November 5, 2026, 10:04 am
----------- Advertisement -----------
HomeNewsLatest Newsਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਡੀ.ਸੀਜ਼ ਅਤੇ ਐਸ.ਐਸ.ਪੀਜ਼ ਨੂੰ ਚੋਣਾਂ ਤੋਂ...

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਡੀ.ਸੀਜ਼ ਅਤੇ ਐਸ.ਐਸ.ਪੀਜ਼ ਨੂੰ ਚੋਣਾਂ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਨਿਗਰਾਨੀ ਵਧਾਉਣ ਦੇ ਨਿਰਦੇਸ਼

Published on

----------- Advertisement -----------

ਚੰਡੀਗੜ੍ਹ, 30 ਮਈ (ਬਲਜੀਤ ਮਰਵਾਹਾ): ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸੂਬੇ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਪਾਰਦਰਸ਼ੀ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਦੇ ਨਾਲ-ਨਾਲ ਵੱਧ ਤੋਂ ਵੱਧ ਵੋਟਿੰਗ ਫੀਸਦ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ (ਡੀਸੀਜ਼) ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀਜ਼) ਨੂੰ ਵਿਆਪਕ ਨਿਰਦੇਸ਼ ਜਾਰੀ ਕੀਤੇ ਹਨ।

ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਚੋਣ ਅਧਿਕਾਰੀ ਨੇ ਅਧਿਕਾਰੀਆਂ ਨੂੰ ਵੋਟਾਂ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਹਲਕੇ ਤੋਂ ਬਾਹਰਲੇ ਲੋਕਾਂ ਦੀ ਆਵਾਜਾਈ ‘ਤੇ ਤਿੱਖੀ ਨਜ਼ਰ ਰੱਖਅ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਫਲਾਇੰਗ ਸਕੁਐਡ ਅਤੇ ਸਟੈਟਿਕ ਸਰਵੇਲੈਂਸ ਟੀਮਾਂ ਨੂੰ ਵੀ ਪੋਲਿੰਗ ਖ਼ਤਮ ਹੋਣ ਤੱਕ ਚੌਕਸੀ ਵਧਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਵਾਲੀ ਰਾਤ ਨੂੰ ਜ਼ਿਆਦਾ ਸ਼ਿਕਾਇਤਾਂ ਪ੍ਰਾਪਤ ਹੋਣ ਨੂੰ ਧਿਆਨ ਵਿੱਚ ਰੱਖਦਿਆਂ ਇਸ ਪਾਸੇ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।

ਸਿਬਿਨ ਸੀ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ‘ਤੇ ਮੋਬਾਈਲ ਫੋਨ ਜਾਂ ਹੋਰ ਇਲੈਕਟ੍ਰਾਨਿਕ ਉਪਕਰਨ ਲਿਜਾਣ ਜਾਂ ਇਸਦੀ ਵਰਤੋਂ ਦੀ ਸਖ਼ਤ ਮਨਾਹੀ ਹੈ। ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਦੇ ਸਬੰਧ ਵਿੱਚ ਸਿਬਿਨ ਸੀ ਨੇ ਕਿਸੇ ਵੀ ਖ਼ਰਾਬ ਜਾਂ ਸਹੀ ਢੰਗ ਨਾਲ ਕੰਮ ਨਾ ਕਰਨ ਵਾਲੀ ਈ.ਵੀ.ਐਮ. ਮਸ਼ੀਨ ਨੂੰ 10-20 ਮਿੰਟਾਂ ਦੇ ਅੰਦਰ-ਅੰਦਰ ਤੁਰੰਤ ਬਦਲਣ ਦੀ ਹਦਾਇਤ ਕੀਤੀ ਹੈ।

