September 11, 2026, 7:15 am
----------- Advertisement -----------
HomeNewsBreaking Newsਪੰਜਾਬ ਦੇ ਕੁਝ ਇਲਾਕਿਆਂ 'ਚ ਮੀਂਹ ਨਾਲ ਗਰਮੀ ਤੋਂ ਮਿਲੀ ਰਾਹਤ: ਅੱਜ...

ਪੰਜਾਬ ਦੇ ਕੁਝ ਇਲਾਕਿਆਂ ‘ਚ ਮੀਂਹ ਨਾਲ ਗਰਮੀ ਤੋਂ ਮਿਲੀ ਰਾਹਤ: ਅੱਜ ਤੋਂ ਨੌਤਪਾ ਸ਼ੁਰੂ, ਫੇਰ ਵਧੇਗੀ ਗਰਮੀ

Published on

----------- Advertisement -----------

ਚੰਡੀਗੜ੍ਹ, 25 ਮਈ 2024 – ਪੰਜਾਬ ‘ਚ ਪਿਛਲੇ ਕੁਝ ਦਿਨਾਂ ਤੋਂ ਸਰਗਰਮ ਵੈਸਟਰਨ ਡਿਸਟਰਬੈਂਸ ਨੇ ਸ਼ੁੱਕਰਵਾਰ ਰਾਤ ਨੂੰ ਕੁਝ ਰਾਹਤ ਦਿੱਤੀ। ਸ਼ੁੱਕਰਵਾਰ ਰਾਤ ਅੰਮ੍ਰਿਤਸਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਤੇਜ਼ ਹਨੇਰੀ ਅਤੇ ਗਰਜ ਨਾਲ ਮੀਂਹ ਪਿਆ। ਜਿਸ ਤੋਂ ਬਾਅਦ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਪਰ ਪੰਜਾਬ ਵਿੱਚ ਅੱਜ ਤੋਂ ਨੌਤਪਾ ਸ਼ੁਰੂ ਹੋਣ ਜਾ ਰਹੀ ਹੈ। ਮੌਸਮ ਵਿਭਾਗ ਮੁਤਾਬਕ ਪਿਛਲੇ ਕੁਝ ਦਿਨਾਂ ਤੋਂ ਜੋ ਤਾਪਮਾਨ 42 ਤੋਂ 45 ਡਿਗਰੀ ਦੇ ਵਿਚਕਾਰ ਟਿਕਿਆ ਹੋਇਆ ਸੀ, ਉਹ ਹੁਣ ਅਚਾਨਕ ਵਧ ਜਾਵੇਗਾ।

ਮੌਸਮ ਵਿਭਾਗ ਅਨੁਸਾਰ ਅਗਲੇ 4-5 ਦਿਨਾਂ ਦੌਰਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਖੁਸ਼ਕ ਮੌਸਮ ਜਾਰੀ ਰਹਿਣ ਦੀ ਸੰਭਾਵਨਾ ਹੈ। ਦੱਖਣ-ਪੱਛਮੀ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 45-46 ਡਿਗਰੀ ਦੇ ਵਿਚਕਾਰ ਰਿਹਾ। ਜਦੋਂ ਕਿ ਚੰਡੀਗੜ੍ਹ ਸਹਿਤ ਉੱਤਰੀ ਖੇਤਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ 39-42 ਡਿਗਰੀ ਸੈਲਸੀਅਸ ਦੇ ਆਸ-ਪਾਸ ਹੈ।

ਅਗਲੇ 3-4 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ 2-3 ਡਿਗਰੀ ਸੈਲਸੀਅਸ ਦੇ ਹੌਲੀ-ਹੌਲੀ ਵਧਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਚੰਡੀਗੜ੍ਹ ਸਮੇਤ ਹਰਿਆਣਾ ਅਤੇ ਪੰਜਾਬ ਦੇ ਉੱਤਰੀ ਹਿੱਸਿਆਂ ਵਿੱਚ ਤਾਪਮਾਨ 42-44 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਇਸ ਕਾਰਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ 25 ਤੋਂ 28 ਮਈ ਦੌਰਾਨ ਹੀਟ ਵੇਵ ਹੋਰ ਮਜ਼ਬੂਤ ​​ਹੋਣ ਦੀ ਸੰਭਾਵਨਾ ਹੈ। ਕੁਝ ਥਾਵਾਂ ‘ਤੇ ਤਾਪਮਾਨ 46-47 ਡਿਗਰੀ ਤੱਕ ਪਹੁੰਚ ਸਕਦਾ ਹੈ।

ਜਦੋਂ ਸੂਰਜ 15 ਦਿਨਾਂ ਲਈ ਰੋਹਿਣੀ ਨਕਸ਼ਤਰ ‘ਤੇ ਆਉਂਦਾ ਹੈ, ਤਾਂ ਉਨ੍ਹਾਂ ਪੰਦਰਾਂ ਦਿਨਾਂ ਦੇ ਪਹਿਲੇ ਨੌਂ ਦਿਨ ਸਭ ਤੋਂ ਗਰਮ ਹੁੰਦੇ ਹਨ। ਇਨ੍ਹਾਂ ਪਹਿਲੇ ਨੌਂ ਦਿਨਾਂ ਨੂੰ ਨੌਤਪਾ ਕਿਹਾ ਜਾਂਦਾ ਹੈ। ਨੌਤਪਾ ਨੂੰ ਜੇਠ ਮਹੀਨੇ ਦੀ ਗਰਮੀ ਦੇ ਮੌਸਮ ਵਿੱਚ ਅੱਤ ਦੀ ਗਰਮੀ ਦਾ ਸੰਕੇਤ ਮੰਨਿਆ ਜਾਂਦਾ ਹੈ। ਨੌਤਪਾ ਸ਼ੁਕਲ ਪੱਖ ਅਰਦਰਾ ਨਕਸ਼ਤਰ ਤੋਂ ਲੈ ਕੇ 9 ਨਕਸ਼ਤਰ ਯਾਨੀ 9 ਦਿਨਾਂ ਤੱਕ ਰਹਿੰਦਾ ਹੈ। ਹਾਲਾਂਕਿ ਇਹ ਜ਼ਰੂਰੀ ਨਹੀਂ ਕਿ ਨੌਤਪਾ ਨੂੰ ਜ਼ਿਆਦਾ ਗਰਮੀ ਹੋਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...