ਲੋਕ ਸਭਾ ਚੋਣਾਂ-2024 ਦੇ ਸੱਤਵੇਂ ਅਤੇ ਆਖਰੀ ਪੜਾਅ ‘ਚ ਸ਼ਨੀਵਾਰ ਨੂੰ 7 ਸੂਬਿਆਂ ਅਤੇ 1 ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ 57 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਚੋਣ ਕਮਿਸ਼ਨ ਦੀ ਵੋਟਰ ਟਰਨਆਊਟ ਐਪ ਮੁਤਾਬਕ ਦੁਪਹਿਰ 1 ਵਜੇ ਤੱਕ 40.09 ਫੀਸਦੀ ਵੋਟਿੰਗ ਹੋ ਚੁੱਕੀ ਹੈ। ਹਿਮਾਚਲ ਪ੍ਰਦੇਸ਼ ਵਿੱਚ ਸਭ ਤੋਂ ਵੱਧ 48.63% ਅਤੇ ਬਿਹਾਰ ਵਿੱਚ ਸਭ ਤੋਂ ਘੱਟ 35.65% ਵੋਟਿੰਗ ਹੋਈ।
ਰਾਸ਼ਟਰੀ ਜਨਤਾ ਦਲ ਦੇ ਨੇਤਾ ਤੇਜਸਵੀ ਯਾਦਵ ਨੇ ਆਪਣੇ ਭਰਾ ਅਤੇ ਪਾਰਟੀ ਨੇਤਾ ਤੇਜ ਪ੍ਰਤਾਪ ਯਾਦਵ ਦੇ ਨਾਲ ਵੋਟ ਪਾਈ। ਤੇਜਸਵੀ ਯਾਦਵ ਵ੍ਹੀਲਚੇਅਰ ‘ਤੇ ਬੈਠ ਕੇ ਪੋਲਿੰਗ ਬੂਥ ‘ਤੇ ਪਹੁੰਚੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੰਵਿਧਾਨਕ ਸਿਧਾਂਤਾਂ, ਰਾਖਵੇਂਕਰਨ ਅਤੇ ਜਮਹੂਰੀਅਤ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਵੋਟ ਦੇਣ।
ਇਸ ਤੋਂ ਇਲਾਵਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਸ਼ਨੀਵਾਰ ਨੂੰ ਸੱਤਵੇਂ ਪੜਾਅ ਦੀ ਵੋਟਿੰਗ ਦੌਰਾਨ ਹਮੀਰਪੁਰ ਜ਼ਿਲ੍ਹੇ ਦੇ ਸਮੀਰਪੁਰ ਵਿੱਚ ਇੱਕ ਪੋਲਿੰਗ ਬੂਥ ‘ਤੇ ਆਪਣੇ ਪਰਿਵਾਰ ਨਾਲ ਵੋਟ ਪਾਈ।
----------- Advertisement -----------
ਲੋਕ ਸਭਾ ਚੋਣਾਂ-2024: ਵ੍ਹੀਲਚੇਅਰ ‘ਤੇ ਵੋਟ ਪਾਉਣ ਪਹੁੰਚੇ ਤੇਜਸਵੀ ਯਾਦਵ
Published on
----------- Advertisement -----------
----------- Advertisement -----------












