June 5, 2026, 5:58 pm
----------- Advertisement -----------
HomeNewsBreaking Newsਵਿਸ਼ੇਸ਼ ਪੁਲਿਸ ਅਤੇ ਖਰਚਾ ਅਬਜ਼ਰਵਰਾਂ ਨੇ ਕੀਤੀ ਅਧਿਕਾਰੀਆਂ ਨਾਲ ਅਹਿਮ ਮੀਟਿੰਗ, ਜਾਰੀ...

ਵਿਸ਼ੇਸ਼ ਪੁਲਿਸ ਅਤੇ ਖਰਚਾ ਅਬਜ਼ਰਵਰਾਂ ਨੇ ਕੀਤੀ ਅਧਿਕਾਰੀਆਂ ਨਾਲ ਅਹਿਮ ਮੀਟਿੰਗ, ਜਾਰੀ ਕੀਤੀਆਂ ਹਦਾਇਤਾਂ

Published on

----------- Advertisement -----------

ਤਰਨ ਤਾਰਨ, 28 ਮਈ : ਲੋਕ ਸਭਾ ਹਲਕਾ-03 ਖਡੂਰ ਸਾਹਿਬ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਪੰਜਾਬ ਲਈ ਨਿਯੁਕਤ ਵਿਸ਼ੇਸ਼ ਪੁਲਿਸ ਆਬਜ਼ਰਵਰ ਦੀਪਕ ਮਿਸ਼ਰਾ ਅਤੇ ਵਿਸ਼ੇਸ਼ ਖਰਚਾ ਆਬਜ਼ਰਵਰ ਬੀ. ਆਰ. ਬਾਲਾਕ੍ਰਿਸ਼ਨਨ ਨੇ ਆਉਣ ਵਾਲੀ 01 ਜੂਨ ਨੂੰ ਹਲਕਾ ਖਡੂਰ ਸਾਹਿਬ ਵਿਖੇ ਲੋਕ ਸਭਾ-2024 ਚੋਣਾਂ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਜਨਰਲ ਆਬਜ਼ਰਵਰ ਅਭਿਮਨਿਊ ਕੁਮਾਰ, ਖਰਚਾ ਆਬਜ਼ਰਵਰ ਅਨੁਰਾਗ ਤ੍ਰਿਪਾਠੀ, ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ, ਐੱਸ.ਐੱਸ.ਪੀ, ਤਰਨ ਤਾਰਨ, ਅਸ਼ਵਨੀ ਕਪੂਰ ਸਮੇਤ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ਸਹਾਇਕ ਖਰਚਾ ਆਬਜ਼ਰਵਰਾਂ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

ਪੁਲਿਸ ਆਬਜ਼ਰਵਰ ਦੀਪਕ ਮਿਸ਼ਰਾ ਨੇ ਕਿਹਾ ਕਿ ਦੌਰਾਨ ਉਨ੍ਹਾਂ ਕਿਹਾ ਕਿ ਸ਼ਾਂਤੀਪੂਰਨ ਵੋਟਿੰਗ ਚੋਣ ਕਮਿਸ਼ਨ ਦੀ ਪ੍ਰਮੁੱਖ ਤਰਜੀਹ ਹੈ, ਜਿਸ ਨੂੰ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕਰਦਿਆਂ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਸਪੱਸ਼ਟ ਕੀਤਾ ਕਿ ਚੋਣ ਅਧਿਕਾਰੀ ਧਾਰਾ 144 ਤਹਿਤ ਪੋਲਿੰਗ ਬੂਥ ਦੇ 100 ਮੀਟਰ ਦੇ ਘੇਰੇ ਵਿੱਚ ਕਿਸੇ ਵੀ ਤਰ੍ਹਾਂ ਦਾ ਇਕੱਠ ਨਾ ਹੋਣ ਦੇਣ ਤਾਂ ਜੋ ਹਰੇਕ ਵੋਟਰ ਨੂੰ ਸੁਰੱਖਿਆ ਦੀ ਭਾਵਨਾ ਪ੍ਰਦਾਨ ਕੀਤੀ ਜਾ ਸਕੇ ਅਤੇ ਉਹ ਬਿਨਾਂ ਕਿਸੇ ਡਰ ਦੇ ਆਪਣੀ ਵੋਟ ਪਾ ਸਕਣ।

