August 13, 2026, 4:44 pm
----------- Advertisement -----------
HomeNewsLatest Newsਅੱਜ ਸ਼ਾਮ 6 ਵਜੇ ਤੋਂ ਇਲੈੱਕਟ੍ਰਾਨਿਕ ਤੇ ਸੋਸ਼ਲ ਮੀਡੀਆ ਮਾਧਿਅਮ ਰਾਹੀਂ ਚੋਣ...

ਅੱਜ ਸ਼ਾਮ 6 ਵਜੇ ਤੋਂ ਇਲੈੱਕਟ੍ਰਾਨਿਕ ਤੇ ਸੋਸ਼ਲ ਮੀਡੀਆ ਮਾਧਿਅਮ ਰਾਹੀਂ ਚੋਣ ਪ੍ਰਚਾਰ ’ਤੇ ਲਾਗੂ ਹੋ ਜਾਵੇਗੀ ਪਾਬੰਦੀ – ਵਧੀਕ ਜ਼ਿਲ੍ਹਾ ਚੋਣ ਅਫ਼ਸਰ

Published on

----------- Advertisement -----------

ਗੁਰਦਾਸਪੁਰ – ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਨੋਡਲ ਅਫ਼ਸਰ ਮੀਡੀਆ ਮੋਨੀਟਰਿੰਗ ਐਂਡ ਸਰਟੀਫ਼ਿਕੇਸ਼ਨ ਕਮੇਟੀ (ਐੱਮ.ਸੀ.ਐੱਮ.ਸੀ.) ਸੁਭਾਸ਼ ਚੰਦਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਤਦਾਨ ਮੁਕੰਮਲ ਹੋਣ ਤੋਂ 48 ਘੰਟੇ ਪਹਿਲਾਂ, ਭਾਵ ਚੋਣ ਪ੍ਰਚਾਰ ਖ਼ਤਮ ਹੁੰਦੇ ਸਾਰ ਹੀ ਇਲੈੱਕਟ੍ਰਾਨਿਕ ਮੀਡੀਆ ਸਮੇਤ ਰੇਡੀਉ-ਟੈਲੀਵਿਜ਼ਨ, ਸੋਸ਼ਲ ਮੀਡੀਆ ’ਤੇ ਹੋਣ ਵਾਲੇ ਸਿਆਸੀ ਪ੍ਰਚਾਰ ਜਾਂ ਇਸ਼ਤਿਹਾਰ ’ਤੇ ਵੀ ਰੋਕ ਲੱਗ ਜਾਵੇਗੀ। ਇਹ ਪਾਬੰਦੀ ਐਗਜ਼ਿਟ ਪੋਲ ਅਤੇ ਓਪੀਨੀਅਨ ਪੋਲ ’ਤੇ ਵੀ ਲਾਗੂ ਹੋਵੇਗੀ।

ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ 30 ਮਈ ਸ਼ਾਮ 6 ਵਜੇ ਤੋਂ ਬਾਅਦ ਰੇਡੀਓ, ਟੈਲੀਵਿਜ਼ਨ, ਸਿਨੇਮਾ, ਸੋਸ਼ਲ ਮੀਡੀਆ, ਬਲਕ ਐੱਸ.ਐੱਮ.ਐੱਸ. ਜਾਂ ਪ੍ਰੀ-ਰਿਕਾਰਡਡ ਐੱਸ.ਐੱਮ.ਐੱਸ. ਸੁਨੇਹਿਆਂ ਸਮੇਤ ਅਜਿਹੇ ਹੋਰ ਕਿਸੇ ਵੀ ਸਾਧਨ ’ਤੇ ਚੋਣ ਪ੍ਰਚਾਰ ਨਹੀਂ ਕੀਤਾ ਜਾ ਸਕੇਗਾ ਅਤੇ ਨਾ ਹੀ ਸਿਆਸੀ ਇਸ਼ਤਿਹਾਰ ਦਿੱਤਾ ਜਾ ਸਕੇਗਾ, ਜੋ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਇਲੈੱਕਟ੍ਰਾਨਿਕ ਮੀਡੀਆ ਦੇ ਘੇਰੇ ਵਿੱਚ ਆਉਂਦਾ ਹੈ

ਉਨ੍ਹਾਂ ਕਿਹਾ ਕਿ ਮਿਤੀ 31 ਮਈ, 2024 ਅਤੇ ਮਿਤੀ 01 ਜੂਨ, 2024 ਨੂੰ ਛਪਣ ਵਾਲੀਆਂ ਅਖ਼ਬਾਰਾਂ ਵਿੱਚ ਵੀ ਇਸ਼ਤਿਹਾਰ ਦੇਣ ਤੋਂ ਪਹਿਲਾਂ ਚੋਣ ਅਮਲ ਵਿਚ ਭਾਗ ਲੈ ਰਹੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰ ਆਪਣੇ ਇਸ਼ਤਿਹਾਰ ਮੀਡੀਆ ਸਰਟੀਫ਼ਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਅਗਾਊਂ ਪ੍ਰਵਾਨਗੀ ਉਪਰੰਤ ਹੀ ਛਪਵਾ ਸਕਦੇ ਹਨ।

