June 5, 2026, 9:54 pm
----------- Advertisement -----------
HomeNewsBreaking News'ਆਪ' ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਦੀ ਪਤਨੀ ਨਾਲ ਵਾਪਰਿਆ  ਹਾਦਸਾ, ਚੋਣ ਪ੍ਰਚਾਰ...

‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਦੀ ਪਤਨੀ ਨਾਲ ਵਾਪਰਿਆ  ਹਾਦਸਾ, ਚੋਣ ਪ੍ਰਚਾਰ ਦੌਰਾਨ ਕਾਰ ਦਰੱਖਤ ਨਾਲ ਟਕਰਾਈ, ਬਾਂਹ ਚ 3 ਫ੍ਰੈਕਚਰ

Published on

----------- Advertisement -----------

ਫਤਿਹਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਦੀ ਪਤਨੀ ਗੁਰਪ੍ਰੀਤ ਕੌਰ ਦੀ ਕਾਰ ਬੀਤੇ ਐਤਵਾਰ ਨੂੰ ਹਾਦਸੇ ਦਾ ਸ਼ਿਕਾਰ ਹੋ ਗਈ। ਜਦੋਂ ਉਹ ਚੋਣ ਪ੍ਰਚਾਰ ਤੋਂ ਬਾਅਦ ਰਾਏਕੋਟ ਤੋਂ ਵਾਪਸ ਆ ਰਹੇ ਸਨ ਤਾਂ ਲੁਧਿਆਣਾ ਮਾਲੇਰਕੋਟਲਾ ਰੋਡ ‘ਤੇ ਉਨ੍ਹਾਂ ਦੀ ਕਾਰ ਦਾ ਟਾਇਰ ਫਟ ਗਿਆ। ਇਸ ਕਾਰਨ ਕਾਰ ਬੇਕਾਬੂ ਹੋ ਕੇ ਦਰੱਖਤਾਂ ਨਾਲ ਜਾ ਟਕਰਾਈ

ਦੱਸ ਦਈਏ ਕਿ ਜੀਪੀ ਦੀ ਪਤਨੀ ਕਾਰ ਦੀ ਪਿਛਲੀ ਸੀਟ ‘ਤੇ ਬੈਠੀ ਸੀ। ਕਾਰ ਦੇ ਦਰੱਖਤ ਨਾਲ ਟਕਰਾ ਕੇ ਜ਼ੋਰਦਾਰ ਝਟਕਾ ਲੱਗਿਆ, ਜਿਸ ਕਾਰਨ ਗੁਰਪ੍ਰੀਤ ਕੌਰ ਬੁਰੀ ਤਰ੍ਹਾਂ ਜ਼ਖਮੀ ਹੋ ਗਈ। ਪੰਜਾਬ ਜੈਨਕੋ ਦੇ ਚੇਅਰਮੈਨ ਨਵਜੋਤ ਸਿੰਘ ਦੀ ਪਤਨੀ ਵੀ ਉਨ੍ਹਾਂ ਦੇ ਨਾਲ ਪਿਛਲੀ ਸੀਟ ‘ਤੇ ਮੌਜੂਦ ਸੀ। ਉਸ ਦੇ ਗੋਡੇ ਵਿੱਚ ਵੀ ਫਰੈਕਚਰ ਹੈ।

ਇਨ੍ਹਾਂ ਦੋਨਾਂ ਤੋਂ ਇਲਾਵਾ ਕਾਰ ਵਿੱਚ ਇੱਕ ਡਰਾਈਵਰ ਅਤੇ ਇੱਕ ਗੰਨਮੈਨ ਵੀ ਸੀ। ਹਾਲਾਂਕਿ ਉਸ ਨੂੰ ਮਾਮੂਲੀ ਸੱਟਾਂ ਲੱਗੀਆਂ ਕਿਉਂਕਿ ਉਸ ਨੇ ਸੀਟ ਬੈਲਟ ਬੰਨ੍ਹੀ ਹੋਈ ਸੀ।

ਹਾਦਸੇ ਵਿੱਚ ਗੁਰਪ੍ਰੀਤ ਕੌਰ ਦੀ ਬਾਂਹ ਤਿੰਨ ਥਾਵਾਂ ’ਤੇ ਫਰੈਕਚਰ ਹੋ ਗਈ। ਇਸ ਤੋਂ ਉਭਰਨ ਲਈ ਡਾਕਟਰ ਨੇ ਉਸ ਨੂੰ ਅਪਰੇਸ਼ਨ ਕਰਵਾਉਣ ਦੀ ਸਲਾਹ ਦਿੱਤੀ ਹੈ ਪਰ ਗੁਰਪ੍ਰੀਤ ਕੌਰ ਨੇ ਫਿਲਹਾਲ ਅਪਰੇਸ਼ਨ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਪਲਸਤਰ ਲੱਗਣ ਤੋਂ ਬਾਅਦ ਅੱਜ ਫਿਰ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਲੋਕਾਂ ਵਿੱਚ ਜਾ ਕੇ ਪ੍ਰਚਾਰ ਕਰਨਾ ਜ਼ਰੂਰੀ ਹੈ, ਸਰਜਰੀ ਨਹੀਂ। ਗੁਰਪ੍ਰੀਤ ਕੌਰ ਨੇ ਕਿਹਾ ਕਿ ਸਾਡੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਲੋਕਾਂ ਨੇ ਬਹੁਤ ਕੁਰਬਾਨੀਆਂ ਦਿੱਤੀਆਂ ਹਨ। ਅਜੋਕੇ ਸਮੇਂ ਵਿੱਚ ਵੀ ਦੇਸ਼ ਨੂੰ ਬਚਾਉਣਾ ਜ਼ਰੂਰੀ ਹੈ।

ਗੁਰਪ੍ਰੀਤ ਕੌਰ ਨੇ ਦੱਸਿਆ ਕਿ ਬੀਤੀ ਰਾਤ ਜਦੋਂ ਉਸ ਦੀ ਕਾਰ ਹਾਦਸੇ ਦਾ ਸ਼ਿਕਾਰ ਹੋਈ ਤਾਂ ਉਸ ਨੇ ਆਪਣੇ ਪਤੀ ਜੀ.ਪੀ. ਨੂੰ ਇਹ ਨਹੀਂ ਦੱਸਿਆ ਕਿਉਂਕਿ ਉਹ ਚੋਣ ਪ੍ਰਚਾਰ ਵਿੱਚ ਰੁੱਝੇ ਹੋਏ ਸਨ। ਮੌਕੇ ‘ਤੇ ਮੌਜੂਦ ਲੋਕਾਂ ਨੇ ਮਦਦ ਕਰ ਕੇ ਉਸ ਨੂੰ ਕਾਰ ‘ਚੋਂ ਬਾਹਰ ਕੱਢਿਆ। ਇਸ ਤੋਂ ਬਾਅਦ ਉਸ ਨੂੰ ਮਲੇਰਕੋਟਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ।

ਉਥੇ ਗੁਰਪ੍ਰੀਤ ਕੌਰ ਦੀ ਬਾਂਹ ‘ਤੇ ਪਲਾਸਟਰ ਲਗਾਇਆ ਗਿਆ। ਹੁਣ ਚੋਣਾਂ ਤੋਂ ਬਾਅਦ ਉਨ੍ਹਾਂ ਦੀ ਸਰਜਰੀ ਹੋਵੇਗੀ। ਫਿਲਹਾਲ ਉਹ ਆਪਣੇ ਪਤੀ ਜੀਪੀ ਲਈ ਇਸ ਤਰ੍ਹਾਂ ਪ੍ਰਚਾਰ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...