ਮੁੱਖ ਚੋਣ ਅਧਿਕਾਰੀ ਨੇ ਪੋਲਿੰਗ ਸਟਾਫ਼ ਦੀ ਸਹੂਲਤ ਲਈ ਪੋਲਿੰਗ ਸਟੇਸ਼ਨਾਂ ਅਤੇ ਡਿਸਟ੍ਰੀਬਿਊਸ਼ਨ ਤੇ ਰਿਸੀਵਿੰਗ ਸੈਂਟਰਾਂ ‘ਤੇ ਖਾਣ-ਪੀਣ ਅਤੇ ਰਿਹਾਇਸ਼ ਦੇ ਉਚਿਤ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਵੋਟਿੰਗ ਤੋਂ ਬਾਅਦ ਪੋਲਿੰਗ ਸਟਾਫ਼ ਦੇ ਘਰ ਜਾਣ ਲਈ ਟਰਾਂਸਪੋਰਟ ਦੇ ਢੁੱਕਵੇਂ ਪ੍ਰਬੰਧ ਕਰਨ ਤੋਂ ਇਲਾਵਾ ਸਟਾਫ਼ ਨੂੰ ਮਾਣਭੱਤੇ ਦੀ ਸਮੇਂ ਸਿਰ ਵੰਡ ਨੂੰ ਯਕੀਨੀ ਬਣਾਇਆ ਜਾਵੇ। ਸਿਬਿਨ ਸੀ ਨੇ ਅਧਿਕਾਰੀਆਂ ਵੱਲੋਂ ਹੁਣ ਤੱਕ ਕੀਤੇ ਗਏ ਕੰਮਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਆਪਣੇ ਯਤਨ ਜਾਰੀ ਰੱਖਣ ਲਈ ਕਿਹਾ ਤਾਂ ਜੋ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਿਆ ਸਕੇ ਅਤੇ ਕਿਸੇ ਵੀ ਬੂਥ ‘ਤੇ ਮੁੜ ਚੋਣ ਕਰਾਉਣ ਦੀ ਨੌਬਤ ਨਾ ਆਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡੀ ‘ਪੁਨਰ ਸੁਰਜੀਤ, ਕਿਹਾ- ਗਿਆਨੀ ਹਰਪ੍ਰੀਤ ਨਾਲ ਵਿਚਾਰਧਾਰਕ ਮੇਲ ਨਹੀਂ ਖਾਂਦੀ

ਪੰਜਾਬ ਦੀ ਸਿਆਸਤ ਵਿੱਚ ਵੱਡੀ ਹਲਚਲ ਪੈਦਾ ਕਰਦਿਆਂ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦ...

ਪੰਜਾਬ ਤੋਂ ਬਿਹਾਰ ਪਹੁੰਚੀ 1 ਕਰੋੜ ਰੁਪਏ ਦੀ ਵਿਦੇਸ਼ੀ ਸ਼ਰਾਬ ! ਆਬਕਾਰੀ ਵਿਭਾਗ ਨੇ ਕੀਤੀ ਜ਼ਬਤ, ਜਾਣੋ ਪੂਰਾ ਮਾਮਲਾ

ਬਿਹਾਰ ਵਿੱਚ ਸ਼ਰਾਬ 'ਤੇ ਪਾਬੰਦੀ ਹੋਣ ਦੇ ਬਾਵਜੂਦ, ਤਸਕਰੀ ਦਾ ਮੁੱਦਾ ਬੇਰੋਕ ਜਾਰੀ ਹੈ।...

ਪੰਜਾਬ ਸਰਕਾਰ ਨੇ 3 ਫੀਸਦੀ ਡੀਏ ਵਧਾਇਆ, ਬਕਾਏ ਦੇ ਮਾਮਲੇ ’ਚ ਸੁਪਰੀਮ ਕੋਰਟ ਦਾ ਮੁੜ ਕੀਤਾ ਰੁਖ਼

ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦਿਵਾਲੀ ਦਾ ਤੋਹਫ਼ਾ ਦਿੰਦਿਆਂ...

