August 12, 2026, 6:40 pm
----------- Advertisement -----------
HomeNewsBreaking Newsਲੋਕ ਸਭਾ ਚੋਣਾਂ ਦੇ ਛੇਵੇਂ ਪੜਾਅ ਤਹਿਤ ਹਰਿਆਣਾ 'ਚ ਹੋਈ 64.10 ਫੀਸਦੀ...

ਲੋਕ ਸਭਾ ਚੋਣਾਂ ਦੇ ਛੇਵੇਂ ਪੜਾਅ ਤਹਿਤ ਹਰਿਆਣਾ ‘ਚ ਹੋਈ 64.10 ਫੀਸਦੀ ਵੋਟਿੰਗ; ਪੜ੍ਹੋ ਵੇਰਵਾ

Published on

----------- Advertisement -----------

ਲੋਕ ਸਭਾ ਚੋਣਾਂ ਦੇ ਛੇਵੇਂ ਪੜਾਅ ਤਹਿਤ 7 ਰਾਜਾਂ ਅਤੇ 1 ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 58 ਸੀਟਾਂ ‘ਤੇ ਸ਼ਨੀਵਾਰ ਸ਼ਾਮ 6 ਵਜੇ ਵੋਟਿੰਗ ਖਤਮ ਹੋ ਗਈ ਹੈ। ਚੋਣ ਕਮਿਸ਼ਨ ਮੁਤਾਬਕ ਸ਼ਨੀਵਾਰ ਸ਼ਾਮ 6 ਵਜੇ ਤੱਕ 58 ਸੀਟਾਂ ‘ਤੇ 58.82 ਫੀਸਦੀ ਵੋਟਿੰਗ ਹੋਈ। ਸਭ ਤੋਂ ਵੱਧ ਮਤਦਾਨ ਪੱਛਮੀ ਬੰਗਾਲ ਵਿੱਚ 78.19% ਅਤੇ ਸਭ ਤੋਂ ਘੱਟ ਜੰਮੂ-ਕਸ਼ਮੀਰ ਵਿੱਚ 51.41% ਰਿਹਾ। ਆਖਰੀ 56 ਸੀਟਾਂ ‘ਤੇ 1 ਜੂਨ ਨੂੰ ਵੋਟਿੰਗ ਹੋਵੇਗੀ।
ਸ਼ਨੀਵਾਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹਰਿਆਣਾ ਦੀਆਂ 10 ਲੋਕ ਸਭਾ ਸੀਟਾਂ ‘ਤੇ ਵੋਟਿੰਗ ਹੋਈ। ਚੋਣ ਕਮਿਸ਼ਨ ਵੱਲੋਂ ਰਾਤ 8 ਵਜੇ ਤੱਕ ਜਾਰੀ ਅੰਕੜਿਆਂ ਅਨੁਸਾਰ ਹਰਿਆਣਾ ਵਿੱਚ ਲੋਕ ਸਭਾ ਚੋਣਾਂ ਵਿੱਚ 64.10 ਫੀਸਦੀ ਵੋਟਿੰਗ ਹੋਈ। ਹਾਲਾਂਕਿ, ਵੋਟਿੰਗ ਦੇ ਅੰਕੜਿਆਂ ਦੀ ਅਪਡੇਟ ਦੇਰ ਰਾਤ ਤੱਕ ਜਾਰੀ ਰਹੇਗੀ।
ਸੋਨੀਪਤ ਲੋਕ ਸਭਾ ਹਲਕੇ ਵਿੱਚ 69.10% ਵੋਟਿੰਗ ਹੋਈ।
ਅੰਬਾਲਾ ਲੋਕ ਸਭਾ ਹਲਕੇ ਵਿੱਚ 67.00% ਵੋਟਿੰਗ ਹੋਈ।
ਭਿਵਾਨੀ-ਮਹੇਂਦਰਗੜ੍ਹ ਲੋਕ ਸਭਾ ਹਲਕੇ ਵਿੱਚ 65.30% ਵੋਟਿੰਗ ਹੋਈ।
ਫਰੀਦਾਬਾਦ ਲੋਕ ਸਭਾ ਹਲਕੇ ਵਿੱਚ 60.00% ਵੋਟਿੰਗ ਹੋਈ।
ਗੁੜਗਾਓਂ ਲੋਕ ਸਭਾ ਹਲਕੇ ਵਿੱਚ 60.70% ਵੋਟਿੰਗ ਹੋਈ।
ਹਿਸਾਰ ਲੋਕ ਸਭਾ ਹਲਕੇ ਵਿੱਚ 64.70% ਵੋਟਿੰਗ ਹੋਈ।
ਕਰਨਾਲ ਲੋਕ ਸਭਾ ਹਲਕੇ ਵਿੱਚ 63.20% ਵੋਟਿੰਗ ਹੋਈ।
ਰੋਹਤਕ ਲੋਕ ਸਭਾ ਹਲਕੇ ਵਿੱਚ 64.60% ਵੋਟਿੰਗ ਹੋਈ।
ਕੁਰੂਕਸ਼ੇਤਰ ਲੋਕ ਸਭਾ ਹਲਕੇ ਵਿੱਚ 66.30% ਵੋਟਿੰਗ ਹੋਈ।
ਸਿਰਸਾ ਲੋਕ ਸਭਾ ਹਲਕੇ ਵਿੱਚ 64.10% ਵੋਟਿੰਗ ਹੋਈ।
ਦੱਸ ਦਈਏ ਕਿ ਮਤਦਾਨ ਦੌਰਾਨ ਕੁਝ ਘਟਨਾਵਾਂ ਵੀ ਸਾਹਮਣੇ ਆਈਆਂ। ਅੰਬਾਲਾ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੋਸਟਰ ਨਾਲੀ ‘ਚ ਸੁੱਟਣ ਤੋਂ ਬਾਅਦ ਹੰਗਾਮਾ ਹੋ ਗਿਆ। ਕਾਂਗਰਸੀਆਂ ਦੇ ਇਸ ਵਿਰੋਧ ਨੂੰ ਲੈ ਕੇ ਭਾਜਪਾ ਵਰਕਰ ਗੁੱਸੇ ‘ਚ ਆ ਗਏ। ਇਸ ਤੋਂ ਬਾਅਦ ਉਹ ਪੁਲਿਸ ਦੇ ਸਾਹਮਣੇ ਹੀ ਆਪਸ ਵਿੱਚ ਭਿੜ ਗਏ।
ਇਸ ਤੋਂ ਇਲਾਵਾ ਸੋਨੀਪਤ ‘ਚ ਚੋਣ ਡਿਊਟੀ ‘ਤੇ ਤਾਇਨਾਤ ਇਕ ਕਲਰਕ ਦੀ ਮੌਤ ਹੋ ਗਈ। ਰੋਹਤਕ ਵਿੱਚ ਡਿਊਟੀ ਦੌਰਾਨ ਹੈੱਡ ਕਾਂਸਟੇਬਲ ਦੀ ਸਿਹਤ ਵਿਗੜ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ...

