September 4, 2026, 2:30 pm
----------- Advertisement -----------
HomeNewsLatest Newsਸਵੀਮਿੰਗ ਪੂਲ 'ਚ ਡੁੱਬਣ ਕਾਰਨ ਬੱਚੇ ਦੀ ਮੌਤ, CCTV 'ਚ ਸਾਰੀ ਘਟਨਾ...

ਸਵੀਮਿੰਗ ਪੂਲ ‘ਚ ਡੁੱਬਣ ਕਾਰਨ ਬੱਚੇ ਦੀ ਮੌਤ, CCTV ‘ਚ ਸਾਰੀ ਘਟਨਾ ਹੋਈ ਕੈਦ

Published on

----------- Advertisement -----------

ਜਲੰਧਰ ‘ਚ ਗਰਮੀ ਤੋਂ ਰਾਹਤ ਪਾਉਣ ਲਈ ਸਵੀਮਿੰਗ ਪੂਲ ‘ਚ ਨਹਾਉਣ ਗਏ ਬੱਚੇ ਦੀ ਡੁੱਬਣ ਕਾਰਨ ਮੌਤ ਹੋ ਗਈ। ਮੰਗਲਵਾਰ ਰਾਤ ਜਦੋਂ ਬੱਚਾ ਘਰ ਨਹੀਂ ਪਹੁੰਚਿਆ ਤਾਂ ਪਰਿਵਾਰਕ ਮੈਂਬਰ ਉਸ ਦੀ ਭਾਲ ਲਈ ਜਦ ਸਵੀਮਿੰਗ ਪੂਲ ਪਹੁੰਚੇ, ਜਦੋਂ ਉੱਥੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਬੱਚਾ ਡੁੱਬ ਗਿਆ ਸੀ।
ਮ੍ਰਿਤਕ ਬੱਚੇ ਪਿਤਾ ਭੀਮ ਬਹਾਦਰ ਨੇ ਦੱਸਿਆ ਕਿ ਉਹ ਮੂਲ ਰੂਪ ਤੋਂ ਨੇਪਾਲ ਦਾ ਰਹਿਣ ਵਾਲਾ ਹੈ। ਉਹ ਜਲੰਧਰ ਦੀ ਦਾਨਿਸ਼ਮੰਦਾ ਕਲੋਨੀ ਵਿੱਚ ਰਹਿੰਦਾ ਹੈ। ਉਸ ਦਾ ਪੁੱਤਰ ਮਾਧਵ (13) ਮੰਗਲਵਾਰ ਸ਼ਾਮ ਚਾਰ ਦੋਸਤਾਂ ਨਾਲ ਸਵੀਮਿੰਗ ਪੂਲ ‘ਚ ਨਹਾਉਣ ਗਿਆ ਸੀ। ਜਦੋਂ ਰਾਤ 9 ਵਜੇ ਤੱਕ ਮਾਧਵ ਘਰ ਨਹੀਂ ਆਇਆ ਤਾਂ ਪਰਿਵਾਰ ਵਾਲਿਆਂ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਪਰਿਵਾਰਕ ਮੈਂਬਰਾਂ ਨੇ ਪੂਲ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ।
ਸੀਸੀਟੀਵੀ ਮੁਤਾਬਕ ਮਾਧਵ ਨੇ ਸ਼ਾਮ 6.07 ਵਜੇ ਸਵੀਮਿੰਗ ਪੂਲ ਵਿੱਚ ਆਖਰੀ ਛਾਲ ਮਾਰੀ ਸੀ। ਇਸ ਤੋਂ ਬਾਅਦ ਮਾਧਵ ਬਾਹਰ ਨਹੀਂ ਆਇਆ। ਜਦੋਂ ਪਰਿਵਾਰਕ ਮੈਂਬਰਾਂ ਨੇ ਪੂਲ ਵਿੱਚ ਭਾਲ ਕੀਤੀ ਤਾਂ ਮਾਧਵ ਬੇਸੁੱਧ ਮਿਲਿਆ । ਇਸ ਤੋਂ ਤੁਰੰਤ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ। ਉਥੇ ਡਾਕਟਰਾਂ ਨੇ ਚੈਕਅੱਪ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਬੱਚੇ ਦੀ ਮੌਤ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਲਾਂਬੜਾ ਦੇ ਏਐਸਆਈ ਨਿਰੰਜਨ ਸਿੰਘ ਪੁਲੀਸ ਪਾਰਟੀ ਨਾਲ ਮੌਕੇ ’ਤੇ ਪੁੱਜੇ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੇ ਪੋਸਟਮਾਰਟਮ ਰੂਮ ‘ਚ ਰਖਵਾ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...