November 16, 2026, 11:14 am
----------- Advertisement -----------
HomeNewsBreaking Newsਸਮਰਾਲਾ 'ਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਔਰਤ ਗ੍ਰਿਫਤਾਰ

ਸਮਰਾਲਾ ‘ਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਔਰਤ ਗ੍ਰਿਫਤਾਰ

Published on

----------- Advertisement -----------

ਸਮਰਾਲਾ, 30 ਮਈ 2024 – ਸਮਰਾਲਾ ਦੇ ਪਿੰਡ ਢਿਲਵਾਂ ਦੇ ਗੁਰਦੁਆਰਾ ਸਾਹਿਬ ‘ਚ ਹੋਈ ਬੇਅਦਬੀ ਦੀ ਵੀਡੀਓ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਪੂਰੇ ਇਲਾਕੇ ‘ਚ ਰੋਹ ਦੀ ਲਹਿਰ ਫੈਲ ਗਈ। ਪੁਲਿਸ ਨੇ ਸਥਿਤੀ ਦੀ ਨਜ਼ਾਕਤ ਨੂੰ ਸਮਝਦਿਆਂ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀ ਔਰਤ ਜਸਵੰਤ ਕੌਰ ਦੇ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕਰਦੇ ਹੋਏ ਗ੍ਰਿਫਤਾਰ ਕਰ ਲਿਆ।

ਸੀਸੀਟੀਵੀ ‘ਚ ਦਿਖਾਈ ਦੇ ਰਿਹਾ ਹੈ ਕਿ ਪਿੰਡ ਦੀ ਜਸਵੰਤ ਕੌਰ ਜੋ ਕਿ ਦਿਮਾਗੀ ਤੌਰ ‘ਤੇ ਬਿਮਾਰ ਦੱਸੀ ਜਾਂਦੀ ਹੈ, ਗੁਰਦੁਆਰਾ ਸਾਹਿਬ ਆਉਂਦੀ ਹੈ। ਉਹ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੁਸ਼ੋਭਿਤ ਸਥਾਨ ‘ਤੇ ਬੈਠਦੀ ਹੈ ਅਤੇ ਪਾਵਨ ਸਰੂਪ ਦੇ ਅੰਗਾਂ (ਪੰਨਿਆਂ) ਨਾਲ ਛੇੜਛਾੜ ਕਰਦੀ ਹੈ। ਫਿਰ ਉਹ ਪਵਿੱਤਰ ਸਰੂਪ ਨੂੰ ਇੱਕ ਪਾਸੇ ਇਕੱਠਾ ਕਰਦੀ ਹੈ। ਜਦੋਂ ਹੋਰ ਸੰਗਤਾਂ ਆ ਕੇ ਮੱਥਾ ਟੇਕਦੀਆਂ ਹਨ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨਾਲ ਛੇੜਛਾੜ ਦਾ ਖੁਲਾਸਾ ਹੁੰਦਾ ਹੈ।

ਇਸ ਘਟਨਾ ਤੋਂ ਬਾਅਦ ਇਲਾਕੇ ਦੀਆਂ ਕਈ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਮੌਕੇ ‘ਤੇ ਪਹੁੰਚ ਗਏ। ਇੱਕ ਜਥਾ ਗੁਰਦੁਆਰਾ ਚਰਨ ਕੰਵਲ ਸਾਹਿਬ ਮਾਛੀਵਾੜਾ ਤੋਂ ਵੀ ਆਇਆ ਅਤੇ ਜਿਸ ਤੋਂ ਬਾਅਦ ਪੁਲਸ ਨੇ ਜਸਵੰਤ ਕੌਰ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ। ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨਾਲ ਛੇੜਛਾੜ ਕੀਤੀ ਗਈ ਹੈ।

ਪਾਵਨ ਸਰੂਪ ਬਿਲਕੁਲ ਸੁਰੱਖਿਅਤ ਹੈ। ਛੇੜਛਾੜ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਜਿਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ। ਹੋਰ ਮਾਮਲਿਆਂ ਬਾਰੇ ਵੀ ਵਿਸ਼ੇਸ਼ ਕਮੇਟੀ ਨੇ ਰਿਪੋਰਟ ਤਿਆਰ ਕਰ ਲਈ ਹੈ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਭੇਜ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...