September 5, 2026, 3:24 pm
----------- Advertisement -----------
HomeNewsBreaking Newsਲੁਧਿਆਣਾ ਦੇ ਸਿਵਲ ਹਸਪਤਾਲ 'ਚੋਂ ਅੱਠ AC ਚੋਰੀ

ਲੁਧਿਆਣਾ ਦੇ ਸਿਵਲ ਹਸਪਤਾਲ ‘ਚੋਂ ਅੱਠ AC ਚੋਰੀ

Published on

----------- Advertisement -----------

ਪੰਜਾਬ ‘ਚ ਪੈ ਰਹੀ ਅੱਤ ਦੀ ਗਰਮੀ ਵਿਚਕਾਰ ਲੁਧਿਆਣਾ ਦੇ ਸਿਵਲ ਹਸਪਤਾਲ ‘ਚੋਂ ਏਸੀ ਚੋਰੀ ਹੋਣ ਦਾ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਜਿਸ ਸਬੰਧੀ ਐਸ.ਐਮ.ਓ ਮਨਦੀਪ ਕੌਰ ਸਿੱਧੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਨੂੰ ਬੀਤੇ ਦਿਨੀਂ ਨਰਸਿੰਗ ਸਟਾਫ ਨੇ ਜਾਣਕਾਰੀ ਦਿੱਤੀ ਸੀ ਕਿ ਲੇਬਰ ਵਾਰਡ, ਗਾਈਨੀ, ਓ ਟੀ ਅਤੇ ਆਈਸੀਯੂ ਵਿੱਚੋ 8 ਏ ਸੀ ਚੋਰੀ ਹੋਏ ਹਨ। ਐਸ.ਐਮ.ਓ ਨੇ ਕਿਹਾ ਕਿ ਉਹਨਾਂ ਵੱਲੋਂ ਇਕ ਲਿਖਤੀ ਸ਼ਿਕਾਇਤ ਸਿਵਲ ਹਸਪਤਾਲ ਵਿੱਚ ਬਣੀ ਚੌਕੀ ਇੰਚਾਰਜ ਨੂੰ ਵੀ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਹੈ ਕਿ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਚੌਂਕੀ ਇੰਚਾਰਜ ਰਜਿੰਦਰ ਸਿੰਘ ਨੇ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਨੂੰ ਇਸ ਬਾਰੇ ਇਕ ਸ਼ਿਕਾਇਤ ਮਿਲੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਪਰ ਸਭ ਤੋਂ ਹੈਰਾਨ ਕਰਨ ਵਾਲੀ ਗੱਲ ਹੈ ਕਿ ਸਿਵਿਲ ਹਸਪਤਾਲ ਦੇ ਚਾਰ ਦੁਆਰੀ ਵਿੱਚੋਂ ਏਸੀ ਚੋਰੀ ਹੋਣਾ, ਕਿਤੇ ਨਾ ਕਿਤੇ ਸਿਵਲ ਹਸਪਤਾਲ ਦੇ ਸੁਰੱਖਿਆ ਪ੍ਰਬੰਧਾਂ ਤੇ ਸਵਾਲੀਆ ਨਿਸ਼ਾਨ ਖੜੇ ਹੋ ਰਹੇ ਨੇ, ਕਿਉਕਿ ਸਿਵਲ ਹਸਪਤਾਲ ਵਿੱਚ ਪੁਲਿਸ ਦੀ ਚੌਂਕੀ ਵੀ ਬਣੀ ਹੋਈ ਹੈ।ਇਸ ਦੇ ਨਾਲ ਹੀ ਪ੍ਰਾਈਵੇਟ ਸੁਰੱਖਿਆ ਮੁਲਾਜ਼ਮ 24 ਘੰਟੇ ਸਿਵਲ ਹਸਪਤਾਲ ਵਿੱਚ ਤੈਨਾਤ ਰਹਿੰਦੇ ਹਨ। ਫਿਰ ਵੀ ਏਸੀ ਚੋਰੀ ਹੋਣ ਦੀ ਘਟਨਾ ਦਾ ਵਾਪਰਨਾ ਬੜਾ ਹੈਰਾਨੀ ਜਨਕ ਹੈ। ਦੱਸ ਦਈਏ ਕਿ ਅੱਤ ਦੀ ਗਰਮੀ ਦੇ ਵਿੱਚ ਏਸੀ ਚੋਈ ਹੋਣ ਨਾਲ ਲੇਬਰ ਵਾਰਡ ਅਤੇ ਆਈਸੀਯੂ ਵਾਰਡ ਦੇ ਮਰੀਜ਼ਾਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ, ਮਹਿੰਗਾਈ ਭੱਤਾ ਵਧਾ ਕੇ 60 ਫ਼ੀਸਦ ਕੀਤਾ ਜਾਵੇਗਾ 

ਚੰਡੀਗੜ੍ਹ, 4 ਸਤੰਬਰ:ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ...

ਈ-ਕੇਵਾਈਸੀ ਤੋਂ ਬਾਅਦ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਪਾਤਰੀ ਹੁਣ ਆਨਲਾਈਨ ਡਾਊਨਲੋਡ ਕਰ ਸਕਣਗੇ ਹੈਲਥ ਕਾਰਡ

ਚੰਡੀਗੜ੍ਹ; 04 ਸਤੰਬਰ 2026:ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਨਾਗਰਿਕ-ਕੇਂਦਰਿਤ ਸਿਹਤ ਸੇਵਾਵਾਂ ਦੀ...