September 28, 2026, 1:27 am
----------- Advertisement -----------
HomeNewsLatest Newsਅੰਮ੍ਰਿਤਸਰ: ਵੋਟਰਾਂ ਨੂੰ ਵੰਡੇ ਗਏ ‘ਹੱਥ ਲਿਖਤ ਸੱਦਾ ਪੱਤਰ’

ਅੰਮ੍ਰਿਤਸਰ: ਵੋਟਰਾਂ ਨੂੰ ਵੰਡੇ ਗਏ ‘ਹੱਥ ਲਿਖਤ ਸੱਦਾ ਪੱਤਰ’

Published on

----------- Advertisement -----------

ਅੰਮ੍ਰਿਤਸਰ: ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਜ਼ਿਲ੍ਹੇ ਦੇ ਕਈ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਗਏ ਹੱਥ ਲਿਖਤ ਵੋਟਰ ਸੱਦਾ ਪੱਤਰ ਵੋਟਰਾਂ ਨੂੰ ਵੰਡੇ ਗਏ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਅਟਾਰੀ ਵਿਧਾਨਸਭਾ ਹਲਕੇ ਦੇ ਨੋਡਲ ਅਫ਼ਸਰ ਪੀ ਡਬਲਿਊ ਡੀ ਸੰਤੋਸ਼ ਕੁਮਾਰੀ ਨੇ ਦੱਸਿਆ ਕਿ ਇਸ ਗਤੀਵਿਧੀ ਦਾ ਮੁੱਖ ਟੀਚਾ ਬੱਚਿਆਂ ਰਾਹੀਂ ਸਮਾਜ ਵਿੱਚ ਚੋਣ ਜਾਗਰੂਕਤਾ ਫ਼ੈਲਾਉਣਾ ਹੈ। ਉਹਨਾਂ ਕਿਹਾ ਕਿ ਵਿਦਿਆਰਥੀਆਂ ਵਲੋਂ ਆਪਣੀ ਉਸਾਰੂ ਸੋਚ ਦਾ ਉਪਯੋਗ ਕਰਦੇ ਹੋਏ ਬਹੁਤ ਹੀ ਵਧੀਆ ਕਾਰਡ ਤਿਆਰ ਕੀਤੇ ਗਏ ਸਨ ਅਤੇ ਹੁਣ ਇਹ ਕਾਰਡ ਅੱਜ ਵੋਟਰਾਂ ਵਿੱਚ ਵੰਡੇ ਗਏ ਹਨ।

ਉਹਨਾਂ ਕਿਹਾ ਕਿ ਭਾਰਤ ਦੁਨੀਆਂ ਦਾ ਸੱਭ ਤੋਂ ਵੱਡਾ ਲੋਕਤੰਤਰ ਹੈ ਅਤੇ ਸਾਨੂੰ ਸਭ ਨੂੰ ਇਸ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ।ਉਹਨਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਇਸ ਬਾਰ ਦੇਸ਼ ਵਿੱਚ ਚੋਣਾਂ ਨੂੰ ਇੱਕ ਤਿਉਹਾਰ ਦੀ ਤਰ੍ਹਾਂ ਮਨਾਉਣ ਦਾ ਐਲਾਨ ਕੀਤਾ ਗਿਆ ਹੈ,ਇਸ ਲਈ ਹੁਣ ਸਾਡਾ ਫ਼ਰਜ ਬਣਦਾ ਹੈ ਕਿ ਅਸੀਂ ਚੋਣਾਂ ਦੇ ਇਸ ਤਿਉਹਾਰ ਵਿੱਚ ਵੱਧ ਚੜ੍ਹ ਕੇ ਭਾਗ ਲਈਏ।ਉਹਨਾਂ ਕਿਹਾ ਕਿ ਮੌਜੂਦਾ ਯੁਗ ਸੋਸ਼ਲ ਮੀਡੀਆ ਦਾ ਯੁਗ ਹੈ,ਇਸ ਲਈ ਲੋਕਾਂ ਨੂੰ ਜਿਲ੍ਹਾ ਪ੍ਰਸ਼ਾਸਨ ਵਲੋਂ ਬਣਾਏ ਗਏ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਨੂੰ ਵੱਧ ਤੋਂ ਵੱਧ ਲਾਈਕ ਅਤੇ ਸ਼ੇਅਰ ਕਰਨਾ ਚਾਹੀਦਾ ਹੈ।ਉਹਨਾਂ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਇਸ ਵਾਰ ‘ਅਬ ਕੀ ਬਾਰ ਸੱਤਰ ਪ੍ਰਤੀਸ਼ਤ ਪਾਰ’ ਦਾ ਨਾਅਰਾ ਦਿੱਤਾ ਗਿਆ ਹੈ,ਇਸ ਲਈ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਵਿੱਚ ਭਾਗ ਲੈਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...