June 30, 2026, 7:29 pm
----------- Advertisement -----------
HomeNewsBreaking Newsਬਸਪਾ ਸੁਪਰੀਮੋ ਮਾਇਆਵਤੀ ਅੱਜ ਆਉਣਗੇ ਨਵਾਂਸ਼ਹਿਰ, ਜਸਵੀਰ ਗੜੀ ਦੇ ਹੱਕ 'ਚ ਕਰਨਗੇ...

ਬਸਪਾ ਸੁਪਰੀਮੋ ਮਾਇਆਵਤੀ ਅੱਜ ਆਉਣਗੇ ਨਵਾਂਸ਼ਹਿਰ, ਜਸਵੀਰ ਗੜੀ ਦੇ ਹੱਕ ‘ਚ ਕਰਨਗੇ ਚੋਣ ਰੈਲੀ

Published on

----------- Advertisement -----------

ਨਵਾਂਸ਼ਹਿਰ, 24 ਮਈ 2024 – ਬਸਪਾ ਸੁਪਰੀਮੋ ਮਾਇਆਵਤੀ ਅੱਜ ਨਵਾਂਸ਼ਹਿਰ ਆਉਣਗੇ। ਜਿੱਥੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਜਸਵੀਰ ਸਿੰਘ ਗੜੀ ਦੇ ਹੱਕ ਵਿਚ ਬਸਪਾ ਸੁਪਰੀਮੋ ਮਾਇਆਵਤੀ ਵਲੋਂ ਰੈਲੀ ਕੀਤੀ ਜਾਵੇਗੀ। ਦੁਪਹਿਰ 12 ਵਜੇ ਉਹ ਨਵਾਂਸ਼ਹਿਰ ਦੇ ਬੱਗਾ ਰੋਡ ‘ਤੇ ਮਹਾਂਲਾਂਵ ਗਰਾਊਂਡ ‘ਚ ਚੋਣ ਸਭਾ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੀ ਰੈਲੀ ਲਈ ਪਾਰਟੀ ਵੱਲੋਂ ਪੂਰੀ ਤਿਆਰੀ ਕਰ ਲਈ ਗਈ ਹੈ। ਕਿਸੇ ਵੀ ਪੱਧਰ ‘ਤੇ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।

ਬਸਪਾ ਸੂਬੇ ‘ਚ ਲੋਕ ਸਭਾ ਚੋਣਾਂ ਇਕੱਲੇ ਆਪਣੇ ਦਮ ‘ਤੇ ਲੜ ਰਹੀ ਹੈ। ਪਾਰਟੀ ਦਾ ਕਿਸੇ ਵੀ ਪਾਰਟੀ ਨਾਲ ਕੋਈ ਗਠਜੋੜ ਨਹੀਂ ਹੈ। ਬਸਪਾ ਨੇ ਸਾਰੀਆਂ ਸੀਟਾਂ ‘ਤੇ ਉਮੀਦਵਾਰ ਖੜ੍ਹੇ ਕੀਤੇ ਹਨ। ਰੈਲੀ ਵਿੱਚ ਸਾਰੇ ਉਮੀਦਵਾਰ ਵੀ ਸ਼ਾਮਲ ਹੋਣਗੇ। ਇਸ ਲੋਕ ਸਭਾ ਹਲਕੇ ਵਿੱਚ ਬਸਪਾ ਦਾ ਚੰਗਾ ਆਧਾਰ ਹੈ।

ਇਸ ਦਾ ਕਾਰਨ ਇਹ ਵੀ ਹੈ ਕਿ ਪਾਰਟੀ ਦੇ ਸੰਸਥਾਪਕ ਕਾਸ਼ੀਰਾਮ ਦਾ ਜਨਮ ਵੀ ਇਸ ਲੋਕ ਸਭਾ ਹਲਕੇ ਅਧੀਨ ਪੈਂਦੇ ਜ਼ਿਲ੍ਹਾ ਰੂਪਨਗਰ ਦੇ ਇੱਕ ਪਿੰਡ ਵਿੱਚ ਹੋਇਆ ਸੀ। ਇਸ ਦੇ ਨਾਲ ਹੀ ਉਹ ਇਸ ਹਲਕੇ ਤੋਂ ਲੋਕ ਸਭਾ ਚੋਣ ਵੀ ਜਿੱਤੇ ਸਨ। ਹਾਲਾਂਕਿ ਉਸ ਸਮੇਂ ਇਹ ਹਲਕਾ ਹੁਸ਼ਿਆਰਪੁਰ ਲੋਕ ਸਭਾ ਹਲਕੇ ਅਧੀਨ ਆਉਂਦਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...