July 22, 2026, 2:48 am
----------- Advertisement -----------
HomeNewsBreaking News30 ਮਈ ਸ਼ਾਮ 6 ਵਜੇ ਤੋਂ ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ਮਾਧਿਅਮ ਰਾਹੀਂ...

30 ਮਈ ਸ਼ਾਮ 6 ਵਜੇ ਤੋਂ ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ਮਾਧਿਅਮ ਰਾਹੀਂ ਚੋਣ ਪ੍ਰਚਾਰ ’ਤੇ ਲਾਗੂ ਹੋ ਜਾਵੇਗੀ ਪਾਬੰਦੀ-ਜ਼ਿਲ੍ਹਾ ਚੋਣ ਅਫ਼ਸਰ

Published on

----------- Advertisement -----------

ਤਰਨ ਤਾਰਨ, 28 ਮਈ :ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮਤਦਾਨ ਮੁਕੰਮਲ ਹੋਣ ਤੋਂ 48 ਘੰਟੇ ਪਹਿਲਾਂ, ਭਾਵ ਚੋਣ ਪ੍ਰਚਾਰ ਖਤਮ ਹੁੰਦੇ ਸਾਰ ਹੀ ਇਲੈਕਟ੍ਰਾਨਿਕ ਮੀਡੀਆ ਸਮੇਤ ਰੇਡੀਓ-ਟੈਲੀਵੀਜ਼ਨ, ਸੋਸ਼ਲ ਮੀਡੀਆ ’ਤੇ ਹੋਣ ਵਾਲੇ ਸਿਆਸੀ ਪ੍ਰਚਾਰ ਜਾਂ ਇਸ਼ਤਿਹਾਰ ’ਤੇ ਵੀ ਰੋਕ ਲੱਗ ਜਾਵੇਗੀ। ਇਹ ਪਾਬੰਦੀ ਐਗਜ਼ਿਟ ਪੋਲ ਅਤੇ ਓਪੀਨੀਅਨ ਪੋਲ ’ਤੇ ਵੀ ਲਾਗੂ ਹੋਵੇਗੀ।

      ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ 30 ਮਈ ਸ਼ਾਮ 6 ਵਜੇ ਤੋਂ ਬਾਅਦ ਰੇਡੀਓ, ਟੈਲੀਵੀਜ਼ਨ, ਸਿਨੇਮਾ, ਸੋਸ਼ਲ ਮੀਡੀਆ, ਬਲਕ ਐੱਸ. ਐੱਮ. ਐੱਸ. ਜਾਂ ਪ੍ਰੀ-ਰਿਕਾਰਡਡ ਐੱਸ. ਐੱਮ. ਐੱਸ. ਸੁਨੇਹਿਆਂ ਸਮੇਤ ਅਜਿਹੇ ਹੋਰ ਕਿਸੇ ਵੀ ਸਾਧਨ ’ਤੇ ਚੋਣ ਪ੍ਰਚਾਰ ਨਹੀਂ ਕੀਤਾ ਜਾ ਸਕੇਗਾ ਅਤੇ ਨਾ ਹੀ ਸਿਆਸੀ ਇਸ਼ਤਿਹਾਰ ਦਿੱਤਾ ਜਾ ਸਕੇਗਾ, ਜੋ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਇਲੈਕਟ੍ਰਾਨਿਕ ਮੀਡੀਆ ਦੇ ਘੇਰੇ ਵਿੱਚ ਆਉਂਦਾ ਹੈ।

      ਉਨ੍ਹਾਂ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੇ ਮਿਤੀ 23 ਮਈ, 2024 ਨੂੰ ਜਾਰੀ ਚੋਣ ਅਮਲ ਦੇ ਅਖੀਰਲੇ 48 ਘੰਟਿਆਂ ਦੇ “ਸਟੈਂਡਰਡ ਅਪਰੇਟਿੰਗ ਪ੍ਰੋਸੀਜਰ” ਮੁਤਾਬਕ ਚੋਣ ਪ੍ਰਚਾਰ ਲਈ ਤੈਅ ਸਮਾਂ-ਸੀਮਾਂ ਸਮਾਪਤ ਹੁੰਦੇ ਸਾਰ ਹੀ ਕੋਈ ਵੀ ਟੀ. ਵੀ., ਰੇਡੀਓ, ਸੋਸ਼ਲ ਮੀਡੀਆ ਚੈਨਲ ਕਿਸੇ ਵੀ ਪਾਰਟੀ ਦੇ ਪ੍ਰਚਾਰ ਲਈ ਇਸ਼ਿਤਿਹਾਰ ਜਾਂ ਉਸ ਨਾਲ ਮਿਲਦਾ ਜੁਲਦਾ ਪ੍ਰੋਗਰਾਮ ਨਹੀਂ ਚਲਾ ਸਕਣਗੇ।

      ਉਨ੍ਹਾਂ ਕਿਹਾ ਕਿ ਮਿਤੀ 31 ਮਈ, 2024 ਅਤੇ ਮਿਤੀ 01 ਜੂਨ, 2024 ਨੂੰ ਛਪਣ ਵਾਲੀਆਂ ਅਖਬਾਰਾਂ ਵਿੱਚ ਵੀ ਇਸ਼ਤਿਹਾਰ ਦੇਣ ਤੋਂ ਪਹਿਲਾਂ ਚੋਣ ਅਮਲ ਵਿਚ ਭਾਗ ਲੈ ਰਹੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰ ਆਪਣੇ ਇਸ਼ਤਿਹਾਰ ਮੀਡੀਆ ਸਰਟੀਫ਼ਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਅਗਾਊਂ ਪ੍ਰਵਾਨਗੀ ਉਪਰੰਤ ਹੀ ਛਪਵਾ ਸਕਦੇ ਹਨ।

    ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ’ਚ ਕਾਰਜਸ਼ੀਲ ਮੀਡੀਆ ਕਰਮੀਆਂ, ਮੀਡੀਆ ਅਦਾਰਿਆਂ ਨੂੰ ਚੋਣ ਕਮਿਸ਼ਨ ਦੀਆਂ ਉਕਤ ਹਦਾਇਤਾਂ ਅਤੇ ਜਨ ਪ੍ਰਤੀਨਿਧੀ ਐਕਟ, 1951 ਦੀ ਧਾਰਾ 126 ਅਤੇ 126 ਏ ਤਹਿਤ ਤੈਅ ਕੀਤੀਆਂ ਸੀਮਾਵਾਂ ਦੀ ਪੂਰਨ ਰੂਪ ਵਿੱਚ ਪਾਲਣ ਕਰਨ ’ਚ ਸਹਿਯੋਗ ਦੇਣ ਦੇਣ ਦੀ ਅਪੀਲ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

*ਚੰਡੀਗੜ੍ਹ/ ਸੁਨਾਮ, 20 ਜੁਲਾਈ,2026*:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...