November 17, 2026, 4:01 pm
----------- Advertisement -----------
HomeNewsBreaking Newsਹਿਮਾਚਲ ਦੀਆਂ 4-ਸੀਟਾਂ ਦਾ ਐਗਜ਼ਿਟ ਪੋਲ, ਜਾਣੋ ਕਿਹੜੀ ਪਾਰਟੀ ਨੂੰ ਮਿਲਣਗੀਆਂ ਕਿੰਨੀਆਂ...

ਹਿਮਾਚਲ ਦੀਆਂ 4-ਸੀਟਾਂ ਦਾ ਐਗਜ਼ਿਟ ਪੋਲ, ਜਾਣੋ ਕਿਹੜੀ ਪਾਰਟੀ ਨੂੰ ਮਿਲਣਗੀਆਂ ਕਿੰਨੀਆਂ ਸੀਟਾਂ

Published on

----------- Advertisement -----------


ਹਿਮਾਚਲ ਪ੍ਰਦੇਸ਼ ਦੀਆਂ ਸਾਰੀਆਂ ਚਾਰ ਲੋਕ ਸਭਾ ਸੀਟਾਂ ਲਈ 7ਵੇਂ ਅਤੇ ਆਖਰੀ ਪੜਾਅ ਵਿੱਚ 1 ਜੂਨ ਨੂੰ ਸ਼ਾਮ 6 ਵਜੇ ਵੋਟਿੰਗ ਮੁਕੰਮਲ ਹੋ ਗਈ। ਨਤੀਜੇ 4 ਜੂਨ ਨੂੰ ਆਉਣਗੇ। ਹੁਣ ਐਗਜ਼ਿਟ ਪੋਲ ਆਉਣੇ ਸ਼ੁਰੂ ਹੋ ਗਏ ਹਨ। ਇੰਡੀਆ ਨਿਊਜ਼ ਡੀ-ਡਾਇਨਾਮਿਕਸ ਮੁਤਾਬਕ ਭਾਜਪਾ ਨੂੰ ਸਾਰੀਆਂ 4 ਲੋਕ ਸਭਾ ਸੀਟਾਂ ਮਿਲ ਸਕਦੀਆਂ ਹਨ। ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਤੀਜੀ ਵਾਰ ਹੋਵੇਗਾ ਜਦੋਂ ਭਾਜਪਾ ਹਿਮਾਚਲ ਵਿੱਚ ਕਲੀਨ ਸਵੀਪ ਕਰੇਗੀ।

ਟਾਈਮਜ਼ ਨਾਓ ਈਟੀਜੀ ਸਰਵੇਖਣ ਅਨੁਸਾਰ ਭਾਜਪਾ 3 ਸੀਟਾਂ ਜਿੱਤ ਸਕਦੀ ਹੈ। ਕਾਂਗਰਸ ਨੂੰ ਇੱਕ ਸੀਟ ਮਿਲਣ ਦੀ ਉਮੀਦ ਹੈ। ਇਸ ਤੋਂ ਇਲਾਵਾ ਨਿਊਜ਼ 24 ਟੂਡੇ ਦੇ ਚਾਣਕਿਆ ਮੁਤਾਬਕ ਭਾਜਪਾ ਨੂੰ 3-4 ਅਤੇ ਕਾਂਗਰਸ ਨੂੰ 0-1 ਸੀਟਾਂ ਮਿਲ ਰਹੀਆਂ ਹਨ।

ਸੂਬੇ ਦੀਆਂ ਸਾਰੀਆਂ ਚਾਰ ਸੀਟਾਂ ‘ਤੇ ਮੁੱਖ ਮੁਕਾਬਲਾ ਭਾਜਪਾ ਅਤੇ ਕਾਂਗਰਸ ਵਿਚਾਲੇ ਹੈ। ਇੱਥੇ ਬੀਜੇਪੀ ਨੇ ਮੰਡੀ ਸੀਟ ਤੋਂ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਮੈਦਾਨ ਵਿੱਚ ਉਤਾਰ ਕੇ ਮੁਕਾਬਲਾ ਦਿਲਚਸਪ ਬਣਾ ਦਿੱਤਾ ਹੈ ਜਦਕਿ ਕਾਂਗਰਸ ਨੇ ਮੰਤਰੀ ਵਿਕਰਮਾਦਿਤਿਆ ਨੂੰ ਮੈਦਾਨ ਵਿੱਚ ਉਤਾਰਿਆ ਹੈ।

ਪਿਛਲੀਆਂ ਦੋ ਚੋਣਾਂ, 2014 ਅਤੇ 2019 ਵਿੱਚ, ਭਾਜਪਾ ਨੇ ਹਿਮਾਚਲ ਦੀਆਂ ਸਾਰੀਆਂ ਚਾਰ ਸੀਟਾਂ ਜਿੱਤੀਆਂ ਹਨ। 2019 ਦੀਆਂ ਚੋਣਾਂ ‘ਚ ਭਾਜਪਾ ਦਾ ਵੋਟ ਸ਼ੇਅਰ ਵਧਿਆ ਸੀ, ਜਦੋਂ ਕਿ ਕਾਂਗਰਸ ਦਾ ਵੋਟ ਹਿੱਸਾ ਘਟਿਆ ਸੀ। ਭਾਜਪਾ ਦਾ ਵੋਟ ਸ਼ੇਅਰ 70% ਸੀ ਜਦਕਿ ਕਾਂਗਰਸ ਦਾ ਵੋਟ ਸ਼ੇਅਰ 27% ਸੀ।

ਇਸ ਚੋਣ ਵਿੱਚ ਹਮੀਰਪੁਰ ਸੀਟ ਤੋਂ ਅਨੁਰਾਗ ਠਾਕੁਰ, ਮੰਡੀ ਤੋਂ ਰਾਮ ਸਵਰੂਪ ਸ਼ਰਮਾ, ਕਾਂਗੜਾ ਤੋਂ ਕਿਸ਼ਨ ਕਪੂਰ ਅਤੇ ਸ਼ਿਮਲਾ ਤੋਂ ਸੁਰੇਸ਼ ਕਸ਼ਯਪ ਜੇਤੂ ਰਹੇ। ਰਾਮਸਵਰੂਪ ਸ਼ਰਮਾ ਦੀ ਮੌਤ ਤੋਂ ਬਾਅਦ 2021 ‘ਚ ਮੰਡੀ ਸੀਟ ‘ਤੇ ਉਪ ਚੋਣ ਹੋਈ ਸੀ। ਜਿਸ ਵਿੱਚ ਕਾਂਗਰਸ ਦੀ ਪ੍ਰਤਿਭਾ ਸਿੰਘ ਜੇਤੂ ਰਹੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...

ਪੰਜਾਬ ਰੋਡਵੇਜ਼ ਡਿਪੂ ਨੰਬਰ 1 ‘ਚ ਲੱਗੀ ਅੱਗ, 40 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਤਾਇਨਾਤ

ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ ਨੰਬਰ 1 ਵਿੱਚ ਰਾਤ 11 ਵਜੇ ਦੇ ਕਰੀਬ ਭਿਆਨਕ...