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੁਭਾਸ਼ ਚੰਦਰ ਨੇ ਜ਼ਿਲ੍ਹੇ ’ਚ ਕਾਰਜਸ਼ੀਲ ਮੀਡੀਆ ਕਰਮੀਆਂ, ਮੀਡੀਆ ਅਦਾਰਿਆਂ ਨੂੰ ਚੋਣ ਕਮਿਸ਼ਨ ਦੀਆਂ ਉਕਤ ਹਦਾਇਤਾਂ ਅਤੇ ਜਨ ਪ੍ਰਤੀਨਿਧੀ ਐਕਟ, 1951 ਦੀ ਧਾਰਾ 126 ਅਤੇ 126-ਏ ਤਹਿਤ ਤੈਅ ਕੀਤੀਆਂ ਸੀਮਾਵਾਂ ਦੀ ਪੂਰਨ ਰੂਪ ਵਿੱਚ ਪਾਲਣ ਕਰਨ ’ਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਕਰੋੜਾਂ ਦੇ ‘ਬੀਜ ਅਤੇ ਸਬਸਿਡੀ ਘੁਟਾਲੇ’ ਮਾਮਲੇ ‘ਚ ਹਾਈ ਕੋਰਟ ਵਲੋਂ ਨੋਟਿਸ ਜਾਰੀ

 ਪੰਜਾਬ ਦੇ ਸਹਿਕਾਰਤਾ ਵਿਭਾਗ ਅਤੇ ਮਿਲਕਫੈੱਡ ਵਿੱਚ ਹੋਏ ਕਥਿਤ 500 ਕਰੋੜ ਰੁਪਏ ਦੇ "ਬੀਜ...

‘ਖੁਦ ਨੂੰ ਕਾਕਰੋਚ ਕਹਿਣ ਵਾਲਾ ਗਟਰ ਦਾ ਹਿੱਸਾ’ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਦਿੱਤੀ ਸਫ਼ਾਈ

ਭਾਜਪਾ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਸਫ਼ਾਈ ਦਿੱਤੀ ਹੈ। ਉਨ੍ਹਾਂ ਨੇ...

ਹਵਾਰਾ ਦੀ 1 ਦਿਨ ਦੀ ਪੈਰੋਲ ਦੀ ਖ਼ਬਰ ਝੂਠੀ! ਬਿੱਟੂ ਨੇ ਕੀਤਾ 100 ਫ਼ੀਸਦੀ ਖੰਡਨ

ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਬਿਮਾਰ ਹਾਲਤ ਨੂੰ ਦੇਖਦਿਆਂ ਉਸ ਨੂੰ ਪੈਰੋਲ ਦੇਣ...

ਪੰਜਾਬ ਵਿੱਚ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ,  20.66 ਲੱਖ ਵੋਟਰ ਹੋਣਗੇ ਬਾਹਰ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ...

ਜਲੰਧਰ ‘ਚ ਸਨਕੀ ਨੌਜਵਾਨ ਨੇ ਪਤਨੀ ਤੇ ਪਿਤਾ ਨੂੰ ਉਤਾਰਿਆ ਮੌਤ ਦੇ ਘਾਟ, ਘਰੇਲੂ ਵਿਵਾਦ ਦੱਸੀ ਜਾ ਰਹੀ ਵਜ੍ਹਾ

ਜਲੰਧਰ ਦੇ ਅਵਤਾਰ ਨਗਰ ਵਿਚ ਘਰੇਲੂ ਵਿਵਾਦ ਦੇ ਚੱਲਦੇ ਪੁੱਤ ਨੇ ਆਪਣੇ ਪਿਤਾ ਤੇ...

 ਡੋਰਬੈੱਲ ਵਜਾਉਂਦਿਆਂ ਹੀ ਪਿੱਟਬੁੱਲ ਕੁੱਤੇ ਨੇ ਜੋੜੇ ਨੂੰ ਨੋਚਿਆ

ਪਟਿਆਲਾ ਸ਼ਹਿਰ ਦੇ ਘੁੰਮਣ ਨਗਰ ਇਲਾਕੇ ਵਿੱਚ ਬੁੱਧਵਾਰ ਨੂੰ ਇੱਕ ਪਾਲਤੂ ਪਿੱਟਬੁੱਲ ਵਲੋਂ ਕੀਤੇ...

ਪੰਜਾਬ ਸਰਕਾਰ ਦਾ ਰਾਜਸਥਾਨ ਨੂੰ ਅਲਟੀਮੇਟਮ, ₹1.44 ਲੱਖ ਕਰੋੜ ਦੀ ਪਾਣੀ ਰਾਇਲਟੀ ਮੰਗੀ

ਪੰਜਾਬ ਸਰਕਾਰ ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦੇ 1,44,083 ਕਰੋੜ ਰੁਪਏ ਦੇ ਬਕਾਏ...

ਪੰਜਾਬ ਸਰਕਾਰ ਨੇ ਪਹਿਲਾਂ ਵੀ ਰਾਜਪਾਲ ਨੂੰ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਸਿਫ਼ਾਰਸ਼ ਕੀਤੀ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ; 12 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ...