ਪੰਜਾਬ ਦੇ ਸਿਆਸੀ ਦੌਰੇ ‘ਤੇ ਆਏ ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਧਾਮੀ ਅੱਜ ਬੁੱਧਵਾਰ ਨੂੰ ਅੰਮ੍ਰਿਤਸਰ ਪਹੁੰਚੇ। ਅੰਮ੍ਰਿਤਸਰ ਪਹੁੰਚ ਕੇ ਪੁਸ਼ਕਰ ਧਾਮੀ ਸਿੱਧਾ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ । ਧਾਮੀ ਨੇ ਭਗਵੇਂ ਰੰਗ ਦੀ ਪੱਗ ਬੰਨ੍ਹ ਕੇ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ। ਜਾਣਕਾਰੀ ਅਨੁਸਾਰ ਉਹ ਹੁਣ ਭਾਜਪਾ ਦਫ਼ਤਰ ਜਾਣਗੇ, ਜਿੱਥੇ ਉਹ ਵਰਕਰਾਂ ਨਾਲ ਮੀਟਿੰਗ ਕਰਨ ਜਾ ਰਹੇ ਹਨ।

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਪੁਸ਼ਕਰ ਧਾਮੀ ਨੇ ਗੁਰੂਘਰ ਦੀ ਪਰਿਕਰਮਾ ਕੀਤੀ ਅਤੇ ਇੱਥੋਂ ਦੇ ਇਤਿਹਾਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਲਈ। ਇਸ ਤੋਂ ਬਾਅਦ ਕੁਝ ਸਮਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਬੈਠ ਕੇ ਕੀਰਤਨ ਸਰਵਣ ਕੀਤਾ। ਇਸ ਤੋਂ ਬਾਅਦ ਉਹ ਸਿੱਧੇ ਖੰਨਾ ਮੈਮੋਰੀਅਲ ਲਈ ਰਵਾਨਾ ਹੋ ਗਏ। ਖੰਨਾ ਮੈਮੋਰੀਅਲ ਵਿਖੇ ਭਾਜਪਾ ਵਰਕਰਾਂ ਨਾਲ ਉਨ੍ਹਾਂ ਨੇ ਮੀਟਿੰਗ ਕੀਤੀ। ਇਸ ਤੋਂ ਬਾਅਦ ਪੁਸ਼ਕਰ ਧਾਮੀਰਾਮਤੀਰਥ ਰੋਡ ‘ਤੇ ਜਨ ਸਭਾ ਕਰਨ ਜਾਣਗੇ। ਜਿੱਥੇ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਵੀ ਮੌਜੂਦ ਰਹਿਣਗੇ।














