April 23, 2026, 2:37 pm
----------- Advertisement -----------
HomeNewsBreaking Newsਛੱਤੀਸਗੜ੍ਹ 'ਚ ਬਾਰੂਦ ਫੈਕਟਰੀ 'ਚ ਧਮਾਕਾ, ਇਕ ਦੀ ਮੌਤ, 10 ਲੋਕਾਂ ਦੇ...

ਛੱਤੀਸਗੜ੍ਹ ‘ਚ ਬਾਰੂਦ ਫੈਕਟਰੀ ‘ਚ ਧਮਾਕਾ, ਇਕ ਦੀ ਮੌਤ, 10 ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖਦਸ਼ਾ

Published on

----------- Advertisement -----------

ਛੱਤੀਸਗੜ੍ਹ ਦੇ ਬੇਮੇਤਾਰਾ ਜ਼ਿਲ੍ਹੇ ਵਿੱਚ ਸਥਿਤ ਬਾਰੂਦ ਦੀ ਫੈਕਟਰੀ ਵਿੱਚ ਵੱਡਾ ਧਮਾਕਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕਈ ਲੋਕ ਮਲਬੇ ਹੇਠਾਂ ਦੱਬੇ ਹੋ ਸਕਦੇ ਹਨ। ਫਿਲਹਾਲ ਆਸ-ਪਾਸ ਕੰਮ ਕਰ ਰਹੇ ਮਜ਼ਦੂਰਾਂ ਨੂੰ ਹੀ ਬਚਾਇਆ ਗਿਆ ਹੈ। ਇਨ੍ਹਾਂ ‘ਚੋਂ 7 ਜ਼ਖਮੀਆਂ ਨੂੰ ਰਾਏਪੁਰ ਲਿਆਂਦਾ ਗਿਆ, ਜਿਨ੍ਹਾਂ ‘ਚੋਂ ਇਕ ਦੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸਵੇਰੇ 6 ਤੋਂ 7 ਵਜੇ ਦੇ ਦਰਮਿਆਨ ਵਾਪਰਿਆ। ਇਹ ਘਟਨਾ ਬਰਲਾ ਬਲਾਕ ਦੇ ਪਿੰਡ ਬੋਰਸੀ ਵਿੱਚ ਸਥਿਤ ਸਪੈਸ਼ਲ ਬਲਾਸਟ ਲਿਮਟਿਡ ਬਾਰੂਦ ਫੈਕਟਰੀ ਵਿੱਚ ਵਾਪਰੀ। ਫੈਕਟਰੀ ਵਿੱਚ 800 ਤੋਂ ਵੱਧ ਲੋਕ ਕੰਮ ਕਰਦੇ ਹਨ। ਰਾਏਪੁਰ ਰੈਫਰ ਕੀਤੇ ਜ਼ਖਮੀ ਮਜ਼ਦੂਰਾਂ ‘ਚੋਂ ਇਕ ਨੇ ਦੱਸਿਆ ਕਿ ਜਿਸ ਇਮਾਰਤ ‘ਚ ਧਮਾਕਾ ਹੋਇਆ, ਉਸ ਥਾਂ ‘ਤੇ 8-10 ਲੋਕ ਮੌਜੂਦ ਸਨ। ਅਸੀਂ ਕਿਸੇ ਹੋਰ ਇਮਾਰਤ ਵਿੱਚ ਸੀ।
ਛੱਤੀਸਗੜ੍ਹ ਸਰਕਾਰ ਨੇ ਫੈਕਟਰੀ ਧਮਾਕੇ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ। ਇਹ ਜਾਣਕਾਰੀ ਮੁੱਖ ਮੰਤਰੀ ਸਾਈ ਨੇ ਦਿਤੀ ਹੈ। ਇਸ ਤੋਂ ਇਲਾਵਾ ਮ੍ਰਿਤਕਾਂ ਦੇ ਪਰਿਵਾਰ ਨੂੰ 5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਫਾਇਰ ਬ੍ਰਿਗੇਡ ਦੀਆਂ 9 ਗੱਡੀਆਂ ਮੌਕੇ ‘ਤੇ ਮੌਜੂਦ ਹਨ ਅਤੇ ਆਸ-ਪਾਸ ਦੀਆਂ ਫੈਕਟਰੀਆਂ ਤੋਂ ਵੀ ਮਦਦ ਲਈ ਜਾ ਰਹੀ ਹੈ। ਇਸ ਤੋਂ ਇਲਾਵਾ ਵਾਧੂ ਬਲ ਵੀ ਬੁਲਾਏ ਗਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...

“ਮੇਰਾ ਸ਼ੇਰ ਬੰਦਾ ਅੱਜ ਧੀਆਂ ਦੇ ਦੁੱਖੋਂ ਮੰਜੇ ‘ਤੇ ਪਿਆ”, ਨੂਰਾਂ ਸਿਸਟਰਜ਼ ਦੀ ਮਾਂ ਨੇ ਰੋਂਦੇ ਹੋਏ Jyoti Nooran ‘ਤੇ ਲਾਏ ਵੱਡੇ ਇਲਜ਼ਾਮ

ਜਲੰਧਰ ਦੀ ਮਸ਼ਹੂਰ ਸੂਫ਼ੀ ਗਾਇਕ ਜੋੜੀ ਨੂਰਾਂ ਸਿਸਟਰਜ਼ ਦੇ ਪਿਤਾ ਉਸਤਾਦ ਗੁਲਸ਼ਨ ਮੀਰ ਕਿਡਨੀ...

ਪੰਜਾਬ ਸਰਕਾਰ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ : ਕਟਾਰੂਚੱਕ

*ਚੰਡੀਗੜ੍ਹ/ਅੰਮ੍ਰਿਤਸਰ, 22 ਅਪ੍ਰੈਲ 2026* :ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ...

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ...

ਚੰਡੀਗੜ੍ਹ; 22 ਅਪ੍ਰੈਲ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਸਿਹਤ...

24 ਅਪ੍ਰੈਲ: ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ 15 ਮਿੰਟ ਦਾ ਬਲੈਕਆਊਟ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 24 ਅਪਰੈਲ ਸ਼ੁੱਕਰਵਾਰ ਨੂੰ ਰਾਤ 8 ਵਜੇ ਇੱਕ ਵਿਸ਼ੇਸ਼...

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

*ਚੰਡੀਗੜ੍ਹ, 22 ਅਪ੍ਰੈਲ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ...

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...