June 8, 2026, 7:06 am
----------- Advertisement -----------
HomeNewsBreaking Newsਪੜ੍ਹੋ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿੰਨੀ ਜਾਇਦਾਦ ਦੇ ਮਾਲਕ…….

ਪੜ੍ਹੋ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿੰਨੀ ਜਾਇਦਾਦ ਦੇ ਮਾਲਕ…….

Published on

----------- Advertisement -----------

ਸਮਰਾਲਾ, 2 ਫਰਵਰੀ 2022 – ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਜੋ ਕਿ ਖੇਤੀ ਕਾਨੂੰਨਾਂ ਵਿਰੁੱਧ ਤਕਰੀਬਨ ਇੱਕ ਸਾਲ ਤੱਕ ਅੰਦੋਲਨ ਕਰਨ ਤੋਂ ਬਾਅਦ ਪੰਜਾਬ ਵਿੱਚ ਸਿਆਸੀ ਪਾਰਟੀ ਵਜੋਂ ਸਰਗਰਮ ਹੋਏ ਹਨ। ਰਾਜੇਵਾਲ ਨੇ ਪੰਜਾਬ ਦੀਆਂ 23 ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ‘ਸੰਯੁਕਤ ਸਮਾਜ ਮੋਰਚਾ’ ਨਾਂਅ ਦੀ ਪਾਰਟੀ ਬਣਾਈ ਹੈ। ਪਰ ਪਾਰਟੀ ਰਜਿਸਟਰ ਕਰਨ ਲਈ ਹੋਈ ਦੇਰੀ ਕਾਰਨ ਉਹਨਾਂ ਨੇ ਆਜ਼ਾਦ ਉਮੀਦਵਾਰ ਵੱਜੋਂ ਆਪਣੇ ਕਾਗਜ਼ ਭਰੇ ਹਨ। ਹਾਲਾਂਕਿ ਮੰਗਲਵਾਰ ਦੇਰ ਸ਼ਾਮ ਨੂੰ ਚੋਣ ਕਮਸ਼ਿਨ ਵੱਲੋਂ ‘ਸੰਯੁਕਤ ਸਮਾਜ ਮੋਰਚਾ’ ਪਾਰਟੀ ਨੂੰ ਰਜਿਸਟਰ ਕਰ ਲਿਆ ਗਿਆ ਹੈ।

ਬਲਬੀਰ ਸਿੰਘ ਰਾਜੇਵਾਲ ਨੇ ਆਜ਼ਾਦ ਉਮੀਦਵਾਰ ਵੱਜੋਂ ਆਪਣੇ ਕਾਗਜ਼ ਭਰੇ ਹਨ। ਜਿਸ ‘ਚ ਉਹਨਾਂ ਨੇ ਆਪਣੀ ਜਾਇਦਾਦ ਦਾ ਵੇਰਵਾ ਦਿੱਤਾ ਹੈ। ਅਸਲ ‘ਚ ਰਾਜੇਵਾਲ ਕਰੋੜਾਂ ਦੀ ਜਾਇਦਾਦ ਦੇ ਮਾਲਕ ਹਨ। ਰਾਜੇਵਾਲ ਕੋਲ 1.54 ਕਰੋੜ ਰੁਪਏ ਦੀ ਚੱਲ ਜਾਇਦਾਦ ਅਤੇ 1.82 ਕਰੋੜ ਰੁਪਏ ਦੀ ਅਚੱਲ ਜਾਇਦਾਦ ਹੈ।

ਰਾਜੇਵਾਲ ਦੀ ਜਾਇਦਾਦ ਦਾ ਪੂਰਾ ਵੇਰਵਾ ਪੜ੍ਹੋ……
ਨਾਮ: ਬਲਵੀਰ ਸਿੰਘ ਰਾਜੇਵਾਲ
ਪਾਰਟੀ: ਆਜ਼ਾਦ ਉਮਰ: 79
ਹਲਕਾ: ਸਮਰਾਲਾ
ਸਿੱਖਿਆ: ਬੀ.ਐਸ.ਸੀ ਪਹਿਲਾ ਸਾਲ
ਵਪਾਰ: ਖੇਤੀ ਅਤੇ ਵਪਾਰ
ਚੱਲ ਜਾਇਦਾਦ: 1.54 ਕਰੋੜ
ਅਚੱਲ ਜਾਇਦਾਦ: 1.82 ਕਰੋੜ
ਕੁੱਲ ਕੀਮਤ: 3.36 ਕਰੋੜ
ਗਹਿਣੇ : 100 ਗ੍ਰਾਮ (4.70 ਲੱਖ)
ਗੱਡੀ : ਕਾਰ (ਪੰਜ ਲੱਖ)
ਪਤਨੀ ਦੀ ਕੁੱਲ ਜਾਇਦਾਦ: 1.69 ਕਰੋੜ
ਗਹਿਣੇ : 220 ਗ੍ਰਾਮ (10.36 ਲੱਖ)

ਇਸ ਤੋਂ ਇਲਾਵਾ ਬਾਕੀ ਜ਼ਿਲ੍ਹਿਆਂ ਵਿੱਚ ਵੀ ਉਹਨਾਂ ਦੀ ਪਾਰਟੀ ਦੇ ਉਮੀਦਵਾਰਾਂ ਵੱਲੋਂ ਆਜ਼ਾਦ ਉਮੀਦਵਾਰਾਂ ਦੇ ਤੌਰ ‘ਤੇ ਹੀ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਸੰਯੁਕਤ ਸਮਾਜ ਮੋਰਚਾ ਨੇ ਰਾਜੇਵਾਲ ਨੂੰ ਸੀਐਮ ਚਿਹਰਾ ਐਲਾਨ ਦਿੱਤਾ ਹੈ। ਲੁਧਿਆਣਾ ਜ਼ਿਲ੍ਹੇ ਦੇ ਨਾਲ-ਨਾਲ ਮਾਲਵੇ ਵਿੱਚ ਵੀ ਕਿਸਾਨਾਂ ਦਾ ਵੱਡਾ ਆਧਾਰ ਹੈ। ਇਸ ਕਾਰਨ ਆਮ ਆਦਮੀ ਪਾਰਟੀ, ਅਕਾਲੀ ਦਲ ਅਤੇ ਕਾਂਗਰਸ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।

ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਸੀ ਕਿ ਅਸੀਂ ਮੋਰਚੇ ਨੂੰ ਪਾਰਟੀ ਵਜੋਂ ਰਜਿਸਟਰ ਕਰਨ ਲਈ 10 ਤੋਂ 12 ਦਿਨ ਪਹਿਲਾਂ ਅਰਜ਼ੀ ਦਿੱਤੀ ਸੀ। ਨਿਯਮਾਂ ਮੁਤਾਬਕ ਪਾਰਟੀ ਦੀ ਰਜਿਸਟ੍ਰੇਸ਼ਨ ਲਈ ਕਮਿਸ਼ਨ ਵੱਲੋਂ ਇਤਰਾਜ਼ ਉਠਾਉਣ ਲਈ 30 ਦਿਨਾਂ ਦਾ ਸਮਾਂ ਦਿੱਤਾ ਜਾਂਦਾ ਹੈ। ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਕਮਿਸ਼ਨ ਆਪਣੀ ਮਾਨਤਾ ਦਿੰਦਾ ਹੈ।

ਕਿਸਾਨ ਅੰਦੋਲਨ ਦੀ ਅਗਵਾਈ ਕਰਨ ਵਾਲੇ ਸੰਯੁਕਤ ਕਿਸਾਨ ਮੋਰਚੇ ਦਾ ਹਿੱਸਾ ਬਣੀਆਂ 32 ਕਿਸਾਨ ਜਥੇਬੰਦੀਆਂ ਵਿੱਚੋਂ 22 ਨੇ ਸੰਯੁਕਤ ਸਮਾਜ ਮੋਰਚੇ ਦੇ ਨਾਂ ’ਤੇ ਪੰਜਾਬ ਵਿੱਚ ਇੱਕ ਸਿਆਸੀ ਪਾਰਟੀ ਬਣਾਈ ਸੀ। ਇਹ ਮੋਰਚਾ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਚੋਣ ਲੜ ਰਿਹਾ ਹੈ। ਮੋਰਚੇ ਨੇ 117 ਵਿੱਚੋਂ 104 ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਵੀ ਕਰ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...