September 20, 2026, 12:34 am
----------- Advertisement -----------
HomeNewsBreaking Newsਰਿਟਰਨਿੰਗ ਅਫ਼ਸਰ ਵੱਲੋਂ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਫਾਈਨਲ ਪੋਲਿੰਗ ਪ੍ਰਸੈਂਟੇਜ ਜਾਰੀ

ਰਿਟਰਨਿੰਗ ਅਫ਼ਸਰ ਵੱਲੋਂ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਫਾਈਨਲ ਪੋਲਿੰਗ ਪ੍ਰਸੈਂਟੇਜ ਜਾਰੀ

Published on

----------- Advertisement -----------

ਗੁਰਦਾਸਪੁਰ, 2 ਜੂਨ – ਰਿਟਰਨਿੰਗ ਅਫ਼ਸਰ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਲੋਕ ਸਭਾ ਹਲਕਾ 01-ਗੁਰਦਾਸਪੁਰ ਦੀ ਸੋਧੀ ਹੋਈ ਫਾਈਨਲ ਪੋਲਿੰਗ ਪ੍ਰਸੈਂਟੇਜ ਜਾਰੀ ਕੀਤੀ ਗਈ ਹੈ।  ਲੋਕ ਸਭਾ ਹਲਕਾ ਗੁਰਦਾਸਪੁਰ ਵਿੱਚ 66.67 ਫ਼ੀਸਦੀ ਵੋਟਰਾਂ ਨੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ, ਲੋਕ ਸਭਾ ਹਲਕਾ 01-ਗੁਰਦਾਸਪੁਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਬੀਤੇ ਕੱਲ੍ਹ ਸਵੇਰੇ 7:00 ਵਜੇ ਵੋਟਾਂ ਪੈਣ ਦਾ ਅਮਲ ਸ਼ੁਰੂ ਹੋਇਆ ਸੀ ਅਤੇ 9:00 ਵਜੇ ਤੱਕ ਪੂਰੇ ਲੋਕ ਸਭਾ ਹਲਕੇ ਵਿੱਚ 10.01 ਫ਼ੀਸਦੀ ਪੋਲਿੰਗ ਹੋਈ ਸੀ। ਉਸ ਤੋਂ ਬਾਅਦ 11:00 ਵਜੇ ਤੱਕ 24.79 ਫ਼ੀਸਦੀ, ਦੁਪਹਿਰ 1:00 ਵਜੇ ਤੱਕ 39.13 ਫ਼ੀਸਦੀ, ਬਾਅਦ ਦੁਪਹਿਰ 3:00 ਵਜੇ ਤੱਕ 49.12 ਫ਼ੀਸਦੀ ਅਤੇ ਸ਼ਾਮ ਪੰਜ ਵਜੇ ਤੱਕ 58.46 ਫ਼ੀਸਦੀ ਅਤੇ ਵੋਟਾਂ ਪੈਣ ਦੇ ਆਖ਼ਰੀ ਸਮੇਂ ਸ਼ਾਮ 6:00 ਵਜੇ ਤੱਕ 66.67 ਫ਼ੀਸਦੀ ਪੋਲਿੰਗ ਹੋਈ ਸੀ।

ਪੋਲਿੰਗ ਪ੍ਰਤੀਸ਼ਸਤਾ ਦੀ ਵਿਧਾਨ ਸਭਾ ਹਲਕਾ ਵਾਈਜ਼ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਸੁਜਾਨਪੁਰ ਵਿੱਚ 73,71 ਫ਼ੀਸਦੀ ਪੋਲਿੰਗ ਹੋਈ ਜਦਕਿ ਵਿਧਾਨ ਸਭਾ ਹਲਕਾ ਭੋਆ (ਰਿਜ਼ਰਵ) ਵਿੱਚ 71.21 ਫ਼ੀਸਦੀ, ਵਿਧਾਨ ਸਭਾ ਹਲਕਾ ਪਠਾਨਕੋਟ ਵਿੱਚ 70.16 ਫ਼ੀਸਦੀ, ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ 64.35 ਫ਼ੀਸਦੀ, ਵਿਧਾਨ ਸਭਾ ਹਲਕਾ ਦੀਨਾਨਗਰ (ਰਿਜ਼ਰਵ) ਵਿੱਚ 66 ਫ਼ੀਸਦੀ, ਵਿਧਾਨ ਸਭਾ ਹਲਕਾ ਕਾਦੀਆਂ ਵਿੱਚ 65.33 ਫ਼ੀਸਦੀ, ਵਿਧਾਨ ਸਭਾ ਹਲਕਾ ਬਟਾਲਾ ਵਿੱਚ 59.82 ਫ਼ੀਸਦੀ, ਵਿਧਾਨ ਸਭਾ ਹਲਕਾ ਫ਼ਤਿਹਗੜ੍ਹ ਚੂੜੀਆਂ ਵਿੱਚ 65.67 ਫ਼ੀਸਦੀ ਅਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿੱਚ 65.30 ਫ਼ੀਸਦੀ ਪੋਲਿੰਗ ਹੋਈ ਹੈ। 

ਉਨ੍ਹਾਂ ਦੱਸਿਆ ਕਿ ਲੋਕ ਸਭਾ ਹਲਕਾ ਗੁਰਦਾਸਪੁਰ ਵਿੱਚ ਸਭ ਤੋਂ ਵੱਧ ਪੋਲਿੰਗ ਵਿਧਾਨ ਸਭਾ ਹਲਕਾ ਸੁਜਾਨਪੁਰ ਵਿੱਚ 73.71 ਫ਼ੀਸਦੀ ਹੋਈ ਹੈ ਜਦਕਿ ਸਭ ਤੋਂ ਘੱਟ ਪੋਲਿੰਗ ਬਟਾਲਾ ਹਲਕੇ ਵਿੱਚ 59.82 ਫ਼ੀਸਦੀ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...