ਵੋਟਾਂ ਤੋਂ ਪਹਿਲਾਂ ਦੇ ਆਖਰੀ 3-4 ਦਿਨਾਂ ਨੂੰ ਮਹੱਤਵਪੂਰਣ ਪੜਾਅ ਕਰਾਰ ਦਿੰਦਿਆਂ ਵਿਸ਼ੇਸ਼ ਪੁਲਿਸ ਆਬਜ਼ਰਵਰ, ਮਿਸ਼ਰਾ ਨੇ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ, ਫਲਾਇੰਗ ਸਕੁਐਡਜ਼, ਸਟੈਟਿਕ ਸਰਵੇਲੈਂਸ ਟੀਮਾਂ ਅਤੇ ਅੰਤਰ-ਜ਼ਿਲ੍ਹਾ ਚੈਕ ਪੋਸਟਾਂ ਦੇ ਕੰਮਕਾਜ ਦੀ ਸਮੀਖਿਆ ਵੀ ਕੀਤੀ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਸ਼ਰਾਬ ਅਤੇ ਨਕਦੀ ਦੀ ਵਰਤੋਂ ਨੂੰ ਰੋਕਣ ਲਈ ਸ਼ਰਾਬ ਦੇ ਉਤਪਾਦਨ/ਸ਼ਰਾਬ ਦੇ ਠੇਕਿਆਂ ‘ਤੇ ਨਿਗਰਾਨੀ ਰੱਖਣ ਦੇ ਨਾਲ-ਨਾਲ ਵਾਹਨਾਂ ਦੀ ਚੈਕਿੰਗ ਖਾਸ ਕਰ ਅੰਤਰ-ਜ਼ਿਲ੍ਹਾ ਨਾਕਿਆਂ ‘ਤੇ ਯਕੀਨੀ ਬਣਾਉਣ ਲਈ ਢੁੱਕਵੇਂ ਅਮਲ ਨੂੰ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਆਬਜ਼ਰਵਰਾਂ/ਆਰ.ਓ./ਏ.ਆਰ.ਓਜ਼/ਅਤੇ ਉਨ੍ਹਾਂ ਦੇ ਪੁਲਿਸ ਹਮਰੁਤਬਾ ਨੂੰ ਪੋਲਿੰਗ ਬੂਥਾਂ ਖਾਸ ਕਰ ਵਲਨਰੇਬਲ ਪੋਲਿੰਗ ਬੂਥਾਂ ਅਤੇ ਖਰਚੇ ਪੱਖੋਂ ਸੰਵੇਦਨਸ਼ੀਲ ਖੇਤਰਾਂ ਦਾ ਦੌਰਾ ਕਰਨਾ ਚਾਹੀਦਾ ਹੈ।

