ਲੰਬੀ: 13ਵੀਂ ਵਾਰ ਵਿਧਾਨ ਸਭਾ ਚੋਣਾਂ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਦੇ 94 ਸਾਲਾ ਉਮੀਦਵਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਚੋਣ ਦੰਗਲ ‘ਚ ਉਤਰ ਗਏ ਹਨ। ਉਨ੍ਹਾਂ ਨੇ ਲੰਬੀ ਵਿਖੇ ਆਪਣੀ ਰਿਹਾਇਸ਼ ‘ਤੇ ਯੂਥ ਅਕਾਲੀ ਦਲ ਦੇ ਵਰਕਰਾਂ ਨਾਲ ਮੀਟਿੰਗ ਕੀਤੀ, ਜਿਸ ‘ਚ ਉਨ੍ਹਾਂ ਵਰਕਰਾਂ ਨੂੰ ਸਾਰੀਆਂ ਪੁਰਾਣੀਆਂ ਰੰਜਿਸ਼ਾਂ ਭੁਲਾ ਕੇ ਇਕਜੁੱਟ ਹੋਣ ਦਾ ਸੱਦਾ ਦਿੱਤਾ | ਉਨ੍ਹਾਂ ਕਿਹਾ ਕਿ ਮੇਰਾ ਕਿਸੇ ਨਾਲ ਕੋਈ ਮੁਕਾਬਲਾ ਨਹੀਂ ਹੈ। ਮੈਂ ਚੋਣ ਜਿੱਤ ਰਿਹਾ ਹਾਂ। ਬਾਦਲ ਨੇ ਕਿਹਾ ਕਿ ਯੂਥ ਸ਼੍ਰੋਮਣੀ ਅਕਾਲੀ ਦਲ ਦੀ ਰੀੜ੍ਹ ਦੀ ਹੱਡੀ ਹੈ ਅਤੇ ਹੁਣ ਇਸ ਲੜਾਈ ਵਿੱਚ ਸਾਰਿਆਂ ਨੂੰ ਅੱਗੇ ਆ ਕੇ ਜ਼ਿੰਮੇਵਾਰੀ ਸੰਭਾਲਣੀ ਪਵੇਗੀ।
----------- Advertisement -----------
ਮੇਰਾ ਕਿਸੇ ਨਾਲ ਕੋਈ ਮੁਕਾਬਲਾ ਨਹੀਂ: ਪ੍ਰਕਾਸ਼ ਸਿੰਘ ਬਾਦਲ
Published on
----------- Advertisement -----------












