August 4, 2026, 4:10 am
----------- Advertisement -----------
HomeNewsBreaking Newsਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਅੱਜ, ਮਾਂ ਚਰਨ ਕੌਰ ਨੇ ਸਾਂਝੀ ਕੀਤੀ...

ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਅੱਜ, ਮਾਂ ਚਰਨ ਕੌਰ ਨੇ ਸਾਂਝੀ ਕੀਤੀ ਭਾਵੁਕ ਪੋਸਟ

Published on

----------- Advertisement -----------

ਮਾਨਸਾ, 29 ਮਈ 2024 – ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਕਰੀਬ ਦੋ ਸਾਲ ਬੀਤ ਚੁੱਕੇ ਹਨ। ਅੱਜ ਦੇ ਦਿਨ 29 ਮਈ 2022 ਨੂੰ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰ ਕੇ ਨੇੜੇ ਗੋਲੀਆਂ ਮਾਰ ਕੇ ਸ਼ਰੇਆਮ ਕਤਲ ਕਰ ਦਿੱਤਾ ਗਿਆ ਸੀ।

ਇਸ ਮੌਕੇ ਮਰਹੂਮ ਗਾਇਕ ਦੀ ਮਾਤਾ ਚਰਨ ਕੌਰ ਨੇ ਸੋਸ਼ਲ ਮੀਡੀਆ ‘ਤੇ ਬੇਹੱਦ ਭਾਵੁਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਉਸ ਕਾਲੇ ਦਿਨ ਨੂੰ ਯਾਦ ਕਰਦਿਆਂ ਲਿਖਿਆ ਹੈ ਕਿ ਬੇਸ਼ੱਕ ਮੈਂ ਆਪਣੇ ਪੁੱਤ ਨੂੰ ਸਰੀਰਕ ਤੌਰ ‘ਤੇ ਦੇਖ ਨਹੀਂ ਸਕਦੀ ਪਰ ਮਨ ਦੀਆਂ ਅੱਖਾਂ ਨਾਲ 2 ਸਾਲਾਂ ਤੋਂ ਮਹਿਸੂਸ ਕਰ ਰਹੀ ਹਾਂ। ਉਨ੍ਹਾਂ ਇਹ ਵੀ ਲਿਖਿਆ ਹੈ ਕਿ ਉਨ੍ਹਾਂ ਲਈ ਅੱਜ ਦਾ ਦਿਨ ਬੜਾ ਔਖਾ ਹੈ।

ਚਰਨ ਕੌਰ ਨੇ ਇੰਸਟਾਗ੍ਰਾਮ ‘ਤੇ ਲਿਖਿਆ ,”ਸ਼ੁੱਭ ਪੁੱਤ ਅੱਜ ਪੂਰੇ 730 ਦਿਨ 17532 ਘੰਟੇ 1051902 ਮਿੰਟ ਤੇ 63115200 ਸੈਕਿੰਡ ਗੁਜ਼ਰ ਗਏ ਆ ਪੁੱਤ ਤੁਹਾਨੂੰ ਘਰ ਦੀ ਦਹਿਲੀਜ਼ ਲੰਘੇ ਨੂੰ। ਮੇਰੀਆਂ ਅਰਦਾਸਾਂ ਤੇ ਮੰਨਤਾਂ ਦਾ ਸੁੱਚਾ ਫਲ ਢਲਦੀ ਸ਼ਾਮ ਨਾਲ ਸਾਡੇ ਬਿਨਾਂ ਕਿਸੇ ਗੁਨਾਹ ਤੋਂ ਬਣੇ ਦੁਸ਼ਮਨਾਂ ਨੇ ਮੇਰੀ ਕੁੱਖ ‘ਚੋਂ ਖੋਹ ਲਿਆ ਤੇ ਪੁੱਤ ਅਜਿਹਾ ਹਨੇਰਾ ਕੀਤਾ ਜਿਸ ਮਗਰੋਂ ਉਮੀਦ ਦਾ ਸੂਰਜ ਚੜ੍ਹਨ ਦੀ ਉਮੀਦ ਖ਼ੁਦ ਉਮੀਦ ਨੂੰ ਵੀ ਨਹੀਂ ਸੀ। ਪਰ ਬੇਟਾ ਗੁਰੂ ਮਹਾਰਾਜ ਤੁਹਾਡੀ ਸੋਚ ਤੇ ਸੁਪਨਿਆਂ ਤੋਂ ਵਾਕਿਫ਼ ਸੀ, ਇਸ ਲਈ ਪੁੱਤ ਮੇਰਾ ਪੁੱਤ ਮੈਨੂੰ ਦੁਬਾਰਾ ਬਖਸ਼ਿਆ। ਬੇਟਾ ਮੈਂ ਤੇ ਤੁਹਾਡੇ ਬਾਪੂ ਜੀ, ਤੁਹਾਡਾ ਨਿੱਕਾ ਵੀਰ ਤੁਹਾਡੀ ਮੌਜੂਦਗੀ ਨੂੰ ਸਦਾ ਇਸ ਜਹਾਨ ਵਿਚ ਬਰਕਰਾਰ ਰੱਖਾਂਗੇ। ਬੇਸ਼ੱਕ ਮੈਂ ਤੁਹਾਨੂੰ ਸਰੀਰਕ ਤੌਰ ‘ਤੇ ਦੇਖ ਨਹੀਂ ਸਕਦੀ ਪਰ ਮਨ ਦੀਆਂ ਅੱਖਾਂ ਨਾਲ ਮਹਿਸੂਸ ਕਰ ਸਕਦੀ ਹਾਂ ਜੋ ਮੈਂ ਇਨ੍ਹਾਂ ਦੋ ਸਾਲਾਂ ਤੋਂ ਕਰਦੀ ਆ ਰਹੀ ਹਾਂ ਪੁੱਤ। ਅੱਜ ਦਾ ਦਿਨ ਬੜਾ ਔਖਾ ਪੁੱਤ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...