October 28, 2026, 6:08 am
----------- Advertisement -----------
HomeNewsBreaking Newsਖੇਤਾਂ 'ਚੋਂ ਮਿਲਿਆ ਪਾਕਿਸਤਾਨੀ ਡਰੋਨ, ਬੀਐਸਐਫ ਜਵਾਨਾਂ ਨੇ 11 ਕਿਲੋ ਹੈਰੋਇਨ ਕੀਤੀ...

ਖੇਤਾਂ ‘ਚੋਂ ਮਿਲਿਆ ਪਾਕਿਸਤਾਨੀ ਡਰੋਨ, ਬੀਐਸਐਫ ਜਵਾਨਾਂ ਨੇ 11 ਕਿਲੋ ਹੈਰੋਇਨ ਕੀਤੀ ਬਰਾਮਦ

Published on

----------- Advertisement -----------

ਗੁਰਦਾਸਪੁਰ, 26 ਮਈ 2024 – ਹਰ ਰੋਜ਼ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਭਾਰਤੀ ਖੇਤਰ ਵਿੱਚ ਨਸ਼ੀਲੇ ਪਦਾਰਥ ਭੇਜਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਜਿਨ੍ਹਾਂ ਦੇ ਨਾਪਾਕ ਮਨਸੂਬਿਆਂ ਨੂੰ ਸਰਹੱਦ ‘ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਨਾਕਾਮ ਕਰਦੇ ਰਹਿੰਦੇ ਹਨ। ਹੁਣ ਇਕ ਵਾਰ ਫਿਰ ਗੁਰਦਾਸਪੁਰ ਦੇ ਤਲਵੰਡੀ ਵਿਰਕ ਦੇ ਖੇਤਾਂ ‘ਚੋਂ ਪਾਕਿਸਤਾਨੀ ਡਰੋਨ ਬਰਾਮਦ ਕਰਨ ‘ਚ ਸਫਲਤਾ ਮਿਲੀ ਹੈ।

ਮੌਕੇ ‘ਤੇ ਪਹੁੰਚੇ ਐੱਸਪੀ-ਡੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਗੁਰਦਾਸਪੁਰ ਦੇ ਸਰਹੱਦੀ ਪਿੰਡ ਤਲਵੰਡੀ ਵਿਰਕ ਦੇ ਖੇਤਾਂ ‘ਚੋਂ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਹੈ। ਐਸਪੀ-ਡੀ ਨੇ ਦੱਸਿਆ ਕਿ ਬੀ.ਐਸ.ਐਫ ਦੇ ਜਵਾਨਾਂ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਬੀ.ਐਸ.ਐਫ ਸੈਕਟਰ ਗੁਰਦਾਸਪੁਰ ਦੀ ਸਰਹੱਦੀ ਚੌਕੀ ਚੰਦੂ ਵਡਾਲਾ ਵਿਖੇ ਇੱਕ ਡਰੋਨ ਗਤੀਵਿਧੀ ਦੇਖੀ ਗਈ, ਜਿਸ ਤੋਂ ਬਾਅਦ ਸਰਹੱਦ ‘ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਨੇ ਡਰੋਨ ‘ਤੇ 3 ਰਾਉਂਡ ਫਾਇਰ ਕੀਤੇ ਅਤੇ ਡਰੋਨ ਵਾਪਸ ਪਰਤਿਆ ਸੀ ਜਦੋਂ ਸਵੇਰੇ ਸਰਹੱਦੀ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਤਾਂ 11 ਕਿਲੋ ਹੈਰੋਇਨ ਬਰਾਮਦ ਹੋਈ ਸੀ।

ਬੀਐਸਐਫ ਦੇ ਜਵਾਨਾਂ ਦਾ ਮੰਨਣਾ ਹੈ ਕਿ ਇਹ ਹੈਰੋਇਨ ਇਸੇ ਡਰੋਨ ਰਾਹੀਂ ਸੁੱਟੀ ਹੋ ਸਕਦੀ ਹੈ। ਪੁਲਿਸ ਨੇ ਇਸ ਪਾਕਿਸਤਾਨੀ ਡਰੋਨ ਨੂੰ ਜ਼ਬਤ ਕਰਕੇ ਜਾਂਚ ਲਈ ਭੇਜ ਦਿੱਤਾ ਹੈ ਅਤੇ ਇਹ ਪਤਾ ਲਗਾਉਣ ਲਈ ਆਸਪਾਸ ਦੇ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਕਿ ਇਸ ਡਰੋਨ ‘ਚ ਕੋਈ ਹੋਰ ਚੀਜ਼ ਡਿੱਗੀ ਹੈ ਜਾਂ ਨਹੀਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ...