February 3, 2026, 6:56 am
----------- Advertisement -----------
HomeNewsLatest Newsਸਰਕਾਰੀ ਪੋਲੀਟੈਕਨਿਕ ਖੂਨੀਮਾਜਰਾ ਵਿਖੇ ਖਰੜ ਅਤੇ ਐਸ.ਏ.ਐਸ.ਨਗਰ ਹਲਕਿਆਂ ਦੀ ਗਿਣਤੀ ਲਈ ਤਿਆਰੀ...

ਸਰਕਾਰੀ ਪੋਲੀਟੈਕਨਿਕ ਖੂਨੀਮਾਜਰਾ ਵਿਖੇ ਖਰੜ ਅਤੇ ਐਸ.ਏ.ਐਸ.ਨਗਰ ਹਲਕਿਆਂ ਦੀ ਗਿਣਤੀ ਲਈ ਤਿਆਰੀ ਮੁਕੰਮਲ

Published on

----------- Advertisement -----------

ਐਸ.ਏ.ਐਸ.ਨਗਰ, 3 ਜੂਨ, 2024 (ਬਲਜੀਤ ਮਰਵਾਹਾ): ਜ਼ਿਲ੍ਹਾ ਚੋਣ ਅਫ਼ਸਰ ਐਸ.ਏ.ਐਸ.ਨਗਰ ਆਸ਼ਿਕਾ ਜੈਨ ਨੇ ਅੱਜ ਦੱਸਿਆ ਕਿ ਲੋਕ ਸਭਾ ਚੋਣਾਂ-2024 ਦੀ ਗਿਣਤੀ ਦੀ ਅੰਤਿਮ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਭਲਕੇ ਸਰਕਾਰੀ ਪੋਲੀਟੈਕਨਿਕ ਖੂਨੀ ਮਾਜਰਾ ਵਿਖੇ ਵੋਟਾਂ ਦੀ ਗਿਣਤੀ ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਡਿਪਟੀ ਕਮਿਸ਼ਨਰ ਨੇ ਗਿਣਤੀ ਦੀਆਂ ਤਿਆਰੀਆਂ ਲਈ ਤਾਇਨਾਤ ਅਧਿਕਾਰੀਆਂ ਨਾਲ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਕਾਊਂਟਿੰਗ ਟੀਮਾਂ, ਉਮੀਦਵਾਰਾਂ ਦੇ ਕਾਊਂਟਿੰਗ ਏਜੰਟਾਂ, ਉਮੀਦਵਾਰਾਂ/ਕਾਊਂਟਿੰਗ ਏਜੰਟਾਂ, ਕਾਊਂਟਿੰਗ ਆਬਜ਼ਰਵਰ ਲਈ ਕਮਰਾ, ਮੀਡੀਆ ਸੈਂਟਰ, ਪਬਲਿਕ ਲਈ ਬੈਠਣ ਦੇ ਯੋਗ ਪ੍ਰਬੰਧ ਕੀਤੇ ਜਾਣ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੜ ਦੇ 278 ਪੋਲਿੰਗ ਬੂਥਾਂ ਅਤੇ ਐਸ.ਏ.ਐਸ.ਨਗਰ ਦੇ 251 ਪੋਲਿੰਗ ਬੂਥਾਂ ਦੀ ਗਿਣਤੀ ਸਰਕਾਰੀ ਪੋਲੀਟੈਕਨਿਕ ਖੂਨੀ ਮਾਜਰਾ ਵਿਖੇ ਹੋਵੇਗੀ। ਹਰੇਕ ਹਲਕੇ ਲਈ ਕੁੱਲ 14 ਕਾਊਂਟਿੰਗ ਟੇਬਲ ਬਣਾਏ ਗਏ ਹਨ, ਜਿੱਥੇ ਉਮੀਦਵਾਰਾਂ ਨੂੰ ਪਈਆਂ ਵੋਟਾਂ ਦੀ ਗਿਣਤੀ ਦਿਖਾਉਣ ਲਈ 14 ਈ.ਵੀ.ਐਮ. ਮਸ਼ੀਨਾਂ ਇੱਕ ਵਾਰ ਚ ਲਿਆਂਦੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਡੇ ਕੋਲ 5 ਰਾਖਵੀਆਂ ਟੀਮਾਂ ਸਮੇਤ ਹਰੇਕ ਕਾਊਂਟਿੰਗ ਹਾਲ ਦੇ 14 ਗਿਣਤੀ ਟੇਬਲਜ਼ ਦੇ ਮੁਕਾਬਲੇ ਕੁੱਲ 19 ਕਾਊਂਟਿੰਗ ਟੀਮਾਂ ਹਨ। ਟੀਮਾਂ ਨੂੰ ਸਵੇਰੇ 5:00 ਵਜੇ ਆਪਣੇ ਏ.ਆਰ.ਓਜ਼ ਨੂੰ ਰਿਪੋਰਟ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਸਵੇਰੇ 6:00 ਵਜੇ ਤੱਕ ਕਾਉਂਟਿੰਗ ਟੇਬਲਾਂ ਦੀ ਅਲਾਟਮੈਂਟ ਕੀਤੀ ਜਾ ਸਕੇ।

