June 24, 2026, 11:52 pm
----------- Advertisement -----------
HomeNewsLatest Newsਦੇਸ਼ ਅੱਗੇ ਵੱਧ ਰਿਹਾ ਹੈ ਤੇ ਪੰਜਾਬ ਪਿੱਛੇ ਜਾ ਰਿਹਾ ਹੈ: ਡਾ:...

ਦੇਸ਼ ਅੱਗੇ ਵੱਧ ਰਿਹਾ ਹੈ ਤੇ ਪੰਜਾਬ ਪਿੱਛੇ ਜਾ ਰਿਹਾ ਹੈ: ਡਾ: ਸੁਭਾਸ਼ ਸ਼ਰਮਾ

Published on

----------- Advertisement -----------

ਰੋਪੜ/ਖਰੜ (ਬਲਜੀਤ ਮਰਵਾਹਾ): ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਅੱਜ ਰੋਪੜ ਅਤੇ ਖਰੜ ਦੇ ਵੱਖ-ਵੱਖ ਖੇਤਰਾਂ ਵਿੱਚ ਆਪਣੇ ਚੋਣ ਪ੍ਰਚਾਰ ਦੌਰਾਨ ਕਿਹਾ ਕਿ ਪੰਜਾਬ ਦੀ ਗੁਆਚੀ ਹੋਈ ਇੱਜ਼ਤ ਨੂੰ ਸਿਰਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੀ ਬਹਾਲ ਕਰ ਸਕਦੇ ਹਨ। ਕਈ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਡਾ: ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਵਜੋਂ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਮੋਦੀ ਨੇ ਦੇਸ਼ ਨੂੰ ਨਵੀਆਂ ਉਚਾਈਆਂ ‘ਤੇ ਪਹੁੰਚਾਇਆ ਹੈ | ਉਨ੍ਹਾਂ ਨੇ ਲੋਕਾਂ ਦੀ ਤਾੜੀਆਂ ਦੀ ਗੜਗੜਾਹਟ ਵਿਚ ਕਿਹਾ, “ਇਸ ਚੋਣ ਵਿੱਚ ਪੰਜਾਬੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਅਸੀਂ ਭਾਜਪਾ ਨੂੰ ਵੋਟ ਦੇ ਕੇ ਸਰਕਾਰ ਬਣਾਉਣ ਵਿੱਚ ਯੋਗਦਾਨ ਪਾਈਏ ਅਤੇ ਇਹ ਯਕੀਨੀ ਬਣਾਉਣ ਕਿ ਮੋਦੀ ਦੇ ਤੀਜੇ ਕਾਰਜਕਾਲ ਵਿੱਚ ਪੰਜਾਬ ਵਿਚ ਵੀ ਬੇਮਿਸਾਲ ਵਿਕਾਸ ਹੋਵੇ ।

ਡਾ: ਸੁਭਾਸ਼ ਨੇ ਕਿਹਾ ਕਿ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਦੇਸ਼ ਅੱਗੇ ਵੱਧ ਰਿਹਾ ਹੈ ਜਦਕਿ ਪੰਜਾਬ ਪੀਛੇ ਜਾ ਰਿਹਾ ਹੈ। ਉਨ੍ਹਾਂ ਕਿਹਾ, ‘ਇਕ ਪਾਸੇ ਯੋਗੀ ਆਦਿਤਿਆਨਾਥ ਨੇ ਉੱਤਰ ਪ੍ਰਦੇਸ਼ ਨੂੰ ਅਪਰਾਧ ਅਤੇ ਗੈਂਗਸਟਰ ਮੁਕਤ ਸੂਬਾ ਬਣਾ ਦਿੱਤਾ ਹੈ, ਦੂਜੇ ਪਾਸੇ ਪੰਜਾਬ ‘ਚ ‘ਜੰਗਲ ਰਾਜ’ ਜਾਰੀ ਹੈ ਅਤੇ ਗੈਂਗਸਟਰਾਂ ਨੂੰ ਖੁੱਲ੍ਹਾ ਹੱਥ ਮਿਲਿਆ ਹੋਇਆ ਹੈ। ਡਾ: ਸ਼ਰਮਾ ਨੇ ਕਿਹਾ ਕਿ ਜਿੱਥੇ ਪੰਜਾਬ ਵਿੱਚ ਬੇਰੁਜ਼ਗਾਰੀ ਵੱਧ ਰਹੀ ਹੈ, ਉੱਥੇ ਨੌਜਵਾਨ ਨਸ਼ੇ ਦੀ ਦਲਦਲ ਵਿੱਚ ਫਸਦੇ ਜਾ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਦੀ ਹਾਲਤ ਚਿੰਤਾਜਨਕ ਪੱਧਰ ‘ਤੇ ਪਹੁੰਚ ਚੁੱਕੀ ਹੈ ਅਤੇ ਇਸ ਨਾਲ ਸਖ਼ਤੀ ਨਾਲ ਨਜਿੱਠਣ ਦੀ ਲੋੜ ਹੈ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਲਈ ਨਵੀਂ ਸਫ਼ਲਤਾ ਦੀ ਕਹਾਣੀ ਲਿਖਣ ਲਈ ਮੋਦੀ ਦੇ ਹੱਥ ਮਜ਼ਬੂਤ ​​ਕਰਨ।

