August 9, 2026, 11:22 pm
----------- Advertisement -----------
HomeNewsLatest News1,40,000 ਰੁਪਏ ਦੀ ਰਿਸ਼ਵਤ ਲੈਂਦਾ ਸਾਬਕਾ ਪੰਚਾਇਤ ਮੈਂਬਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

1,40,000 ਰੁਪਏ ਦੀ ਰਿਸ਼ਵਤ ਲੈਂਦਾ ਸਾਬਕਾ ਪੰਚਾਇਤ ਮੈਂਬਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Published on

----------- Advertisement -----------

ਚੰਡੀਗੜ੍ਹ, 28 ਮਈ, 2024 (ਬਲਜੀਤ ਮਰਵਾਹਾ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸਾਬਕਾ ਪੰਚਾਇਤ ਮੈਂਬਰ ਕਰਨੈਲ ਸਿੰਘ ਵਾਸੀ ਪਿੰਡ ਦਿਉਗੜ੍ਹ, ਜ਼ਿਲ੍ਹਾ ਪਟਿਆਲਾ ਨੂੰ ਪੁਲਿਸ ਮੁਲਾਜ਼ਮਾਂ ਦੀ ਤਰਫੋਂ 1,40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਉਸਦੇ ਪਿੰਡ ਦੇ ਹੀ ਵਸਨੀਕ ਸ਼ੇਰਾ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਦੇ ਖਿਲਾਫ ਥਾਣਾ ਘੱਗਾ, ਜ਼ਿਲਾ ਪਟਿਆਲਾ ਵਿਖੇ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਹੈ। ਉਸ ਨੇ ਦੋਸ਼ ਲਾਇਆ ਕਿ ਸੀਆਈਏ ਸਮਾਣਾ ਦੇ ਇੰਚਾਰਜ ਸਬ ਇੰਸਪੈਕਟਰ (ਐਸਆਈ) ਮਨਪ੍ਰੀਤ ਸਿੰਘ ਅਤੇ ਸਹਾਇਕ ਸਬ ਇੰਸਪੈਕਟਰ (ਏਐਸਆਈ) ਪ੍ਰਗਟ ਸਿੰਘ ਨੇ ਇਸ ਪੁਲੀਸ ਕੇਸ ਵਿੱਚ ਉਸ ਦੀ ਮੱਦਦ ਕਰਨ ਬਦਲੇ 2 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਉਨ੍ਹਾਂ ਨੇ ਰਿਸ਼ਵਤ ਦੀ ਇਹ ਰਕਮ ਆਪਣੇ ਜਾਣਕਾਰ ਉਕਤ ਵਿਅਕਤੀ ਕਰਨੈਲ ਸਿੰਘ ਨੂੰ ਸੌਂਪਣ ਲਈ ਕਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਕਰਨੈਲ ਸਿੰਘ ਨੂੰ ਉਸ ਸਮੇਂ ਦਬੋਚ ਲਿਆ ਜਦੋਂ ਉਹ ਸ਼ਿਕਾਇਤਕਰਤਾ ਤੋਂ ਐਸ.ਆਈ. ਮਨਪ੍ਰੀਤ ਅਤੇ ਏਐਸਆਈ ਪ੍ਰਗਟ ਸਿੰਘ ਦੀ ਤਰਫੋਂ 1,40,000 ਰੁਪਏ ਦੀ ਰਿਸ਼ਵਤ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਲੈ ਰਿਹਾ ਸੀ। ਇਸ ਸਬੰਧੀ ਮੁਲਜ਼ਮ ਕਰਨੈਲ ਸਿੰਘ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਕੇਸ ਅਗਲੇਰੀ ਤਫਤੀਸ਼ ਦੌਰਾਨ ਉਕਤ ਐਸ.ਆਈ. ਮਨਪ੍ਰੀਤ ਸਿੰਘ ਅਤੇ ਏ.ਐਸ.ਆਈ. ਪਰਗਟ ਸਿੰਘ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ ਅਤੇ ਉਸ ਮੁਤਾਬਿਕ ਇਸ ਕੇਸ ਵਿੱਚ ਉਨਾਂ ਨੂੰ ਨਾਮਜ਼ਦ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...