June 5, 2026, 2:13 pm
----------- Advertisement -----------
HomeNewsBreaking Newsਗਰਮੀ ਕਾਰਨ ਮਹਾਰਾਸ਼ਟਰ ਦੇ ਅਕੋਲਾ 'ਚ ਧਾਰਾ 144 ਲਾਗੂ, ਫਲੋਦੀ ਰਿਹਾ ਦੇਸ਼...

ਗਰਮੀ ਕਾਰਨ ਮਹਾਰਾਸ਼ਟਰ ਦੇ ਅਕੋਲਾ ‘ਚ ਧਾਰਾ 144 ਲਾਗੂ, ਫਲੋਦੀ ਰਿਹਾ ਦੇਸ਼ ਦਾ ਸਭ ਤੋਂ ਗਰਮ ਸ਼ਹਿਰ

Published on

----------- Advertisement -----------

ਅੱਜ ਨੌਤਪਾ ਦਾ ਦੂਜਾ ਦਿਨ ਹੈ। ਮੌਸਮ ਵਿਭਾਗ ਨੇ ਐਤਵਾਰ ਨੂੰ ਰਾਜਸਥਾਨ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼, ਗੁਜਰਾਤ ਲਈ ਹੀਟਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਹੈ।

ਦੱਸ ਦਈਏ ਕਿ ਨੌਤਪਾ ਦੇ ਪਹਿਲੇ ਦਿਨ ਯਾਨੀ 25 ਮਈ ਨੂੰ ਰਾਜਸਥਾਨ ‘ਚ ਗਰਮੀ ਕਾਰਨ 5 ਲੋਕਾਂ ਦੀ ਮੌਤ ਹੋ ਗਈ ਸੀ। ਪਿਛਲੇ 3 ਦਿਨਾਂ ਵਿੱਚ ਇੱਥੇ 22 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸੂਬੇ ਦਾ ਫਲੋਦੀ ਦੇਸ਼ ਦਾ ਸਭ ਤੋਂ ਗਰਮ ਸ਼ਹਿਰ ਸੀ। ਇੱਥੇ ਤਾਪਮਾਨ 50 ਡਿਗਰੀ ਦਰਜ ਕੀਤਾ ਗਿਆ।


ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ‘ਚ ਲੋਕਾਂ ਨੂੰ ਗਰਮੀ ਤੋਂ ਬਚਾਉਣ ਲਈ ਟ੍ਰੈਫਿਕ ਸਿਗਨਲਾਂ ਦਾ ਸਮਾਂ ਅੱਧਾ ਕਰ ਦਿੱਤਾ ਗਿਆ ਹੈ। ਭਾਵ ਜਿੱਥੇ ਸਿਗਨਲ 60 ਸੈਕਿੰਡ ਤੱਕ ਲਾਲ ਰਹਿੰਦਾ ਸੀ, ਉਹ ਸਿਰਫ 30 ਸੈਕਿੰਡ ਤੱਕ ਲਾਲ ਹੀ ਰਹੇਗਾ। ਅਕੋਲਾ, ਮਹਾਰਾਸ਼ਟਰ ਦਾ ਤਾਪਮਾਨ 45 ਡਿਗਰੀ ਦਰਜ ਕੀਤਾ ਗਿਆ। ਇਹ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਸੀ। ਜ਼ਿਲ੍ਹਾ ਕੁਲੈਕਟਰ ਨੇ ਜਨਤਕ ਇਕੱਠ ਨੂੰ ਰੋਕਣ ਲਈ ਸ਼ਹਿਰ ਵਿੱਚ ਧਾਰਾ 144 ਲਾਗੂ ਕਰ ਦਿੱਤੀ ਹੈ। ਬੰਗਾਲ ਦੀ ਖਾੜੀ ‘ਚ ਬਣਿਆ ਤੂਫਾਨ ਰੇਮਲ ਅੱਜ ਪੱਛਮੀ ਬੰਗਾਲ ਨਾਲ ਟਕਰਾਏਗਾ। ਮੌਸਮ ਵਿਭਾਗ ਨੇ ਦੇਸ਼ ਦੇ ਉੱਤਰ-ਪੂਰਬੀ ਖੇਤਰ ਅਤੇ ਬੰਗਲਾਦੇਸ਼ ਦੇ ਤੱਟੀ ਖੇਤਰਾਂ ਲਈ ਤੂਫਾਨ ਦੀ ਚਿਤਾਵਨੀ ਜਾਰੀ ਕੀਤੀ ਹੈ।


ਰੇਮਲ ਤੂਫਾਨ ਦੇ ਆਉਣ ਦੇ ਦੌਰਾਨ ਸਮੁੰਦਰ ਵਿੱਚ 1 ਮੀਟਰ ਉੱਚੀਆਂ ਲਹਿਰਾਂ ਉੱਠ ਸਕਦੀਆਂ ਹਨ, ਜਿਸ ਕਾਰਨ ਪੱਛਮੀ ਬੰਗਾਲ ਦੇ ਨੀਵੇਂ ਤੱਟੀ ਇਲਾਕਿਆਂ ਵਿੱਚ ਹੜ੍ਹ ਆਉਣ ਦੀ ਸੰਭਾਵਨਾ ਹੈ। ਆਈਐਮਡੀ ਦੇ ਅਨੁਸਾਰ, ਤੂਫਾਨ ਰੇਮਲ ਦੇ ਲੈਂਡਫਾਲ ਦੌਰਾਨ, ਲਗਭਗ 135 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ। ਤੇਜ਼ ਹਵਾਵਾਂ ਦੀ ਚੇਤਾਵਨੀ ਦੇ ਕਾਰਨ, ਕੋਲਕਾਤਾ ਏਅਰਪੋਰਟ ਅਥਾਰਟੀ ਆਫ ਇੰਡੀਆ ਨੇ 26 ਮਈ ਨੂੰ ਦੁਪਹਿਰ 12 ਵਜੇ ਤੋਂ 27 ਮਈ ਨੂੰ ਸਵੇਰੇ 9 ਵਜੇ ਤੱਕ ਸਾਰੀਆਂ ਉਡਾਣਾਂ ਨੂੰ ਮੁਅੱਤਲ ਕਰ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...