November 25, 2026, 12:35 pm
----------- Advertisement -----------
HomeNewsBreaking Newsਹਰਿਆਣਾ ਚ ਗਰਮੀ ਤੋਂ ਰਾਹਤ, 3 ਜ਼ਿਲ੍ਹਿਆਂ 'ਚ ਪਿਆ ਮੀਂਹ

ਹਰਿਆਣਾ ਚ ਗਰਮੀ ਤੋਂ ਰਾਹਤ, 3 ਜ਼ਿਲ੍ਹਿਆਂ ‘ਚ ਪਿਆ ਮੀਂਹ

Published on

----------- Advertisement -----------

ਦੇਸ਼ ਵਿੱਚ ਅੱਜ ਨੌਤਪਾ ਦਾ ਪੰਜਵਾਂ ਦਿਨ ਹੈ। ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਵਿੱਚ ਕੜਾਕੇ ਦੀ ਗਰਮੀ ਜਾਰੀ ਹੈ। ਇਸ ਦੌਰਾਨ ਹਰਿਆਣਾ ਦੇ 3 ਜ਼ਿਲ੍ਹਿਆਂ ਵਿੱਚ ਹੋਈ ਬਾਰਿਸ਼ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ।

ਰੋਹਤਕ ‘ਚ ਬੁੱਧਵਾਰ ਦੁਪਹਿਰ ਨੂੰ ਮੌਸਮ ਬਦਲ ਗਿਆ ਅਤੇ ਬੱਦਲ ਛਾਏ ਰਹੇ। ਇਸ ਤੋਂ ਬਾਅਦ ਬਾਰਿਸ਼ ਹੋਈ। ਇਸ ਦੇ ਨਾਲ ਹੀ ਹਿਸਾਰ ‘ਚ ਦੁਪਹਿਰ 3 ਵਜੇ ਤੋਂ ਬਾਅਦ ਹੋਈ ਹਲਕੀ ਬਾਰਿਸ਼ ਨੇ ਵੀ ਲੋਕਾਂ ਨੂੰ ਰਾਹਤ ਦਿੱਤੀ। ਇਸ ਤੋਂ ਇਲਾਵਾ ਸੋਨੀਪਤ ‘ਚ ਵੀ ਬਾਰਿਸ਼ ਹੋਈ ਹੈ। ਹਿਸਾਰ ਦੀ ਨਾਰਨੌਂਦ ਤਹਿਸੀਲ ਵਿੱਚ ਵੀ ਹਲਕੀ ਬਾਰਿਸ਼ ਹੋਣ ਦੀ ਸੂਚਨਾ ਮਿਲੀ ਹੈ।

ਦੂਜੇ ਪਾਸੇ ਮੌਸਮ ਵਿਭਾਗ ਵੱਲੋਂ ਜਾਰੀ ਬੁਲੇਟਿਨ ‘ਚ ਕਿਹਾ ਗਿਆ ਹੈ ਕਿ ਪੱਛਮੀ ਗੜਬੜੀ ਦੇ ਅੰਸ਼ਕ ਪ੍ਰਭਾਵ ਕਾਰਨ 31 ਮਈ ਦੀ ਰਾਤ ਤੋਂ ਮੌਸਮ ‘ਚ ਬਦਲਾਅ ਦੀ ਸੰਭਾਵਨਾ ਹੈ, ਜਿਸ ਕਾਰਨ 1 ਅਤੇ 2 ਜੂਨ ਨੂੰ ਰਾਜ ਵਿੱਚ ਅੰਸ਼ਕ ਬੱਦਲ ਛਾਏ ਰਹਿਣ, ਤੇਜ਼ ਹਵਾਵਾਂ ਚੱਲਣ ਅਤੇ ਥੋੜਾ ਜਿਹਾ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨਾਲ ਦਿਨ ਦਾ ਤਾਪਮਾਨ ਹੇਠਾਂ ਆ ਜਾਵੇਗਾ।

ਦੱਸ ਦਈਏ ਕਿ ਲੋਕ ਲੰਬੇ ਸਮੇਂ ਤੋਂ ਗਰਮੀ ਕਾਰਨ ਪ੍ਰੇਸ਼ਾਨ ਸਨ ਅਤੇ ਬਾਰਿਸ਼ ਦਾ ਇੰਤਜ਼ਾਰ ਕਰ ਰਹੇ ਸਨ। ਬੁੱਧਵਾਰ ਨੂੰ ਹੋਈ ਬਾਰਿਸ਼ ਕਾਰਨ ਤਾਪਮਾਨ ‘ਚ ਗਿਰਾਵਟ ਆਈ ਹੈ। ਹੁਣ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ।
ਨੌਤਪਾ ਦੇ ਚੌਥੇ ਦਿਨ ਹਰਿਆਣਾ ਦਾ ਸਿਰਸਾ ਦੇਸ਼ ਦਾ ਦੂਜਾ ਸਭ ਤੋਂ ਗਰਮ ਜ਼ਿਲ੍ਹਾ ਰਿਹਾ। ਇੱਥੇ ਵੱਧ ਤੋਂ ਵੱਧ ਤਾਪਮਾਨ 50.3 ਡਿਗਰੀ ਦਰਜ ਕੀਤਾ ਗਿਆ। ਰਾਜਸਥਾਨ ਦਾ ਚੁਰੂ ਪਹਿਲੇ ਸਥਾਨ ‘ਤੇ ਹੈ। ਉੱਥੇ ਵੱਧ ਤੋਂ ਵੱਧ ਤਾਪਮਾਨ 50.5 ਦਰਜ ਕੀਤਾ ਗਿਆ ਹੈ।

