September 20, 2026, 6:39 am
----------- Advertisement -----------
HomeNewsBreaking Newsਰਿਟਰਨਿੰਗ ਅਫ਼ਸਰ ਵਿਸ਼ੇਸ਼ ਸਾਰੰਗਲ ਵੱਲੋਂ ਸ਼ਾਂਤਮਈ ਚੋਣ ਅਮਲ ਨੇਪਰੇ ਚਾੜ੍ਹਨ ਲਈ ਵੋਟਰਾਂ...

ਰਿਟਰਨਿੰਗ ਅਫ਼ਸਰ ਵਿਸ਼ੇਸ਼ ਸਾਰੰਗਲ ਵੱਲੋਂ ਸ਼ਾਂਤਮਈ ਚੋਣ ਅਮਲ ਨੇਪਰੇ ਚਾੜ੍ਹਨ ਲਈ ਵੋਟਰਾਂ ਦਾ ਧੰਨਵਾਦ

Published on

----------- Advertisement -----------

ਗੁਰਦਾਸਪੁਰ, 2 ਜੂਨ – ਲੋਕ ਸਭਾ ਹਲਕਾ 01-ਗੁਰਦਾਸਪੁਰ ਦੇ ਰਿਟਰਨਿੰਗ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਵੋਟ ਦੇ ਜਮਹੂਰੀ ਹੱਕ ਦੀ ਵਰਤੋਂ ਲਈ ਚੋਣਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਹਲਕੇ ਦੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਗਰਮੀ ਦੇ ਬਾਵਜੂਦ ਵੋਟਰਾਂ ਵੱਲੋਂ ਵੋਟਿੰਗ ਪ੍ਰਕਿਰਿਆ ‘ਚ ਦਿਖਾਇਆ ਗਿਆ ਉਤਸ਼ਾਹ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਵੋਟਰਾਂ ਨੇ ਚੋਣ ਪ੍ਰਕਿਰਿਆ ‘ਚ ਵੱਡੀ ਗਿਣਤੀ ਵਿੱਚ ਹਿੱਸਾ ਲੈ ਕੇ ਭਾਰਤੀ ਸੰਵਿਧਾਨ ਦੇ ਨਿਰਮਾਤਾਵਾਂ ਵੱਲੋਂ ਉਨ੍ਹਾਂ ਵਿੱਚ ਜਤਾਏ ਗਏ ਭਰੋਸੇ ਦਾ ਮਾਣ ਰੱਖਿਆ ਹੈ।

ਰਿਟਰਨਿੰਗ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਚੋਣ ਪ੍ਰਕਿਰਿਆ ਵਿੱਚ ਦਿੱਤੇ ਗਏ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਵੋਟਿੰਗ ਪ੍ਰਕਿਰਿਆ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਸਮੂਹ ਏ.ਆਰ.ਓਜ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਚੋਣ ਪ੍ਰਕਿਰਿਆ ਦੇ ਸੁਚਾਰੂ ਪ੍ਰਬੰਧਨ ਅਤੇ ਨਿਗਰਾਨੀ ਨੂੰ ਯਕੀਨੀ ਬਣਾਇਆ। ਵਿਸ਼ੇਸ਼ ਸਾਰੰਗਲ ਨੇ ਪੋਲਿੰਗ ਸਟੇਸ਼ਨਾਂ ‘ਤੇ ਉਸਾਰੂ ਤੇ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ, ਮੁਲਾਜ਼ਮਾਂ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਦਾ ਵੀ ਧੰਨਵਾਦ ਕੀਤਾ, ਜੋ ਚੋਣਾਂ ਦੇ ਐਲਾਨ ਤੋਂ ਲੈ ਕੇ ਵੋਟਿੰਗ ਵਾਲੇ ਦਿਨ ਤੱਕ ਅਮਨ ਕਾਨੂੰਨ ਦੀ ਸਥਿਤੀ ਬਣਾਏ ਰੱਖਣ ਲਈ ਵਧੇਰੇ ਮਹੱਤਵਪੂਰਨ ਸੀ।

ਰਿਟਰਨਿੰਗ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਪੋਲਿੰਗ ਅਫ਼ਸਰਾਂ, ਵਲੰਟੀਅਰਾਂ ਅਤੇ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਸਮੇਤ ਸਮੁੱਚੇ ਚੋਣ ਅਮਲੇ ਦੀ ਮਿਹਨਤ, ਵਚਨਬੱਧਤਾ ਅਤੇ ਸਮਰਪਣ ਦੀ ਵੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਲੋਕਤੰਤਰ ਦੇ ਇਸ ਸਭ ਤੋਂ ਵੱਡੇ ਤਿਉਹਾਰ ਦੌਰਾਨ ਵੋਟਿੰਗ ਪ੍ਰਕਿਰਿਆ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਸਾਰਿਆਂ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਹੈ, ਜਿਸ ਸਦਕਾ ਸਮੁੱਚੀ ਚੋਣ ਪ੍ਰਕਿਰਿਆ ਸਫਲਤਾਪੂਰਵਕ ਢੰਗ ਨਾਲ ਮੁਕੰਮਲ ਹੋ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...