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ...

ਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਹਾਦਸੇ ਦਾ ਸਮਝੌਤਾ ਕਰਾਉਣ ਗਿਆ ਸੀ ਮੌਕੇ ’ਤੇ

ਲੁਧਿਆਣਾ ਵਿੱਚ ਸੜਕ ਹਾਦਸੇ ਤੋਂ ਬਾਅਦ ਪੈਦਾ ਹੋਇਆ ਵਿਵਾਦ ਉਸ ਸਮੇਂ ਹਿੰਸਕ ਹੋ ਗਿਆ,...

ਹਿਮਾਚਲ ‘ਚ ਦਰਦਨਾਕ ਹਾਦਸਾ: ਮ੍ਰਿਤਕ ਦੇਹ ਲੈ ਕੇ ਜਾ ਰਹੀ ਪਿਕਅੱਪ ਖੱਡ ‘ਚ ਡਿੱਗੀ, 4 ਮੌਤਾਂ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।...

ਕੀਨੀਆ ਤੇ ਯੂਗਾਂਡਾ ‘ਚ ਫਸੇ ਤਿੰਨੋਂ ਨੌਜਵਾਨ ਬਚਾਏ, ਰੰਗ ਲਿਆਈਆਂ MP ਸਤਨਾਮ ਸੰਧੂ ਦੀਆਂ ਕੋਸ਼ਿਸ਼ਾਂ

ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ...

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...