ਉਨ੍ਹਾਂ ਕਿਹਾ ਕਿ ਪਾਰਦਰਸ਼ਤਾ ਅਤੇ ਕੁਸ਼ਲਤਾ ਬਣਾਈ ਰੱਖਣ ਲਈ ਚੋਣ ਕਮਿਸ਼ਨ ਦੇ ਪ੍ਰਤੀਨਿਧੀ ਵਜੋਂ ਕਾਉਂਟਿੰਗ ਸੁਪਰਵਾਈਜ਼ਰ ਮੁਹੰਮਦ ਆਵੇਸ਼ ਦੁਆਰਾ ਗਿਣਤੀ ਦੀ ਨਿਗਰਾਨੀ ਕੀਤੀ ਜਾਵੇਗੀ। ਉਹ ਗਿਣਤੀ ਦੇ ਹਰੇਕ ਗੇੜ ਤੋਂ ਬਾਅਦ ਕਿਸੇ ਵੀ ਦੋ ਈ ਵੀ ਐਮ ਦੇ ਨਤੀਜੇ ਦੀ ਰੈਂਡਮਲੀ ਮੁੜ ਜਾਂਚ ਕਰਨਗੇ। ਇਸ ਤੋਂ ਇਲਾਵਾ ਪੰਜ ਵੀਵੀਪੀਏਟੀ ਦੀਆਂ ਵੋਟਿੰਗ ਸਲਿੱਪਾਂ ਦੀ ਗਿਣਤੀ ਦਾ ਮਿਲਾਣ ਜੋ ਅੰਤ ਵਿੱਚ ਡਰਾਅ ਦੁਆਰਾ ਚੁਣੀਆਂ ਜਾਣਗੀਆਂ, ਉਸ ਨਾਲ ਸਬੰਧਤ ਈਵੀਐਮ ਦੇ ਨਤੀਜੇ ਨਾਲ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਏ.ਆਰ.ਓਜ਼ ਦੀਪੰਕਰ ਗਰਗ ਅਤੇ ਗੁਰਮੰਦਰ ਸਿੰਘ ਵੱਲੋਂ ਕੀਤੇ ਜਾ ਰਹੇ ਸਾਰੇ ਪ੍ਰਬੰਧਾਂ ਦੀ ਨਿਗਰਾਨੀ ਏ.ਡੀ.ਸੀਜ਼ ਵਿਰਾਜ ਐਸ ਤਿੜਕੇ ਅਤੇ ਦਮਨਜੀਤ ਸਿੰਘ ਮਾਨ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਕੱਲ੍ਹ ਨੂੰ ਜ਼ਿਲ੍ਹੇ ਭਰ ਵਿੱਚ ਡਰਾਈ ਡੇਅ ਰਹੇਗਾ।

