September 7, 2026, 12:16 am
----------- Advertisement -----------
HomeNewsLatest Newsਜਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪਾਬੰਦੀ:...

ਜਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪਾਬੰਦੀ: ਜਿਲ੍ਹਾ ਚੋਣ ਅਧਿਕਾਰੀ

Published on

----------- Advertisement -----------

ਅੰਮ੍ਰਿਤਸਰ:ਜਿਲ੍ਹਾ ਚੋਣ ਅਧਿਕਾਰੀ –ਕਮ-ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਦੇ ਸਾਰੇ ਪੋਲਿੰਗ ਬੂਥਾਂ ਨੂੰ ਤੰਬਾਕੂ-ਰਹਿਤ ਐਲਾਨਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਪੋਲਿੰਗ ਬੂਥਾਂ ‘ਤੇ ਸਿਗਰਟ, ਬੀੜੀ ਅਤੇ ਹੋਰ ਤੰਬਾਕੂ ਉਤਪਾਦਾਂ ਦੇ ਸੇਵਨ ‘ਤੇ ਸਖ਼ਤ ਪਾਬੰਦੀ ਹੋਵੇਗੀ। ਘਨਸ਼ਾਮ ਥੋਰੀ ਨੇ ਦੱਸਿਆ ਕਿ ਪੋਲਿੰਗ ਬੂਥਾਂ ‘ਤੇ ਤੰਬਾਕੂ ਦੇ ਸੇਵਨ ‘ਤੇ ਲਗਾਈ ਗਈ ਇਸ ਪਾਬੰਦੀ ਨੂੰ ਯਕੀਨੀ ਬਣਾਉਣ ਲਈ ਹਰੇਕ ਪੋਲਿੰਗ ਬੂਥ ਦੇ ਪ੍ਰੀਜ਼ਾਈਡਿੰਗ ਅਫ਼ਸਰ ਨੂੰ ਨੋਡਲ ਅਫ਼ਸਰ ਵਜੋਂ ਨਿਯੁਕਤ ਕੀਤਾ ਗਿਆ ਹੈ।

ਉਨਾਂ ਕਿਹਾ ਕਿ ਇਹ ਮਹੱਤਵਪੂਰਨ ਕਦਮ ਸਿਹਤਮੰਦ ਜੀਵਨਸ਼ੈਲੀ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਵੋਟਰਾਂ ਲਈ ਸੁਰੱਖਿਅਤ ਅਤੇ ਉਸਾਰੂ ਮਾਹੌਲ ਯਕੀਨੀ ਬਣਾਉਣ ਲਈ ਦਫ਼ਤਰ, ਮੁੱਖ ਚੋਣ ਅਫ਼ਸਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ। ਉਨ੍ਹਾਂ ਦੱਸਿਆ ਕਿ ਪੋਲਿੰਗ ਬੂਥਾਂ ਨੂੰ ਤੰਬਾਕੂ-ਰਹਿਤ ਖੇਤਰ ਘੋਸ਼ਿਤ ਕਰਨ ਦਾ ਮੰਤਵ ਤੰਬਾਕੂ ਦਾ ਸੇਵਨ ਨਾ ਕਰਨ ਵਾਲਿਆਂ ਨੂੰ ਇਸਦੇ ਧੂੰਏਂ ਦੇ ਸੰਪਰਕ ਤੋਂ ਬਚਾਉਣਾ ਅਤੇ ਲੋਕਾਂ ਨੂੰ ਤੰਦਰੁਸਤ ਸਿਹਤ ਪ੍ਰਤੀ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਤੰਬਾਕੂ ਦੀ ਵਰਤੋਂ ਨੂੰ ਘਟਾਉਣ ਅਤੇ ਇਸ ਦੇ ਸੇਵਨ ਨਾਲ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਕੈਂਸਰ, ਦਿਲ ਦੀਆਂ ਬਿਮਾਰੀਆਂ, ਫੇਫੜਿਆਂ ਦੇ ਗੰਭੀਰ ਰੋਗ ਅਤੇ ਅੰਨ੍ਹੇਪਣ ਆਦਿ ‘ਤੇ ਕਾਬੂ ਪਾਉਣ ਲਈ ਚਲਾਈਆਂ ਜਾ ਰਹੀਆਂ ਵਿਆਪਕ ਜਨਤਕ ਸਿਹਤ ਮੁਹਿੰਮਾਂ ਅਤੇ ਕਾਨੂੰਨੀ ਤੇ ਹੋਰ ਪੱਧਰਾਂ ‘ਤੇ ਕੀਤੇ ਜਾ ਰਹੇ ਯਤਨਾਂ ਦਾ ਵੀ ਹਿੱਸਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...