July 27, 2026, 9:02 pm
----------- Advertisement -----------
HomeNewsBreaking Newsਪਾਪੂਆ ਨਿਊ ਗਿਨੀ 'ਚ ਜ਼ਮੀਨ ਖਿਸਕਣ ਨਾਲ 100 ਦੀ ਮੌਤ, ਮਲਬੇ ਹੇਠ...

ਪਾਪੂਆ ਨਿਊ ਗਿਨੀ ‘ਚ ਜ਼ਮੀਨ ਖਿਸਕਣ ਨਾਲ 100 ਦੀ ਮੌਤ, ਮਲਬੇ ਹੇਠ ਦੱਬੇ ਲੋਕ

Published on

----------- Advertisement -----------

ਪਾਪੂਆ ਨਿਊ ਗਿਨੀ ਦੇ ਕਾਓਕਲਾਮ ਪਿੰਡ ਵਿੱਚ ਜ਼ਮੀਨ ਖਿਸਕਣ ਕਾਰਨ 100 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਆਸਟ੍ਰੇਲੀਅਨ ਮੀਡੀਆ ਏਬੀਸੀ ਦੇ ਅਨੁਸਾਰ, ਪਾਪੂਆ ਨਿਊ ਗਿਨੀ ਦੀ ਰਾਜਧਾਨੀ ਪੋਰਟ ਮੋਰੇਸਬੀ ਤੋਂ ਲਗਭਗ 600 ਕਿਲੋਮੀਟਰ ਦੂਰ ਐਂਗਾ ਪ੍ਰਾਂਤ ਦੇ ਪਿੰਡ ਵਿੱਚ ਸਥਾਨਕ ਸਮੇਂ ਅਨੁਸਾਰ ਤੜਕੇ ਕਰੀਬ 3 ਵਜੇ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ। ਬਚਾਅ ਟੀਮ ਮੌਕੇ ‘ਤੇ ਪਹੁੰਚ ਗਈ ਹੈ।

ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਸਥਾਨਕ ਪੁਲਿਸ ਮੁਤਾਬਕ ਕਾਓਕਲਮ ‘ਚ ਜ਼ਮੀਨ ਖਿਸਕਣ ਕਾਰਨ ਜ਼ਿਆਦਾ ਨੁਕਸਾਨ ਹੋਇਆ ਹੈ। ਉਸ ਨੇ ਦੱਸਿਆ ਕਿ ਸਾਰਾ ਪਿੰਡ ਸੁੱਤਾ ਪਿਆ ਸੀ ਇਸ ਲਈ ਉਨ੍ਹਾਂ ਨੂੰ ਭੱਜਣ ਦਾ ਮੌਕਾ ਨਹੀਂ ਮਿਲਿਆ। ਉੱਥੇ ਅਜੇ ਵੀ ਕਈ ਲੋਕ ਜ਼ਮੀਨ ਹੇਠਾਂ ਦੱਬੇ ਹੋਏ ਹਨ।

ਇਸ ਤੋਂ ਇਲਾਵਾ ਢਿੱਗਾਂ ਡਿੱਗਣ ਕਾਰਨ ਕਾਓਕਲਾਮ ਪਿੰਡ ਤੋਂ ਸ਼ਹਿਰ ਨੂੰ ਜਾਣ ਵਾਲੀ ਸੜਕ ਵੀ ਜਾਮ ਹੋ ਗਈ ਹੈ। ਪਾਪੂਆ ਨਿਊ ਗਿਨੀ ਦੀ ਸਰਕਾਰ ਨੇ ਅੰਤਰਰਾਸ਼ਟਰੀ ਸੰਸਥਾਵਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਕਾਓਕਲਾਮ ਦੇ ਵਸਨੀਕ ਨਿੰਗਾ ਰੋਲ ਨੇ ਏਬੀਸੀ ਨੂੰ ਦੱਸਿਆ ਕਿ ਇਸ ਜ਼ਮੀਨ ਖਿਸਕਣ ਵਿੱਚ ਉਸ ਦੇ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ ਹੈ।

ਜ਼ਮੀਨ ਖਿਸਕਣ ਤੋਂ ਪਹਿਲਾਂ ਪਾਪੂਆ ਨਿਊ ਗਿਨੀ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਫਿਨਸ਼ਾਫੇਨ ਤੋਂ 39 ਕਿਲੋਮੀਟਰ ਉੱਤਰ-ਪੱਛਮ ਵਿਚ ਆਇਆ ਅਤੇ ਰਿਕਟਰ ਪੈਮਾਨੇ ‘ਤੇ 5.3 ਮਾਪਿਆ ਗਿਆ। ਭਾਰਤੀ ਸਮੇਂ ਮੁਤਾਬਕ ਇਹ ਭੂਚਾਲ ਪਾਪੁਆ ਨਿਊ ਗਿਨੀ ‘ਚ ਵੀਰਵਾਰ (23 ਮਈ) ਨੂੰ ਸਵੇਰੇ 9.49 ਵਜੇ ਆਇਆ। ਸੰਯੁਕਤ ਰਾਜ ਦੇ ਭੂ-ਵਿਗਿਆਨਕ ਸਰਵੇਖਣ ਨੇ ਵੀ ਪਾਪੂਆ ਨਿਊ ਗਿਨੀ ਵਿੱਚ ਭੂਚਾਲ ਦੀ ਪੁਸ਼ਟੀ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...