September 28, 2026, 2:05 am
----------- Advertisement -----------
HomeNewsBreaking Newsਚੰਡੀਗੜ੍ਹ 'ਚ ਕੇਜਰੀਵਾਲ ਵਲੋਂ ਮਨੀਸ਼ ਤਿਵਾੜੀ ਲਈ ਚੋਣ ਪ੍ਰਚਾਰ, ਕਿਹਾ ਚੰਗੇ ਦਿਨ...

ਚੰਡੀਗੜ੍ਹ ‘ਚ ਕੇਜਰੀਵਾਲ ਵਲੋਂ ਮਨੀਸ਼ ਤਿਵਾੜੀ ਲਈ ਚੋਣ ਪ੍ਰਚਾਰ, ਕਿਹਾ ਚੰਗੇ ਦਿਨ ਆਉਣ ਵਾਲੇ ਹਨ, ਮੋਦੀ ਜੀ ਜਾਣ ਵਾਲੇ ਹਨ

Published on

----------- Advertisement -----------
  • ਚੰਡੀਗੜ੍ਹ ‘ਚ ‘ਆਪ’ ਅਤੇ ਕਾਂਗਰਸ ਦੇ ਸਾਂਝੇ ਉਮੀਦਵਾਰ ਮਨੀਸ਼ ਤਿਵਾੜੀ ਲਈ ਚੋਣ ਪ੍ਰਚਾਰ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ- ਅਸੀਂ ਚੰਡੀਗੜ੍ਹ ਤੋਂ ਭਾਜਪਾ ਨੂੰ ਹਰਾਉਣਾ ਹੈ
  • ਕਿਰਨ ਖੇਰ 10 ਸਾਲ ਤੁਹਾਡੀ ਸਾਂਸਦ ਰਹੀ, ਉਹ ਚੋਣਾਂ ਤੋਂ ਬਾਅਦ ਤੁਹਾਨੂੰ ਕਦੀ ਮਿਲਣ ਵੀ ਨਹੀਂ ਆਈ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 30 ਮਈ 2024: ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਸ਼ਾਮ ਨੂੰ ਚੰਡੀਗੜ੍ਹ ‘ਚ ‘ਆਪ’ ਅਤੇ ਕਾਂਗਰਸ ਦੇ ਸਾਂਝੇ ਉਮੀਦਵਾਰ ਮਨੀਸ਼ ਤਿਵਾੜੀ ਲਈ ਚੋਣ ਪ੍ਰਚਾਰ ਕੀਤਾ। ਕੇਜਰੀਵਾਲ ਨੇ ਕਿਹਾ ਕਿ ‘ਚੰਗੇ ਦਿਨ ਆਉਣ ਵਾਲੇ ਹਨ, ਮੋਦੀ ਜੀ ਜਾਣ ਵਾਲੇ ਹਨ।’

ਕੇਜਰੀਵਾਲ ਨੇ ਉਮੀਦਵਾਰ ਮਨੀਸ਼ ਤਿਵਾੜੀ ਦੇ ਨਾਲ ਚੰਡੀਗੜ੍ਹ ਵਿੱਚ ਇੱਕ ਵਿਸ਼ਾਲ ਰੋਡ ਸ਼ੋਅ ਦੀ ਅਗਵਾਈ ਕੀਤੀ ਅਤੇ ਲੋਕਾਂ ਨੂੰ ਚੰਡੀਗੜ੍ਹ ਵਿੱਚ ਆਪ ਅਤੇ ਕਾਂਗਰਸ ਦੇ ਸਾਂਝੇ ਉਮੀਦਵਾਰ ਨੂੰ ਚੁਣਨ ਦੀ ਅਪੀਲ ਕੀਤੀ। ਕੇਜਰੀਵਾਲ ਨੇ ਕਿਹਾ ਕਿ ਇਹ ਸਾਡੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਦੀ ਲੜਾਈ ਹੈ।

ਰੈਲੀ ‘ਚ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਵੱਡੀ ਗਿਣਤੀ ‘ਚ ਸ਼ਾਮਿਲ ਹੋਣ ਲਈ ਲੋਕਾਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਚੋਣਾਂ ਦਾ ਐਲਾਨ ਹੁੰਦੇ ਹੀ ਭਾਜਪਾ ਨੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ। ਉਹ ਉੱਥੇ ਲੋਕਾਂ ਨੂੰ ਬਹੁਤ ਯਾਦ ਕਰਦੇ ਸਨ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਚੋਣ ਪ੍ਰਚਾਰ ਕਰਨ ਲਈ ਜ਼ਮਾਨਤ ਦੇ ਦਿੱਤੀ ਅਤੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਹ ਭਾਰਤ ਵਿੱਚ ਕਈ ਥਾਵਾਂ ‘ਤੇ ਗਏ ਅਤੇ ਇੱਕ ਗੱਲ ਵੇਖੀ ਕਿ ਭਾਜਪਾ ਅਤੇ ਨਰਿੰਦਰ ਮੋਦੀ ਬੁਰੀ ਤਰ੍ਹਾਂ ਹਾਰ ਰਹੇ ਹਨ।