ਐਸਐਸਪੀ ਡਾ. ਸੰਦੀਪ ਗਰਗ ਨੇ ਕਿਹਾ ਕਿ ਗਿਣਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਖ਼ਤ ਸੁਰੱਖਿਆ ਪ੍ਰੋਟੋਕੋਲ ਤਹਿਤ ਕੀਤੀ ਜਾਵੇਗੀ। ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਜਾਰੀ ਅਥਾਰਟੀ ਤੋਂ ਬਿਨਾਂ ਕਿਸੇ ਵੀ ਵਿਅਕਤੀ ਨੂੰ ਕਾਊਂਟਿੰਗ ਕੇਂਦਰ ਵਿੱਚ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਊਂਟਿੰਗ ਹਾਲ ਵਿੱਚ ਸਿਰਫ਼ ਉਨ੍ਹਾਂ ਵਿਅਕਤੀਆਂ ਨੂੰ ਹੀ ਜਾਣ ਦਿੱਤਾ ਜਾਵੇਗਾ ਜਿਨ੍ਹਾਂ ਨੂੰ ਕਾਊਂਟਿੰਗ ਹਾਲ ਵਿੱਚ ਦਾਖ਼ਲ ਹੋਣ ਲਈ ਅਥਾਰਟੀ ਪੱਤਰ ਜਾਰੀ ਕੀਤੇ ਗਏ ਹਨ। ਐਸਐਸਪੀ ਡਾ. ਗਰਗ ਨੇ ਸਪੱਸ਼ਟ ਕੀਤਾ ਕਿ ਕਾਊਂਟਿੰਗ ਹਾਲ ਵਿੱਚ ਮੋਬਾਈਲ ਜਾਂ ਹੋਰ ਇਲੈਕਟ੍ਰਾਨਿਕ ਯੰਤਰ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ ਅਤੇ ਮੀਡੀਆ ਕਰਮੀ ਵੀ ਆਪਣੇ ਮੋਬਾਈਲ ਮੀਡੀਆ ਸੈਂਟਰ ਵਿੱਚ ਜਮ੍ਹਾ ਕਰਵਾ ਸਕਦੇ ਹਨ ਤਾਂ ਜੋ ਹੈਂਡ ਹੈਲਡ ਕੈਮਰਿਆਂ ਨਾਲ ਕਾਊਂਟਿੰਗ ਹਾਲ ਵਿੱਚ ਦਾਖ਼ਲ ਹੋ ਸਕਣ। ਉਨ੍ਹਾਂ ਅੱਗੇ ਸਪੱਸ਼ਟ ਕੀਤਾ ਕਿ ਕਿਸੇ ਵੀ ਵਿਅਕਤੀ ਨੂੰ ਸਟਿਲ ਕੈਮਰੇ ਜਾਂ ਕਿਸੇ ਵੀ ਰਿਕਾਰਡਿੰਗ ਯੰਤਰ ਰਾਹੀਂ ਈ.ਵੀ.ਐਮ ‘ਤੇ ਨਤੀਜਿਆਂ ਦੀ ਡਿਸਪਲੇ ਰਿਕਾਰਡ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਬਿਕਰਮ ਮਜੀਠੀਆ ਸਵੇਰੇ 10 ਵਜੇ ਨਿਊ ਨਾਭਾ ਜੇਲ ਵਿਚੋਂ ਹੋਣਗੇ ਰਿਹਾਅ

ਬਿਕਰਮ ਸਿੰਘ ਮਜੀਠੀਆ 3 ਫਰਵਰੀ ਨੂੰ ਸਵੇਰੇ 10 ਵਜੇ ਨਿਊ ਨਾਭਾ ਜੇਲ੍ਹ ਵਿਚੋਂ ਰਿਹਾ...