ਸਿਰਸਾ ਤੋਂ ਬਾਅਦ ਹਿਸਾਰ ਦੇ ਬਾਲਸਮੰਦ ਦਾ ਤਾਪਮਾਨ 49.3 ਡਿਗਰੀ ਅਤੇ ਨੂਹ ਦਾ ਤਾਪਮਾਨ 49 ਡਿਗਰੀ ਦਰਜ ਕੀਤਾ ਗਿਆ। ਇਸ ਤੋਂ ਪਹਿਲਾਂ 26 ਮਈ 1998 ਨੂੰ ਹਿਸਾਰ ਵਿੱਚ 48.8 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਸੀ। ਇਸੇ ਤਰ੍ਹਾਂ ਕਰਨਾਲ ਨੇ ਵੀ ਨਵਾਂ ਰਿਕਾਰਡ ਬਣਾਇਆ ਹੈ। ਕਰਨਾਲ ਦੇ ਉਚਾਨੀ ‘ਚ ਤਾਪਮਾਨ 46.5 ਡਿਗਰੀ ਰਿਹਾ। ਇਸ ਤੋਂ ਪਹਿਲਾਂ 29 ਮਈ 1962 ਨੂੰ 46 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਸੀ। ਹਿਸਾਰ, ਨਾਰਨੌਲ, ਸਿਰਸਾ ਅਤੇ ਰੋਹਤਕ ਵਿੱਚ ਸਥਿਤੀ ਬਦਤਰ ਹੈ।

ਮੌਸਮ ਵਿਗਿਆਨੀ ਡਾ: ਚੰਦਰਮੋਹਨ ਨੇ ਦੱਸਿਆ ਕਿ ਸਿੰਧ, ਬਲੋਚਿਸਤਾਨ ਅਤੇ ਥਾਰ ਰੇਗਿਸਤਾਨ ਤੋਂ ਆਉਣ ਵਾਲੀਆਂ ਪੱਛਮੀ ਖੁਸ਼ਕ ਗਰਮ ਹਵਾਵਾਂ ਕਾਰਨ ਅਜਿਹਾ ਹੋ ਰਿਹਾ ਹੈ। ਇਹ ਹਵਾਵਾਂ ਰਾਜਸਥਾਨ ਰਾਹੀਂ ਆ ਰਹੀਆਂ ਹਨ, ਸਿਰਸਾ ਜ਼ਿਲ੍ਹਾ ਰਾਜਸਥਾਨ ਦੇ ਸਭ ਤੋਂ ਨੇੜੇ ਹੈ, ਇਸ ਲਈ ਇਹ ਗਰਮ ਹਵਾਵਾਂ ਸਿਰਸਾ ‘ਤੇ ਸਿੱਧਾ ਅਸਰ ਪਾ ਰਹੀਆਂ ਹਨ।

ਮੌਸਮ ਵਿਭਾਗ ਨੇ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ ਅਤੇ ਬਠਿੰਡਾ ਸ਼ਾਮਲ ਹਨ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਹੈ। ਅੱਜ ਸਾਰੇ ਸ਼ਹਿਰਾਂ ਵਿੱਚ ਤਾਪਮਾਨ ਵਿੱਚ 1 ਤੋਂ 2 ਡਿਗਰੀ ਦੀ ਗਿਰਾਵਟ ਆਵੇਗੀ।

ਦੂਜੇ ਪਾਸੇ ਅੱਜ ਚੰਡੀਗੜ੍ਹ ਵਿੱਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਅੱਜ ਤਾਪਮਾਨ 45 ਡਿਗਰੀ ਨੂੰ ਪਾਰ ਕਰ ਜਾਵੇਗਾ। ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 1 ਜੂਨ ਤੋਂ ਬਾਅਦ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਮੀਂਹ ਦੇ ਨਾਲ-ਨਾਲ ਤਾਪਮਾਨ ‘ਚ ਕੁਝ ਗਿਰਾਵਟ ਆਉਣ ਦੀ ਸੰਭਾਵਨਾ ਹੈ।

ਅੱਜ ਵੀ ਮੌਸਮ ਵਿਭਾਗ ਨੇ ਹਰਿਆਣਾ ਵਿੱਚ ਅੱਤ ਦੀ ਗਰਮੀ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਅਗਲੇ 2 ਦਿਨਾਂ ਤੱਕ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ। 31 ਅਤੇ 1 ਜੂਨ ਨੂੰ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਕੁਝ ਰਾਹਤ ਦੀ ਉਮੀਦ ਹੈ। ਇਸ ਕਾਰਨ ਹਰਿਆਣਾ ਦੇ ਇੱਕ-ਦੋ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...