June 3, 2026, 6:18 am
----------- Advertisement -----------
HomeNewsEntertainmentਅਦਾਕਾਰ ਅਰਜੁਨ ਕਪੂਰ ਨੇ ਖਰੀਦੀ ਨਵੀਂ ਬਾਈਕ, ਕੀਮਤ ਜਾਣ ਉੱਡ ਜਾਣਗੇ ਹੋਸ਼

ਅਦਾਕਾਰ ਅਰਜੁਨ ਕਪੂਰ ਨੇ ਖਰੀਦੀ ਨਵੀਂ ਬਾਈਕ, ਕੀਮਤ ਜਾਣ ਉੱਡ ਜਾਣਗੇ ਹੋਸ਼

Published on

----------- Advertisement -----------

ਪੂਰੀ ਦੁਨੀਆ ਬਾਲੀਵੁੱਡ ਸਿਤਾਰਿਆਂ ਦੀ ਬਾਈਕ ਦੇ ਕ੍ਰੇਜ਼ ਤੋਂ ਜਾਣੂ ਹੈ। ਜਾਨ ਅਬ੍ਰਾਹਮ, ਸਲਮਾਨ ਖਾਨ, ਸ਼ਾਹਿਦ ਕਪੂਰ ਸਮੇਤ ਕਈ ਫਿਲਮੀ ਸਿਤਾਰੇ ਆਪਣੀ ਮਹਿੰਗੀ ਬਾਈਕ ਨਾਲ ਮੁੰਬਈ ਦੀਆਂ ਸੜਕਾਂ ‘ਤੇ ਘੁੰਮਦੇ ਨਜ਼ਰ ਆਉਂਦੇ ਹਨ। ਹੁਣ ਇਨ੍ਹਾਂ ਨਾਵਾਂ ‘ਚ ਇਕ ਹੋਰ ਮਸ਼ਹੂਰ ਨਾਂ ਜੁੜ ਗਿਆ ਹੈ ਅਤੇ ਉਹ ਹੈ ਅਰਜੁਨ ਕਪੂਰ। ਅਰਜੁਨ ਕਪੂਰ ਨੇ ਇੱਕ ਨਵੀਂ ਬਾਈਕ ਖਰੀਦੀ ਹੈ ਤੇ ਇਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਹਨ।

ਅਰਜੁਨ ਕਪੂਰ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਨਵੀਂ ਬਾਈਕ ਖਰੀਦਣ ਬਾਰੇ ਫੈਨਜ਼ ਨਾਲ ਜਾਣਕਾਰੀ ਸ਼ੇਅਰ ਕੀਤੀ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ‘ਤੇ ਆਪਣੀ ਨਵੀਂ ਬਾਈਕ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਦੇ ਨਾਲ ਅਰਜੁਨ ਨੇ ਕੈਪਸ਼ਨ ਵਿੱਚ ਲਿਖਿਆ ਹੈ, ” ਰਾਈਟ ਸਵਾਈਪ ਕਰੋ, ਅਤੇ ਮਿਲੋ ਮੇਰੇ ਨਵੇਂ ਦੋਸਤ ਤੋਂ। ਮੈਂ ਅਕਸਰ ਹੀ ਹਰ ਵੀਕੈਂਡ ਉੱਤੇ ਆਪਣੀ ਇਸ ਦੋਸਤ ਨੂੰ ਮਿਲਣ ਦੀ ਕੋਸ਼ਿਸ਼ ਕਰਦਾ ਹਾਂ। ”

ਤਸਵੀਰਾਂ ਦੇ ਵਿੱਚ ਤੁਸੀਂ ਦੇਖ ਸਕਦੇ ਹੋ ਕਿ ਅਰਜੁਨ ਆਪਣੀ ਬਾਈਕ ਉੱਤੇ ਬੈਠ ਕੇ ਕਈ ਤਰ੍ਹਾਂ ਦੇ ਪੋਜ਼ ਦਿੰਦੇ ਹੋਏ ਨਜ਼ਰ ਆ ਰਹੇ ਹਨ। ਅਰਜੁਨ ਨੇ ਆਪਣੀ ਬਾਈਕ ਦੀ ਬਲੈਕ ਐਂਡ ਵਹ੍ਹਾਈਟ ਤਸਵੀਰਾਂ ਸ਼ੇਅਰ ਕੀਤੀਆਂ ਹਨ। ਅਰਜੁਨ ਦੀ ਇਨ੍ਹਾਂ ਤਸਵੀਰਾਂ ਉੱਤੇ ਬਾਈਕ ਬ੍ਰਾਂਡ ਕੰਪਨੀ ਡੁਕਾਟੀ ਇੰਡੀਆ ਹੈਂਡਲ ਨੇ ਕਮੈਂਟ ਕਰਕੇ ਲਿਖਿਆ, “ਸਾਨੂੰ ਖੁਸ਼ੀ ਹੈ ਕਿ ਤੁਸੀਂ ਇਸ ‘ਤੇ ਸਹੀ ਸਵਾਈਪ ਕੀਤਾ ਹੈ!” ਅਰਜੁਨ ਦੇ ਫੈਨਜ਼ ਇਨ੍ਹਾਂ ਤਸਵੀਰਾਂ ਉੱਤੇ ਕਮੈਂਟ ਕਰਕੇ ਉਨ੍ਹਾਂ ਵਧਾਈ ਦੇ ਰਹੇ ਹਨ। ਇਸ ਤੋਂ ਇਲਾਵਾ ਤੁਹਾਨੂੰ ਦੱਸ ਦਈਏ ਕਿ ਅਰਜੁਨ ਦੀ ਇਸ ਬਾਈਕ ਦੀ ਕੀਮਤ ਕਰੀਬ 13 ਲੱਖ ਰੁਪਏ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...