ਕੇਂਦਰੀ ਬਜਟ ਨੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨਾਲ ਫਿਰ ਕੀਤਾ ਧੋਖਾ: ਹਰਪਾਲ ਚੀਮਾ

*ਚੰਡੀਗੜ੍ਹ 1 ਫਰਵਰੀ 2026*:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਬਜਟ ’ਤੇ...

ਕੇਂਦਰੀ ਬਜਟ ਨੇ ਪੰਜਾਬ ਨੂੰ ਫਿਰ ਕੀਤਾ ਨਿਰਾਸ਼: ਮੁੱਖ ਮੰਤਰੀ ਭਗਵੰਤ ਮਾਨ

*ਕਿਸਾਨਾਂ, ਨੌਜਵਾਨਾਂ, ਉਦਯੋਗਾਂ ਅਤੇ ਸੂਬੇ ਦੀ ਆਰਥਿਕਤਾ ਲਈ ਕੋਈ ਰਾਹਤ ਨਹੀਂ: ਸੀਐਮ ਮਾਨ* *ਚੰਡੀਗੜ੍ਹ, 1...

ਹਰਜੋਤ ਸਿੰਘ ਬੈਂਸ ਅਤੇ ਮੁਨੀਸ਼ ਸਿਸੋਦੀਆ ਨੇ ਵੇਦਿਕ ਸਿੱਖਿਆ ਨਾਲ ਬੱਚਿਆਂ ਦਾ ਭਵਿੱਖ ਸੰਵਾਰਨ ਦਾ ਦਿੱਤਾ ਸੱਦਾ

*ਲੁਧਿਆਣਾ, 31 ਜਨਵਰੀ 2026*:ਸਨਾਤਨ ਸੇਵਾ ਸਮਿਤੀ ਪੰਜਾਬ ਅਤੇ ਵੇਦ ਪ੍ਰਚਾਰ ਮੰਡਲ ਪੰਜਾਬ ਨੇ ਸਾਂਝੇ...

ਗੈਂਗਸਟਰਾਂ ਦੇ ਪਰਿਵਾਰਾਂ ਦੇ ਵਿਆਹਾਂ ‘ਚ ਜਾ ਰਹੇ ਅਕਾਲੀ ਆਗੂ, ਕੀ ਗੈਂਗਸਟਰਾਂ ਰਾਹੀਂ ਸੱਤਾ ‘ਚ ਆਉਣਾ ਚਾਹੁੰਦੇ ਸੁਖਬੀਰ ਬਾਦਲ?: ਧਾਲੀਵਾਲ

*ਚੰਡੀਗੜ੍ਹ, 31 ਜਨਵਰੀ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਹਲਕਾ ਅਜਨਾਲਾ...

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ‘ਮਿਸ਼ਨ ਰੋਜ਼ਗਾਰ’ ਤਹਿਤ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਅਤੇ ਸਿਫਾਰਸ਼ ਦੇ 63,943 ਸਰਕਾਰੀ ਨੌਕਰੀਆਂ ਦਿੱਤੀਆਂ

*ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 30 ਜਨਵਰੀ 2026*ਮੋਹਾਲੀ ਵਿਖੇ ਅੱਜ ਵੱਖ-ਵੱਖ ਵਿਭਾਗਾਂ ਦੇ ਨਵੇਂ...

ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰਤਾ ਦੇ ਸੰਦੇਸ਼ ਨੂੰ ਅਗਲੀ ਪੀੜ੍ਹੀ ਤੱਕ ਲਿਜਾਣ ਅਤੇ ਸਿੱਖਿਆਵਾਂ ਦੇ ਪਸਾਰ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਉਪਰਾਲਾ

*ਚੰਡੀਗੜ੍ਹ, 29 ਜਨਵਰੀ 2026*:ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਛੇ ਸਦੀਆਂ ਪਹਿਲਾਂ ਸਮਾਜਿਕ-ਆਰਥਿਕ-ਰਾਜਨੀਤਿਕ ਬਰਾਬਰਤਾ ਦੇ...

ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ*

*ਚੰਡੀਗੜ੍ਹ, 29 ਜਨਵਰੀ 2026*:ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ...