ ਮਾਰੇ ਚੁੱਪ ਬੈਠ ਗਏ,” ਉਨ੍ਹਾਂ ਅੱਗੇ ਕਿਹਾ। ਪ੍ਰਧਾਨ ਮੰਤਰੀ ਦੀ ਪਹਿਲੀ ਪੰਜਾਬ ਰੈਲੀ ਵਿੱਚ ਪਟਿਆਲਾ ਤੋਂ ਉਮੀਦਵਾਰ ਪ੍ਰਨੀਤ ਕੌਰ ਅਤੇ ਭਾਜਪਾ ਦੇ ਹੋਰ ਉਮੀਦਵਾਰ ਵੀ ਮੌਜੂਦ ਸਨ।

ਸ੍ਰੀ ਜਾਖੜ ਨੇ ਮੋਦੀ ਸ਼ਾਸਨ ਦੌਰਾਨ ਕੀਤੀਆਂ ਵੱਖ-ਵੱਖ ਕਿਸਾਨ ਪੱਖੀ ਪਹਿਲਕਦਮੀਆਂ ਅਤੇ ਸਕੀਮਾਂ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਵੱਲੋਂ ਪੈਦਾ ਕੀਤੀ ਫ਼ਸਲ ਦਾ ਇੱਕ-ਇੱਕ ਦਾਣਾ ਕੇਂਦਰ ਵੱਲੋਂ ਚੁੱਕਿਆ ਗਿਆ ਹੈ। “ਪਰ ਕਿਸਾਨ ਦੇ ਵੇਸ ਵਿਚ ਲੁਕੇ ਕੁਝ ਸਵਾਰਥੀ ਲੋਕਾਂ ਆਪਣੇ ਆਪ ਨੂੰ ਕਿਸਾਨ ਦੱਸ ਰਹੇ ਹਨ ਜਦ ਕਿ ਅਸਲ ਵਿਚ ਉਹ ਆਪ ਅਤੇ ਕਾਂਗਰਸ ਦੇ ਹੱਥਾਂ ਵਿੱਚ ਖੇਡ ਰਹੇ ਹਨ। ਉਹ ਲੋਕਤਾਂਤਰਿਕ ਤਰੀਕਿਆਂ ਦੀ ਗੱਲ ਕਰਦੇ ਹਨ ਪਰ ਚੋਣਾਂ ਨਹੀਂ ਲੜਦੇ ਅਤੇ ਇੱਕ ਵਾਰ ਅਜਿਹਾ ਜਦ ਚੋਣ ਲੜੀ ਤਾਂ ਆਪਣੀਆਂ ਜਮਾਨਤਾਂ ਜਬਤ ਕਰਵਾ ਬੈਠੇ, ”ਸੁਨੀਲ ਜਾਖੜ ਨੇ ਕਿਹਾ।

ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕਰਦੇ ਹੋਏ ਜਾਖੜ ਨੇ ਕਿਹਾ ਕਿ ‘ਪੰਜਾਬ ਦੇ ਕਿਸਾਨਾਂ ਨੂੰ ਆਪਣੀ ਆਮਦਨ ਵਧਾਉਣ ਲਈ ਤੁਹਾਡੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਬਚਾਉਣ ਵਿੱਚ ਅਸਫਲ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਆਪ ਦੀ ਸੂਬਾ ਸਰਕਾਰ ਭਾਜਪਾ ਦੀ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਲਾਹਾ ਕਿਸਾਨਾਂ ਤੱਕ ਨਹੀਂ ਪਹੁੰਚਣ ਦੇ ਰਹੀ ਹੈ ਜਦ ਕਿ ਹੋਰ ਥਾਂਵਾਂ ਦੇ ਕਿਸਾਨਾਂ ਇੰਨ੍ਹਾਂ ਦਾ ਲਾਹਾ ਲੈ ਰਹੇ ਹਨ।

ਪ੍ਰਧਾਨ ਮੰਤਰੀ ਦੀ ਦੂਰਅੰਦੇਸ਼ੀ ਲਈ ਪ੍ਰਸ਼ੰਸਾ ਕਰਦਿਆਂ ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵੱਲੋਂ ਪੰਜਾਬ ਵਿੱਚ ਬਿਨਾਂ ਕਿਸੇ ਗਠਜੋੜ ਦੇ ਇਕੱਲੇ ਚੋਣ ਲੜਨ ਦੇ ਫੈਸਲੇ ਨੇ ਸੂਬੇ ਵਿੱਚ ਭਾਜਪਾ ਦੀ ਮਜਬੂਤੀ ਦਾ ਰਾਹ ਪੱਧਰਾ ਕੀਤਾ ਹੈ। “ਇਹ ਚੋਣ ਸਿਰਫ਼ ਇੱਕ ਪਰਖ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਇੱਕ ਮਜ਼ਬੂਤ ਸਰਕਾਰ ਬਣਾਏਗੀ, ”ਜਾਖੜ ਨੇ ਕਿਹਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...