September 26, 2026, 7:23 pm
----------- Advertisement -----------
HomeNewsLatest Newsਜੰਗ-ਏ-ਆਜ਼ਾਦੀ ਮੈਮੋਰੀਅਲ ਕੇਸ ਵਿੱਚ ਇੱਕ ਹੋਰ ਮੁਲਜ਼ਮ ਨੇ ਵਿਜੀਲੈਂਸ ਬਿਊਰੋ ਅੱਗੇ ਕੀਤਾ...

ਜੰਗ-ਏ-ਆਜ਼ਾਦੀ ਮੈਮੋਰੀਅਲ ਕੇਸ ਵਿੱਚ ਇੱਕ ਹੋਰ ਮੁਲਜ਼ਮ ਨੇ ਵਿਜੀਲੈਂਸ ਬਿਊਰੋ ਅੱਗੇ ਕੀਤਾ ਆਤਮ ਸਮਰਪਣ

Published on

----------- Advertisement -----------

ਚੰਡੀਗੜ੍ਹ, 23 ਮਈ (ਬਲਜੀਤ ਮਰਵਾਹਾ)– ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਦੇ ਕਰਤਾਰਪੁਰ ਵਿਖੇ ਜੰਗ-ਏ-ਆਜ਼ਾਦੀ ਯਾਦਗਾਰ ਦੀ ਉਸਾਰੀ ਨਾਲ ਸਬੰਧਤ ਸਰਕਾਰੀ ਫੰਡਾਂ ਵਿੱਚ ਧੋਖਾਧੜੀ ਕਰਨ ਦੇ ਦੋਸ਼ ਹੇਠ ਇੱਕ ਨਿੱਜੀ ਵਿਅਕਤੀ ਸਮੇਤ 26 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਇੱਕ ਠੇਕੇਦਾਰ ਸਮੇਤ 15 ਅਧਿਕਾਰੀਆਂ/ਕਰਮਚਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸੇ ਕੇਸ ਨਾਲ ਸਬੰਧਤ ਵੀਰਵਾਰ ਨੂੰ, ਇੱਕ ਹੋਰ ਮੁਲਜ਼ਮ ਪਰਮਜੀਤ ਸਿੰਘ ਕਾਰਜਕਾਰੀ ਇੰਜੀਨੀਅਰ (ਸੇਵਾਮੁਕਤ), ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਸ਼ਾਖਾ-2, ਜਲੰਧਰ, ਜੋ ਕਿ ਭਾਈ ਬੰਨੋਜੀ ਨਗਰ, ਜਲੰਧਰ ਦਾ ਰਹਿਣ ਵਾਲਾ ਹੈ, ਨੇ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਦੇ ਦਫਤਰ ਵਿਖੇ ਆਤਮ ਸਮਰਪਣ ਕਰ ਦਿੱਤਾ ਹੈ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਰਿਮਾਂਡ ਹਾਸਲ ਕਰਨ ਉਪਰੰਤ ਉਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੁਕੱਦਮੇ ਦੀ ਜਾਂਚ ਦੌਰਾਨ ਪਾਇਆ ਗਿਆ ਕਿ ਇਸ ਯਾਦਗਾਰ ਦੀ ਉਸਾਰੀ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਫੰਡਾਂ ਦੀ ਦੁਰਵਰਤੋਂ ਕੀਤੀ ਗਈ ਸੀ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਕਰੋੜਾਂ ਰੁਪਏ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਆਈ.ਪੀ.ਸੀ. ਦੀ ਧਾਰਾ 420, 406, 409, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)ਏ ਸਮੇਤ 13(2) ਦੇ ਤਹਿਤ ਕੇਸ ਨੰ. 9 ਮਿਤੀ 22.05.2024 ਨੂੰ ਬਿਓਰਿਆਂ ਸੇ ਥਾਣਾ, ਜਲੰਧਰ ਰੇਂਜ ਵਿਖੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਵੀਰਵਾਰ ਨੂੰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕੀਤੇ ਗਏ ਸਾਰੇ 16 ਦੋਸ਼ੀਆਂ, ਜਿਨ੍ਹਾਂ ਵਿੱਚ ਮੈਸਰਜ਼ ਦੀਪਕ ਬਿਲਡਰਜ਼ ਲੁਧਿਆਣਾ ਦੇ ਮਾਲਕ ਦੀਪਕ ਸਿੰਗਲ ਵੀ ਸ਼ਾਮਲ ਹਨ, ਨੂੰ ਸੀਜੇਐਮ ਅਦਾਲਤ ਜਲੰਧਰ ਵਿੱਚ ਪੇਸ਼ ਕੀਤਾ ਗਿਆ। ਬਿਊਰੋ ਨੇ ਅਗਲੇਰੀ ਜਾਂਚ ਲਈ ਸਾਰੇ ਮੁਲਜ਼ਮਾਂ ਦੇ ਦੋ ਦਿਨ ਦੇ ਪੁਲੀਸ ਰਿਮਾਂਡ ਦੀ ਮੰਗ ਕੀਤੀ ਅਤੇ ਅਦਾਲਤ ਨੇ ਸਾਰੇ 16 ਮੁਲਜ਼ਮਾਂ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ਉੱਤੇ ਵਿਜੀਲੈਂਸ ਬਿਉਰੋ ਦੇ ਹਵਾਲੇ ਕਰ ਦਿੱਤਾ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਕੇਸ ਵਿੱਚ ਸ਼ਾਮਲ ਵਿਨੈ ਬੁਬਲਾਨੀ, ਆਈ.ਏ.ਐਸ ਅਤੇ ਹੋਰਾਂ ਸਮੇਤ ਬਾਕੀ ਭਗੌੜੇ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ਕਿਉਂਕਿ ਉਨ੍ਹਾਂ ਦੇ ਰਿਹਾਇਸ਼ਾਂ ਅਤੇ ਹੋਰ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...