September 11, 2026, 7:15 am
----------- Advertisement -----------
HomeNewsBreaking Newsਪੰਜਾਬ 'ਚ ਅਜੇ ਵੀ ਨਹੀਂ ਮਿਲੇਗੀ ਗਰਮੀ ਤੋਂ ਰਾਹਤ, 15 ਜ਼ਿਲ੍ਹਿਆਂ 'ਚ...

ਪੰਜਾਬ ‘ਚ ਅਜੇ ਵੀ ਨਹੀਂ ਮਿਲੇਗੀ ਗਰਮੀ ਤੋਂ ਰਾਹਤ, 15 ਜ਼ਿਲ੍ਹਿਆਂ ‘ਚ ਹੀਟ ਵੇਵ ਦਾ ਔਰੇਂਜ ਅਲਰਟ ਜਾਰੀ

Published on

----------- Advertisement -----------
  • ਤਾਪਮਾਨ 46 ਡਿਗਰੀ ਸੈਲਸੀਅਸ ਤੱਕ ਪਹੁੰਚਿਆ

ਚੰਡੀਗੜ੍ਹ, 24 ਮਈ 2024 – ਪੰਜਾਬ ਵਿੱਚ ਪੈ ਰਹੀ ਅੱਤ ਦੀ ਗਰਮੀ ਤੋਂ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਪੰਜਾਬ ਵਿੱਚ ਤਾਪਮਾਨ ਵਿੱਚ ਔਸਤਨ 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਵੀਰਵਾਰ ਨੂੰ ਬਠਿੰਡਾ ਇੱਕ ਵਾਰ ਫਿਰ ਸਭ ਤੋਂ ਗਰਮ ਰਿਹਾ ਪਰ ਉੱਥੇ ਵੀ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਸ ਦੌਰਾਨ ਮੌਸਮ ਵਿਭਾਗ ਨੇ ਪੰਜਾਬ ‘ਚ ਹੀਟ ਵੇਵ ਨੂੰ ਲੈ ਕੇ ਰੈੱਡ ਦੀ ਬਜਾਏ ਔਰੇਂਜ ਅਲਰਟ ਜਾਰੀ ਕੀਤਾ ਹੈ।

ਦਰਅਸਲ, ਪਿਛਲੇ ਦਿਨੀਂ ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਸੀ। ਇਸ ਵੈਸਟਰਨ ਡਿਸਟਰਬੈਂਸ ਕਾਰਨ ਮੀਂਹ ਤਾਂ ਨਹੀਂ ਪਿਆ ਪਰ ਤਾਪਮਾਨ ‘ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਅੱਜ ਸ਼ੁੱਕਰਵਾਰ ਨੂੰ ਵੀ ਪੰਜਾਬ ਦਾ ਤਾਪਮਾਨ 45 ਡਿਗਰੀ ਜਾਂ ਥੋੜ੍ਹਾ ਘੱਟ ਰਹਿਣ ਦਾ ਅਨੁਮਾਨ ਹੈ।

ਪਰ, ਇਹ ਰਾਹਤ ਲੰਬੇ ਸਮੇਂ ਲਈ ਨਹੀਂ ਹੈ. ਨੌਤਪਾ ਭਾਰਤ ਵਿੱਚ 25 ਮਈ ਤੋਂ ਸ਼ੁਰੂ ਹੋ ਰਿਹਾ ਹੈ। ਇਸ ਤੋਂ ਬਾਅਦ ਐਤਵਾਰ ਤੋਂ ਇਕ ਵਾਰ ਫਿਰ ਤੋਂ ਤਾਪਮਾਨ ਵਧਣਾ ਸ਼ੁਰੂ ਹੋ ਜਾਵੇਗਾ। ਪਰ ਅੰਦਾਜ਼ਾ ਹੈ ਕਿ ਇਸ ਮਹੀਨੇ ਸਭ ਤੋਂ ਵੱਧ ਗਰਮੀ ਦਾ ਰਿਕਾਰਡ ਟੁੱਟਣ ਤੋਂ ਬਚ ਜਾਵੇਗਾ।

ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 15 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਮੋਗਾ, ਜਲੰਧਰ, ਕਪੂਰਥਲਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤਾਪਮਾਨ 45 ਡਿਗਰੀ ਦੇ ਆਸ-ਪਾਸ ਜਾਂ ਹੇਠਾਂ ਰਹਿਣ ਦੀ ਸੰਭਾਵਨਾ ਹੈ।

ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਪਟਿਆਲਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...