September 19, 2026, 2:34 pm
----------- Advertisement -----------
HomeNewsBreaking Newsਦਿੱਲੀ ਦੇ ਲੋਕ I.N.D.I.A ਨੂੰ ਦੇਣ ਵੋਟ, ਬਿਹਤਰ ਰੁਜ਼ਗਾਰ ਮਿਲੇਗਾ - ਸੋਨੀਆ...

ਦਿੱਲੀ ਦੇ ਲੋਕ I.N.D.I.A ਨੂੰ ਦੇਣ ਵੋਟ, ਬਿਹਤਰ ਰੁਜ਼ਗਾਰ ਮਿਲੇਗਾ – ਸੋਨੀਆ ਗਾਂਧੀ

Published on

----------- Advertisement -----------

ਨਵੀਂ ਦਿੱਲੀ, 24 ਮਈ 2024 – ਲੋਕ ਸਭਾ ਚੋਣਾਂ 2024 ਦੇ 6ਵੇਂ ਪੜਾਅ ਦੀ ਵੋਟਿੰਗ ਤੋਂ ਪਹਿਲਾਂ ਵੀਰਵਾਰ ਨੂੰ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਵੀਡੀਓ ਸੰਦੇਸ਼ ਰਾਹੀਂ ਜਨਤਾ ਨੂੰ ਸੰਬੋਧਨ ਕੀਤਾ। ਉਨ੍ਹਾਂ ਦਿੱਲੀ ਦੇ ਲੋਕਾਂ ਨੂੰ I.N.D.I.A ਗਠਜੋੜ ਨੂੰ ਵੋਟ ਦੇਣ ਦੀ ਅਪੀਲ ਕੀਤੀ।

ਸੋਨੀਆ ਨੇ ਦਿੱਲੀ ਦੇ ਵੋਟਰਾਂ ਨੂੰ ਪਾਰਟੀ ਦੇ ਉਮੀਦਵਾਰਾਂ ਅਤੇ ਉਸ ਦੀ ਸਹਿਯੋਗੀ ‘ਆਪ’ ਦੇ ਉਮੀਦਵਾਰਾਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਸੋਨੀਆ ਨੇ ਕਿਹਾ ਕਿ ਕਾਂਗਰਸ ਅਤੇ ਇਸ ਦੇ I.N.D.I.A ਗਠਜੋੜ ਦੇ ਹੱਕ ਵਿੱਚ ਪਈ ਹਰ ਵੋਟ ਬਿਹਤਰ ਰੁਜ਼ਗਾਰ ਦੀ ਅਗਵਾਈ ਕਰੇਗੀ। ਔਰਤਾਂ ਦੇ ਸਸ਼ਕਤੀਕਰਨ ਵਿੱਚ ਵੀ ਮਦਦ ਕਰੇਗਾ। ਇਹ ਸਾਡੇ ਲੋਕਤੰਤਰ ਦੇ ਨਾਲ-ਨਾਲ ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਦੀ ਚੋਣ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਹ ਚੋਣਾਂ ਬੇਰੁਜ਼ਗਾਰੀ, ਮਹਿੰਗਾਈ ਅਤੇ ਸਾਡੇ ਅਦਾਰਿਆਂ ‘ਤੇ ਹਮਲਿਆਂ ਵਰਗੇ ਮੁੱਦਿਆਂ ‘ਤੇ ਲੜੀਆਂ ਜਾ ਰਹੀਆਂ ਹਨ। ਇਸ ਲੜਾਈ ਵਿੱਚ ਲੋਕਾਂ (ਜਨਤਾ) ਨੇ ਆਪਣੀ ਭੂਮਿਕਾ ਨਿਭਾਉਣੀ ਹੈ।

ਦਿੱਲੀ ਦੀਆਂ ਸਾਰੀਆਂ ਸੱਤ ਲੋਕ ਸਭਾ ਸੀਟਾਂ ਲਈ 25 ਮਈ ਨੂੰ ਇੱਕ ਪੜਾਅ ਵਿੱਚ ਵੋਟਿੰਗ ਹੋਵੇਗੀ। ਕਾਂਗਰਸ ਨੇ ਤਿੰਨ ਸੀਟਾਂ ‘ਤੇ ਉਮੀਦਵਾਰ ਖੜ੍ਹੇ ਕੀਤੇ ਹਨ। ਇਨ੍ਹਾਂ ਵਿੱਚ ਚਾਂਦਨੀ ਚੌਕ, ਉੱਤਰੀ ਪੱਛਮੀ ਅਤੇ ਉੱਤਰ ਪੂਰਬੀ ਦਿੱਲੀ ਦੀਆਂ ਸੀਟਾਂ ਸ਼ਾਮਲ ਹਨ।

‘ਆਪ’ ਕੋਲ 4 ਸੀਟਾਂ ਹਨ, ਜਿਨ੍ਹਾਂ ‘ਚ ਨਵੀਂ ਦਿੱਲੀ, ਦੱਖਣੀ ਦਿੱਲੀ, ਪੱਛਮੀ ਦਿੱਲੀ ਅਤੇ ਪੂਰਬੀ ਦਿੱਲੀ ਸ਼ਾਮਲ ਹਨ। 2019 ਦੀਆਂ ਲੋਕ ਸਭਾ ਚੋਣਾਂ ‘ਚ ਭਾਜਪਾ ਨੇ ਸਾਰੀਆਂ 7 ਸੀਟਾਂ ‘ਤੇ ਕਬਜ਼ਾ ਕਰ ਲਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...