ਪੰਜਾਬ ਦੇ ਉਦਯੋਗਾਂ ਦੇ ਦੂਜੇ ਰਾਜਾਂ ਵਿੱਚ ਹੋ ਰਹੇ ਪ੍ਰਵਾਸ ਵੱਲ ਇਸ਼ਾਰਾ ਕਰਦਿਆਂ ਡਾ: ਸ਼ਰਮਾ ਨੇ ਕਿਹਾ ਕਿ ਯੂ.ਪੀ., ਗੁਜਰਾਤ ਅਤੇ ਹੋਰ ਕਈ ਰਾਜਾਂ ਤੋਂ ਇਲਾਵਾ ਸਾਡਾ ਗੁਆਂਢੀ ਰਾਜ ਹਰਿਆਣਾ ਵੀ ਤਰੱਕੀ ਦੇ ਮਾਮਲੇ ਵਿੱਚ ਕਾਫੀ ਅੱਗੇ ਹੈ, ਜਦਕਿ ਅੱਜ ਪੰਜਾਬ ਦੀ ਸਥਿਤੀ ਇਹ ਹੈ ਕਿ ਸੂਬੇ ਸਿਰ 3.5 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ। ਇਹ ਕਰਜ਼ੇ ਦੇ ਬੋਝ ਨੂੰ ਉਦੋਂ ਹੀ ਘੱਟ ਕੀਤਾ ਜਾ ਸਕਦਾ ਹੈ ਜਦੋਂ ਇੱਥੋਂ ਦੇ ਲੋਕ ਮੋਦੀ ਦੇ ਵਿਕਸਤ ਭਾਰਤ ਦੇ ਵਿਚਾਰ ਦਾ ਸਮਰਥਨ ਕਰਨ।

ਡਾ: ਸ਼ਰਮਾ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਪਿੰਡਾਂ ਵਿੱਚ ਭਾਜਪਾ ਨੂੰ ਭਰਵਾਂ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਸਾਰੀਆਂ ਪਾਰਟੀਆਂ- ਆਪ, ਕਾਂਗਰਸ ਅਤੇ ਅਕਾਲੀਆਂ ਨੂੰ ਅਜ਼ਮਾਇਆ ਹੈ, ਪਰ ਨਤੀਜਾ ਇਹ ਨਿਕਲਿਆ ਕਿ ਇਹ ਸੂਬੇ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਬੁਰੀ ਤਰ੍ਹਾਂ ਫੇਲ੍ਹ ਰਹੀਆਂ ਅਤੇ ਇਨ੍ਹਾਂ ਦੇ ਆਗੂਆਂ ਨੇ ਸਿਰਫ਼ ਆਪਣੇ ਹੀ ਭਲੇ ਲਈ ਕੰਮ ਕੀਤਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕ ਕਹਿੰਦੇ ਹਨ ਕਿ ਅਸੀਂ ਕਾਂਗਰਸ ਅਤੇ ਅਕਾਲੀ ਦਲ ਦੇ ਬਦਲ ਵਜੋਂ ‘ਆਪ’ ਨੂੰ ਵੋਟਾਂ ਪਾਈਆਂ ਸਨ, ਪਰ ਉਨ੍ਹਾਂ ਨੇ ਵੀ ਸੂਬੇ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਹੁਣ ਅਸੀਂ ਮੋਦੀ ਦੇ ਨਾਲ ਖੜ੍ਹੇ ਹੋ ਕੇ ਭਾਜਪਾ ਨੂੰ ਵੋਟ ਪਾਉਣ ਦਾ ਫੈਸਲਾ ਕੀਤਾ ਹੈ। ਡਾ: ਸ਼ਰਮਾ ਨੇ ਪੂਰੇ ਵਿਸ਼ਵਾਸ਼ ਨਾਲ ਕਿਹਾ ਕਿ ਇਸ ਵਾਰ ਦੇਸ਼ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਪੇਂਡੂ ਲੋਕ ਭਾਜਪਾ ਅਤੇ ਪ੍ਰਧਾਨ ਮੰਤਰੀ ਮੋਦੀ ਦਾ ਸਾਥ ਦੇਣ ਲਈ ਵਚਨਬੱਧ ਹਨ।

ਆਪਣੀਆਂ ਚੋਣ ਰੈਲੀਆਂ ਦੌਰਾਨ ਡਾ: ਸ਼ਰਮਾ ਨੇ ਗਰੀਬਾਂ ਦੇ ਲਾਭ ਅਤੇ ਵਿਕਾਸ ਲਈ ਮੋਦੀ ਦੁਆਰਾ ਸ਼ੁਰੂ ਕੀਤੀਆਂ ਵੱਖ-ਵੱਖ ਕੇਂਦਰੀ ਸਕੀਮਾਂ ਬਾਰੇ ਵੀ ਚਾਨਣਾ ਪਾਇਆ। ਸਾਰੀਆਂ ਚੋਣ ਮੀਟਿੰਗਾਂ ਵਿੱਚ ਭਾਜਪਾ ਉਮੀਦਵਾਰ ਨੂੰ ਲੈ ਕੇ ਆਮ ਲੋਕਾਂ ਵਿੱਚ ਭਾਰੀ ਉਤਸ਼ਾਹ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...