ਮੀਟਿੰਗ ਵਿੱਚ ਬੋਲਦਿਆਂ ਵਿਸ਼ੇਸ਼ ਖਰਚਾ ਆਬਜ਼ਰਵਰ ਬੀ. ਆਰ. ਬਾਲਾਕ੍ਰਿਸ਼ਨਨ ਨੇ ਸਹਾਇਕ ਖਰਚ ਆਬਜ਼ਰਵਰਾਂ ਨੂੰ ਕਿਹਾ ਕਿ ਬੈਂਕਿੰਗ ਅਤੇ ਫਾਇਨਾਂਸ ਕਾਰਪੋਰੇਸ਼ਨਾਂ ਦੇ ਲੈਣ-ਦੇਣ ‘ਤੇ ਬਾਜ਼ ਨਜ਼ਰ ਰੱਖੀ ਜਾਵੇ। ਉਨ੍ਹਾਂ ਲੀਡ ਬੈਂਕ ਮੈਨੇਜਰ ਨੂੰ ਸ਼ੱਕੀ ਬੈਂਕ ਲੈਣ-ਦੇਣ ਸਬੰਧੀ ਰੋਜ਼ਾਨਾ ਆਧਾਰ ‘ਤੇ ਜਾਣਕਾਰੀ ਦੇਣ ਲਈ ਵੀ ਕਿਹਾ। ਬਾਲਾਕ੍ਰਿਸ਼ਨਨ ਨੇ ਕਿਹਾ ਕਿ ਉਮੀਦਵਾਰਾਂ ਦੇ ਸੋਸ਼ਲ ਮੀਡੀਆ ਖਾਤਿਆਂ ਦੀ ਨਿਯਮਿਤ ਤੌਰ ‘ਤੇ ਜਾਂਚ ਕੀਤੀ ਜਾਣੀ ਚਾਹੀਦੀ ਹੈ ਅਤੇ ਪੋਸਟਾਂ ਦੀ ਪ੍ਰਮੋਸ਼ਨ/ਬੂਸਟਿੰਗ ‘ਤੇ ਹੋਏ ਖਰਚੇ ਨੂੰ ਉਮੀਦਵਾਰਾਂ ਦੇ ਖਾਤੇ ਵਿੱਚ ਗਿਣਿਆ ਜਾਵੇਗਾ।

ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਨੇ ਵਿਸ਼ੇਸ਼ ਚੋਣ ਆਬਜ਼ਰਵਰਾਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਜ਼ਾਦ ਅਤੇ ਨਿਰਪੱਖ ਚੋਣਾਂ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 01 ਜੂਨ ਨੂੰ ਨਿਰਵਿਘਨ ਪੋਲਿੰਗ ਕਰਵਾਉਣ ਲਈ ਲੋੜੀਂਦਾ ਪ੍ਰਬੰਧ ਕੀਤੇ ਜਾ ਚੁੱਕੇ ਹਨ।

ਸੰਦੀਪ ਕੁਮਾਰ ਨੇ ਦੱਸਿਆ ਕਿ ਹਲਕਾ ਖਡੂਰ ਸਾਹਿਬ ਦੇ ਸਾਰੇ 1974 ਪੋਲਿੰਗ ਬੂਥਾਂ ’ਤੇ ਘੱਟੋ-ਘੱਟ ਸਹੂਲਤਾਂ ਜਿਵੇਂ ਰੈਂਪ, ਬਿਜਲੀ, ਪੀਣ ਵਾਲਾ ਪਾਣੀ, ਫਰਨੀਚਰ, ਵੋਟਰਾਂ ਲਈ ਛਾਂਦਾਰ ਵੇਟਿੰਗ ਏਰੀਆ, ਪਖਾਨੇ , ਵ੍ਹੀਲ ਚੇਅਰ ਦੀ ਸਹੂਲਤ ਤੋਂ ਇਲਾਵਾ ਗਰਮੀ ਦੇ ਮੱਦੇਨਜ਼ਰ ਛਬੀਲ, ਓ.ਆਰ.ਐਸ., ਕੂਲਰ ਅਤੇ ਵਾਧੂ ਪੱਖੇ ਆਦਿ ਮੁਹੱਈਆ ਕਰਵਾਏ ਜਾਣਗੇ।

ਉਨਾ ਦੱਸਿਆ ਕਿ ਹਲਕਾ ਖਡੂਰ ਸਾਹਿਬ ਵਿਖੇ ਚੋਣਾਂ ਨੂੰ ਸ਼ਾਂਤਮਈ ਢੰਗ ਨਾਲ ਕਰਵਾਉਣ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...