June 5, 2026, 2:38 pm
----------- Advertisement -----------
HomeNewsBreaking Newsਸੰਗਰੂਰ ਹਲਕੇ ਤੋਂ ‘ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਜਿੱਤੇ, ਸਮਰਥਕਾਂ ਨੇ...

ਸੰਗਰੂਰ ਹਲਕੇ ਤੋਂ ‘ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਜਿੱਤੇ, ਸਮਰਥਕਾਂ ਨੇ ਮਨਾਇਆ ਜਸ਼ਨ

Published on

----------- Advertisement -----------

ਪੰਜਾਬ ਅਤੇ ਚੰਡੀਗੜ੍ਹ ਦੀਆਂ 14 ਲੋਕ ਸਭਾ ਸੀਟਾਂ ‘ਤੇ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਇਸ ਵਿਚਾਲੇ ਹੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਜੇਤੂ ਰਹੇ ਹਨ। ਉਨ੍ਹਾਂ ਇਸ ਸੀਟ ਤੋਂ ਮੌਜੂਦਾ ਸੰਸਦ ਮੈਂਬਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਮਾਨ ਨੂੰ ਕਰੀਬ 1.68 ਲੱਖ ਵੋਟਾਂ ਨਾਲ ਹਰਾਇਆ ਹੈ।
ਇਸ ਦੇ ਮੱਦੇਨਜ਼ਰ ਅੱਜ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਅੱਗੇ ਆਮ ਆਦਮੀ ਪਾਰਟੀ ਦੇ ਵਰਕਰ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਇਸ ਜਿੱਤ ਦਾ ਜਸ਼ਨ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਜ਼ਿਲ੍ਹਾ ਬਰਨਾਲਾ ਦੀਆਂ ਤਿੰਨ ਵਿਧਾਨ ਸਭਾਵਾਂ ਦੀ ਗਿਣਤੀ – ਬਰਨਾਲਾ ਵਿਧਾਨ ਸਭਾ ਹਲਕਾ ਭਦੌੜ, ਵਿਧਾਨ ਸਭਾ ਹਲਕਾ ਮਹਿਲ ਕਲਾਂ ਬਰਨਾਲਾ ਦੇ ਐਸਡੀ ਕਾਲਜ ਵਿੱਚ ਪੁਲੀਸ ਪ੍ਰਸ਼ਾਸਨ ਵੱਲੋਂ ਕਰੜੇ ਪ੍ਰਬੰਧ ਕੀਤੇ ਗਏ ਹਨ, ਥ੍ਰੀ ਲੇਅਰ ਫੋਰਸ ਤਾਇਨਾਤ ਕੀਤੀ ਗਈ ਸੀ।
ਇਸ ਤੋਂ ਇਲਾਵਾ ਸੀਸੀਟੀਵੀ ਕੈਮਰਿਆਂ ਰਾਹੀਂ ਗਿਣਤੀ ਕੇਂਦਰਾਂ ਅਤੇ ਈ.ਵੀ.ਐਮਜ਼ ਦੀ ਤਿੱਖੀ ਨਜ਼ਰ ਰੱਖੀ ਗਈ। ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਵੀ ਸਖ਼ਤ ਚੌਕਸੀ ਰੱਖੀ ਗਈ। ਈਵੀਐਮ ਨੂੰ ਸਖ਼ਤ ਟ੍ਰਿਪਲ ਲੇਅਰ ਸੁਰੱਖਿਆ ਹੇਠ ਰੱਖਿਆ ਗਿਆ। ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਗਿਣਤੀ ਕੇਂਦਰਾਂ ‘ਤੇ ਆਉਣ-ਜਾਣ ਵਾਲੇ ਲੋਕਾਂ ਨੂੰ ਸ਼ਨਾਖਤੀ ਕਾਰਡ ਅਤੇ ਪਾਸ ਜਾਰੀ ਕੀਤੇ ਗਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...