ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ (ਡੀ.ਸੀ.) ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਵਿੱਚ ਨਿਰਪੱਖ, ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾਉਣ ਅਤੇ ਵੋਟਿੰਗ ਵਧਾਉਣ ਲਈ ਹਦਾਇਤਾਂ ਦਿੱਤੀਆਂ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਵੋਟਾਂ ਤੋਂ ਪਹਿਲਾਂ 48 ਘੰਟਿਆਂ ਦੌਰਾਨ ਹਲਕੇ ਤੋਂ ਬਾਹਰ ਲੋਕਾਂ ਦੀ ਆਵਾਜਾਈ ‘ਤੇ ਕੜੀ ਨਜ਼ਰ ਰੱਖੀ ਜਾਵੇ।
ਇਸਤੋਂ ਇਲਾਵਾ ਫਲਾਇੰਗ ਟੀਮਾਂ ਅਤੇ ਸਟੈਟਿਕ ਸਰਵੇਲੈਂਸ ਟੀਮਾਂ ਨੂੰ ਵੀ ਪੋਲਿੰਗ ਖਤਮ ਹੋਣ ਤੱਕ ਚੌਕਸੀ ਵਧਾਉਣ ਲਈ ਕਿਹਾ ਗਿਆ ਹੈ। ਵੋਟਾਂ ਤੋਂ ਪਹਿਲਾਂ ਰਾਤ ਨੂੰ ਜ਼ਿਆਦਾ ਸ਼ਿਕਾਇਤਾਂ ਮਿਲਣ ਨੂੰ ਦੇਖਦੇ ਹੋਏ ਇਸ ਪਾਸੇ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ।
ਨਾਲ ਹੀ ਸਿਬਿਨ ਸੀ ਨੇ ਕਿਹਾ ਕਿ ਪੋਲਿੰਗ ਸਟੇਸ਼ਨਾਂ ‘ਤੇ ਮੋਬਾਈਲ ਫ਼ੋਨ ਜਾਂ ਹੋਰ ਇਲੈਕਟ੍ਰਾਨਿਕ ਯੰਤਰ ਲੈ ਕੇ ਜਾਣ ਜਾਂ ਵਰਤਣ ਦੀ ਸਖ਼ਤ ਮਨਾਹੀ ਹੈ। ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਬਾਰੇ, ਸਿਬਿਨ ਸੀ ਨੇ ਕਿਹਾ ਕਿ ਕਿਸੇ ਵੀ ਖਰਾਬ ਜਾਂ ਕੰਮ ਨਾ ਕਰਨ ਵਾਲੀ ਈਵੀਐਮ ਮਸ਼ੀਨ ਨੂੰ 10-20 ਮਿੰਟਾਂ ਦੇ ਅੰਦਰ ਤੁਰੰਤ ਬਦਲਣ ਦੇ ਨਿਰਦੇਸ਼ ਦਿੱਤੇ ਗਏ ਹਨ।
ਕਮਿਸ਼ਨ ਨੇ ਪੋਲਿੰਗ ਸਟਾਫ਼ ਦੀ ਸਹੂਲਤ ਲਈ ਪੋਲਿੰਗ ਸਟੇਸ਼ਨਾਂ, ਡਿਸਟ੍ਰੀਬਿਊਸ਼ਨ ਅਤੇ ਰਿਸੀਵਿੰਗ ਸੈਂਟਰਾਂ ‘ਤੇ ਖਾਣੇ ਅਤੇ ਰਿਹਾਇਸ਼ ਦਾ ਢੁੱਕਵਾਂ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਵੋਟਾਂ ਤੋਂ ਬਾਅਦ ਪੋਲਿੰਗ ਸਟਾਫ਼ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਦੇ ਪੁਖਤਾ ਪ੍ਰਬੰਧ ਕਰਨ ਤੋਂ ਇਲਾਵਾ ਸਟਾਫ਼ ਨੂੰ ਮਾਣ ਭੱਤੇ ਦੀ ਸਮੇਂ ਸਿਰ ਵੰਡ ਨੂੰ ਯਕੀਨੀ ਬਣਾਇਆ ਜਾਵੇ।
----------- Advertisement -----------
ਪੰਜਾਬ ‘ਚ ਪ੍ਰਸ਼ਾਸਨ 48 ਘੰਟਿਆਂ ਲਈ ਅਲਰਟ ‘ਤੇ, EVM ਮਸ਼ੀਨ ਖਰਾਬ ਹੋਣ ‘ਤੇ 20 ਮਿੰਟਾਂ ‘ਚ ਬਦਲਣ ਦੇ ਦਿੱਤੇ ਨਿਰਦੇਸ਼
Published on
----------- Advertisement -----------
----------- Advertisement -----------











