ਪੰਜਾਬ ਦੀ ਪਟਿਆਲਾ ਲੋਕ ਸਭਾ ਸੀਟ ‘ਤੇ ਅੱਜ ਵੋਟਿੰਗ ਹੋ ਰਹੀ ਹੈ। ਸਵੇਰੇ 9 ਵਜੇ ਤੱਕ 10.98 ਫੀਸਦੀ ਵੋਟਿੰਗ ਹੋ ਚੁੱਕੀ ਹੈ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੀ ਆਪਣੀ ਵੋਟ ਦਾ ਇਸਤੇਮਾਲ ਕਰ ਚੁੱਕੇ ਹਨ।
ਦੱਸ ਦਈਏ ਕਿ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਲੋਕ ਸਭਾ ਚੋਣ ਲਈ ਅੱਜ ਆਪਣੇ ਪਿੰਡ ਜੋੜਾਮਾਜਰਾ ਵਿਖੇ ਪਰਿਵਾਰ ਸਮੇਤ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ “ਲੋਕਾਂ ਦਾ ਭਾਰੀ ਉਤਸ਼ਾਹ ਦੱਸ ਰਿਹਾ ਹੈ ਕਿ ਇਸ ਵਾਰ ਲੋਕ ਇਤਿਹਾਸ ਰਚਾਉਣ ਲਈ ਤਿਆਰ ਹਨ। ਹਰ ਵਰਗ ਵੋਟ ਪਾਉਣ ਲਈ ਘਰੋਂ ਬਾਹਰ ਨਿਕਲ ਰਿਹਾ ਹੈ। ਲੋਕਤੰਤਰ ਦੇ ਇਹ ਤਿਓਹਾਰ ‘ਚ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰੋ”
ਦੱਸ ਦਈਏ ਕਿ ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਚੱਲੇਗੀ। ਇਸ ਸੀਟ ‘ਤੇ ਕੁੱਲ ਵੋਟਰ 18 ਲੱਖ 2 ਹਜ਼ਾਰ 46 ਹਨ। ਇਨ੍ਹਾਂ ਵਿੱਚੋਂ 9 ਲੱਖ 42 ਹਜ਼ਾਰ 205 ਪੁਰਸ਼ ਵੋਟਰ, 8 ਲੱਖ 59 ਹਜ਼ਾਰ 761 ਮਹਿਲਾ ਵੋਟਰ ਅਤੇ 80 ਟਰਾਂਸਜੈਂਡਰ ਵੋਟਰ ਹਨ।
----------- Advertisement -----------
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪਿੰਡ ਜੋੜਾਮਾਜਰਾ ਵਿਖੇ ਪਰਿਵਾਰ ਸਮੇਤ ਪਾਈ ਵੋਟ
Published on
----------- Advertisement -----------
----------- Advertisement -----------












