November 13, 2026, 2:30 am
----------- Advertisement -----------
HomeNewsBreaking NewsAAP ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਕਰਨਗੇ ਸਰੰਡਰ, ਸੁਪਰੀਮ ਕੋਰਟ ਨੇ ਚੋਣ ਪ੍ਰਚਾਰ...

AAP ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਕਰਨਗੇ ਸਰੰਡਰ, ਸੁਪਰੀਮ ਕੋਰਟ ਨੇ ਚੋਣ ਪ੍ਰਚਾਰ ਲਈ 21 ਦਿਨ ਦੀ ਦਿੱਤੀ ਸੀ ਅੰਤਰਿਮ ਜ਼ਮਾਨਤ

Published on

----------- Advertisement -----------

ਨਵੀਂ ਦਿੱਲੀ, 2 ਜੂਨ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਤਿਹਾੜ ਜੇਲ੍ਹ ਵਿੱਚ ਆਤਮ ਸਮਰਪਣ ਕਰਨਾ ਪਵੇਗਾ। ਕੇਜਰੀਵਾਲ ਐਤਵਾਰ ਨੂੰ ਜੇਲ ਪਰਤਣਗੇ ਕਿਉਂਕਿ ਜ਼ਮਾਨਤ ਦੀ ਮਿਆਦ ਖਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਤੋਂ ਕੋਈ ਰਾਹਤ ਨਹੀਂ ਮਿਲੀ। ਉਹ 21 ਦਿਨਾਂ ਤੋਂ ਬਾਹਰ ਸਨ ਅਤੇ ਲੋਕ ਸਭਾ ਚੋਣਾਂ ਵਿੱਚ ਆਪਣੀ ਪਾਰਟੀ ‘ਆਪ’ ਲਈ ਪ੍ਰਚਾਰ ਕਰ ਰਹੇ ਸਨ। ਸੁਪਰੀਮ ਕੋਰਟ ਨੇ 10 ਮਈ ਨੂੰ ਉਨ੍ਹਾਂ ਦੀ ਅੰਤਰਿਮ ਜ਼ਮਾਨਤ ਮਨਜ਼ੂਰ ਕਰ ਲਈ ਸੀ। ਹਾਲਾਂਕਿ ਬਾਅਦ ‘ਚ ਕੇਜਰੀਵਾਲ ਨੇ ਮੈਡੀਕਲ ਆਧਾਰ ਦਾ ਹਵਾਲਾ ਦਿੰਦੇ ਹੋਏ ਇਕ ਹਫਤੇ ਦਾ ਹੋਰ ਸਮਾਂ ਮੰਗਿਆ ਪਰ ਹੇਠਲੀ ਅਦਾਲਤ ਨੇ ਇਸ ਪਟੀਸ਼ਨ ‘ਤੇ ਫੈਸਲਾ 5 ਜੂਨ ਤੱਕ ਸੁਰੱਖਿਅਤ ਰੱਖ ਲਿਆ ਹੈ।

ਕੇਜਰੀਵਾਲ ਨੇ 7 ਦਿਨਾਂ ਦੀ ਜ਼ਮਾਨਤ ਮੰਗੀ ਸੀ ਤਾਂ ਜੋ ਉਹ ਆਪਣਾ ਮੈਡੀਕਲ ਟੈਸਟ ਕਰਵਾ ਸਕਣ। ਪਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅਦਾਲਤ ਵਿੱਚ ਉਸ ਦੀ ਅਪੀਲ ਦਾ ਵਿਰੋਧ ਕੀਤਾ। ਕੇਜਰੀਵਾਲ ਨੂੰ 21 ਮਾਰਚ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਸੁਪਰੀਮ ਕੋਰਟ ਨੇ ਉਸ ਨੂੰ 10 ਮਈ ਨੂੰ ਅੰਤਰਿਮ ਜ਼ਮਾਨਤ ਦਿੱਤੀ ਸੀ, ਜੋ 1 ਜੂਨ ਨੂੰ ਖ਼ਤਮ ਹੋ ਰਹੀ ਹੈ। ਉਸ ਨੂੰ 2 ਜੂਨ ਨੂੰ ਆਤਮ ਸਮਰਪਣ ਕਰਨਾ ਹੋਵੇਗਾ।

ਈਡੀ ਨੇ ਅਦਾਲਤ ਵਿੱਚ ਦਾਅਵਾ ਕੀਤਾ ਕਿ ਕੇਜਰੀਵਾਲ ਨੇ ਤੱਥਾਂ ਨੂੰ ਲੁਕੋਇਆ ਹੈ ਅਤੇ ਆਪਣੀ ਸਿਹਤ ਬਾਰੇ ਝੂਠੇ ਬਿਆਨ ਦਿੱਤੇ ਹਨ। ਉਸ ਦਾ ਭਾਰ 1 ਕਿਲੋ ਵਧ ਗਿਆ ਹੈ ਪਰ ਉਹ ਝੂਠਾ ਦਾਅਵਾ ਕਰ ਰਿਹਾ ਹੈ ਕਿ ਉਸ ਦਾ ਭਾਰ 7 ਕਿਲੋ ਘਟ ਗਿਆ ਹੈ।

ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਅਦਾਲਤ ਨੂੰ ਦੱਸਿਆ ਕਿ ਕੇਜਰੀਵਾਲ ਨੇ 31 ਮਈ ਨੂੰ ਪ੍ਰੈੱਸ ਕਾਨਫਰੰਸ ਵਿੱਚ ਇਹ ਵੀ ਗੁੰਮਰਾਹਕੁੰਨ ਦਾਅਵਾ ਕੀਤਾ ਸੀ ਕਿ ਉਹ 2 ਜੂਨ ਨੂੰ ਆਤਮ ਸਮਰਪਣ ਕਰਨ ਜਾ ਰਹੇ ਹਨ। ਹਾਲਾਂਕਿ ਕੇਜਰੀਵਾਲ ਦੇ ਵਕੀਲ ਨੇ ਅਦਾਲਤ ‘ਚ ਕਿਹਾ ਕਿ ਉਹ ਬਿਮਾਰ ਹਨ ਅਤੇ ਉਨ੍ਹਾਂ ਨੂੰ ਇਲਾਜ ਦੀ ਲੋੜ ਹੈ। ਹਾਲਾਂਕਿ ਅਦਾਲਤ ਨੇ ਜ਼ਮਾਨਤ ਪਟੀਸ਼ਨ ‘ਤੇ ਫੈਸਲਾ 5 ਜੂਨ ਤੱਕ ਸੁਰੱਖਿਅਤ ਰੱਖ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...