ਉਨ੍ਹਾਂ ਕਿਹਾ ਕਿ ਭਾਜਪਾ ਵਾਲਿਆਂ ਨੇ ਮੈਨੂੰ ਜੇਲ੍ਹ ਵਿੱਚ ਤੋੜਨ ਦੀ ਹਰ ਕੋਸ਼ਿਸ਼ ਕੀਤੀ। ਮੈਂ 20 ਸਾਲਾਂ ਤੋਂ ਸ਼ੂਗਰ ਦਾ ਮਰੀਜ਼ ਹਾਂ। ਪਿਛਲੇ ਦਸ ਸਾਲਾਂ ਤੋਂ ਮੈਂ ਹਰ ਰੋਜ਼ 52 ਯੂਨਿਟ ਇਨਸੁਲਿਨ ਲੈ ਰਿਹਾ ਹਾਂ, ਇਹ ਜਾਣ ਕੇ ਉਨ੍ਹਾਂ ਨੇ ਜੇਲ੍ਹ ਵਿੱਚ ਮੇਰੀ ਇਨਸੁਲਿਨ ਬੰਦ ਕਰ ਦਿੱਤੀ। ਜਿਸ ਕਾਰਨ ਮੇਰਾ ਸ਼ੂਗਰ ਲੈਵਲ ਕਾਫੀ ਵੱਧ ਗਿਆ। ਜੇਕਰ ਕਿਸੇ ਵਿਅਕਤੀ ਦਾ ਸ਼ੂਗਰ ਲੈਵਲ ਲੰਬੇ ਸਮੇਂ ਤੱਕ ਉੱਚਾ ਰਹਿੰਦਾ ਹੈ ਤਾਂ ਉਸ ਦਾ ਲੀਵਰ ਅਤੇ ਕਿਡਨੀ ਵੀ ਖਰਾਬ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਭਾਜਪਾ ਉਨ੍ਹਾਂ ਨਾਲ ਕੀ ਕਰਨਾ ਚਾਹੁੰਦੀ ਹੈ ਪਰ ਉਹ ਇਮਾਨਦਾਰ ਵਿਅਕਤੀ ਹਨ। ‘ਆਪ’ ਸੁਪਰੀਮੋ ਨੇ ਕਿਹਾ ਕਿ ਜੇਕਰ ਮੈਂ ਇਮਾਨਦਾਰ ਨਹੀਂ ਹਾਂ ਤਾਂ ਇਸ ਦੁਨੀਆ ‘ਚ ਕੋਈ ਵੀ ਇਮਾਨਦਾਰ ਨਹੀਂ ਹੈ।

ਕੇਜਰੀਵਾਲ ਨੇ ਕਿਰਨ ਖੇਰ ‘ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਚੰਡੀਗੜ੍ਹ ਦੇ ਲੋਕ ਭਾਜਪਾ ਨੂੰ ਆਪਣੀ ਵੋਟ ਦਿੰਦੇ ਰਹੇ ਹਨ ਪਰ ਉਨ੍ਹਾਂ ਨੇ ਇੱਥੋਂ ਦੇ ਲੋਕਾਂ ਲਈ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕਿਰਨ ਖੇਰ 10 ਸਾਲਾਂ ਤੋਂ ਉਨ੍ਹਾਂ ਦੀ ਸੰਸਦ ਮੈਂਬਰ ਰਹੀ ਹੈ ਪਰ ਉਹ ਕਦੇ ਚੰਡੀਗੜ੍ਹ ਦੇ ਲੋਕਾਂ ਨੂੰ ਮਿਲਣ ਵੀ ਨਹੀਂ ਆਈ। ਕੇਜਰੀਵਾਲ ਨੇ ਲੋਕਾਂ ਨੂੰ ਮਨੀਸ਼ ਤਿਵਾੜੀ ਨੂੰ ਵੋਟ ਪਾਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਅਸੀਂ ਮਿਲ ਕੇ ਇਸ ਵਾਰ ਭਾਜਪਾ ਨੂੰ ਹਰਾਉਣਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...