ਸਿਵਲ ਹਸਪਤਾਲ ਪੱਟੀ ‘ਚ ਇੱਕ ਕਰੋੜ ਰੁਪਏ ਦਾ ਗਬਨ, ਆਡਿਟ ਦੌਰਾਨ ਹੋਇਆ ਖੁਲਾਸਾ, ਮੁਲਜ਼ਮ ਫ਼ਰਾਰ

 ਸਿਵਲ ਹਸਪਤਾਲ ਪੱਟੀ ਵਿਖੇ ਸਰਕਾਰੀ ਫੰਡਾਂ (Corruption in Governmet Funds) ਦੀ ਵਰਤੋਂ ਵਿੱਚ ਵੱਡੀਆਂ...

ਡਾ. ਸੇਹਰ ਓਮਪ੍ਰਕਾਸ਼ ਨੇ ਜਿੱਤਿਆ ਥਰਡ ਰਨਰ-ਅੱਪ ਦਾ ਖ਼ਿਤਾਬ, ਪੰਜਾਬ ਦਾ ਨਾਮ ਕੀਤਾ ਰੌਸ਼ਨ

ਸ੍ਰੀਲੰਕਾ ਵਿੱਚ ਕਰਵਾਏ ਗਏ ਵੱਕਾਰੀ ਕੌਮਾਂਤਰੀ ਸੁੰਦਰਤਾ ਮੁਕਾਬਲੇ 'ਮਿਸਿਜ਼ ਯੂਨੀਵਰਸ 2026' ਵਿੱਚ ਭਾਰਤ ਦੀ...

ਸੁਪਰੀਮ ਕੋਰਟ ਨੇ ਖੁੱਲ੍ਹੇਆਮ ਪਟਾਕਿਆਂ ਦੀ ਵਿਕਰੀ ’ਤੇ ਪ੍ਰਗਟਾਈ ਚਿੰਤਾ

 ਸੁਪਰੀਮ ਕੋਰਟ ਦੇ ਆਦੇਸ਼ ਦੇ ਬਾਵਜੂਦ ਖੁੱਲ੍ਹੇਆਮ ਹਰ ਤਰ੍ਹਾਂ ਦੇ ਪਟਾਕਿਆਂ ਦੀ ਵਿਕਰੀ ’ਤੇ...

ਝੋਟਾ ਕਤਲਕਾਂਡ ਮਾਮਲੇ ‘ਚ JCB ਲੈ ਕੇ ਮਾਨਸਾ ਪਹੁੰਚੀ CBI ਦੀ ਟੀਮ, ਪਹਿਲੀ ਗੋਲੀ ਦੇ ਸਬੂਤ ਦੀ ਕੀਤੀ ਜਾ ਰਹੀ ਭਾਲ

ਪਰਵਿੰਦਰ ਝੋਟਾ ਕਤਲਕਾਂਡ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਝੋਟੇ ਕਤਲਕਾਂਡ...

ਜਗਤਾਰ ਹਵਾਰਾ ਨੂੰ ਪੰਜਾਬ ਸ਼ਿਫ਼ਟ ਕਰਨ ‘ਤੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, IB ਰਿਪੋਰਟ ਮਗਰੋਂ 3 ਮਹੀਨੇ ਟਲੀ ਸੁਣਵਾਈ

ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਉਮਰ ਕੈਦ ਦੀ ਸਜ਼ਾ...

ਅਕਸਰ ਹੁੰਦਾ ਸੀ ਝਗੜਾ, ਘਰ ਵਾਪਸ ਆਉਂਦਿਆਂ ਹੀ ਲਈ ਪਤੀ ਨੇ ਜਾਨ…”; 2 ਸਾਲ ਪਹਿਲਾਂ ਹੋਇਆ ਸੀ ਵਿਆਹ ਤੇ ਹੁਣ ਹੋਇਆ ਦਰਦਨਾਕ ਅੰਤ

ਉੱਤਰ ਪ੍ਰਦੇਸ਼ ਦੇ ਨਿਗੋਹੀ ਇਲਾਕੇ ਦੇ ਤ੍ਰਿਲੋਕਾਪੁਰ ਪਿੰਡ ਵਿੱਚ ਮੰਗਲਵਾਰ ਦੁਪਹਿਰ ਇੱਕ ਵਿਅਕਤੀ ਨੇ...