June 16, 2026, 1:02 am
----------- Advertisement -----------
HomeNewsBreaking Newsਫ਼ਿਰੋਜ਼ਪੁਰ ਲੋਕ ਸਭਾ ਸੀਟ ਤੋਂ ਕਾਂਗਰਸੀ ਨੇ ਕੀਤੀ ਜਿੱਤ ਹਾਸਿਲ

ਫ਼ਿਰੋਜ਼ਪੁਰ ਲੋਕ ਸਭਾ ਸੀਟ ਤੋਂ ਕਾਂਗਰਸੀ ਨੇ ਕੀਤੀ ਜਿੱਤ ਹਾਸਿਲ

Published on

----------- Advertisement -----------


ਫ਼ਿਰੋਜ਼ਪੁਰ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੇ ਜਿੱਤ ਹਾਸਲ ਕੀਤੀ ਹੈ। ਅਕਾਲੀ ਦਲ ਦੇ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਦੂਜੇ ਸਥਾਨ ’ਤੇ ਹਨ। ਪਿਛਲੀਆਂ ਤਿੰਨ ਚੋਣਾਂ ਵਿੱਚ ਇੱਥੇ ਅਕਾਲੀ ਦਲ ਦੀ ਜਿੱਤ ਹੋਈ ਹੈ। ਘੁਬਾਇਆ ਦੋ ਵਾਰ ਅਕਾਲੀ ਦਲ ਦੇ ਸੰਸਦ ਮੈਂਬਰ ਰਹਿ ਚੁੱਕੇ ਹਨ।

ਭਾਜਪਾ ਨੇ ਕਾਂਗਰਸ ਵੱਲੋਂ ਚਾਰ ਵਾਰ ਵਿਧਾਇਕ ਰਹੇ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੈਦਾਨ ਵਿੱਚ ਉਤਾਰਿਆ ਸੀ। ਜਦੋਂਕਿ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਇੱਥੋਂ ਪਾਰਟੀ ਨੂੰ ਜਿੱਤ ਵੱਲ ਲੈ ਕੇ ਨਹੀਂ ਜਾ ਸਕੇ।

ਇਸ ਸੀਟ ਅਧੀਨ ਫ਼ਿਰੋਜ਼ਪੁਰ ਸ਼ਹਿਰੀ, ਫ਼ਿਰੋਜ਼ਪੁਰ ਦਿਹਾਤੀ, ਗੁਰੂਹਰਸਹਾਏ, ਅਬੋਹਰ, ਫ਼ਾਜ਼ਿਲਕਾ, ਜਲਾਲਾਬਾਦ, ਬੱਲੂਆਣਾ, ਮੁਕਤਸਰ ਦੀਆਂ ਵਿਧਾਨ ਸਭਾ ਸੀਟਾਂ ਹਨ।
ਫ਼ਿਰੋਜ਼ਪੁਰ ਭਾਰਤ-ਪਾਕਿਸਤਾਨ ਸਰਹੱਦ ‘ਤੇ ਸਥਿਤ ਹੈ। ਅਜਿਹੇ ‘ਚ ਇੱਥੇ ਸਭ ਤੋਂ ਵੱਡਾ ਮੁੱਦਾ ਨਸ਼ਾ ਤਸਕਰੀ ਦਾ ਹੈ। ਦਰਅਸਲ ਇੱਥੇ ਸਰਹੱਦ ਪਾਰ ਤੋਂ ਨਸ਼ਿਆਂ ਦੀ ਤਸਕਰੀ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਇਸ ਤੋਂ ਇਲਾਵਾ ਫ਼ਿਰੋਜ਼ਪੁਰ ਵਿੱਚ ਚੰਗੀ ਸਿੱਖਿਆ ਅਤੇ ਬਿਹਤਰ ਸਿਹਤ ਸੇਵਾਵਾਂ ਦੇ ਸਾਧਨ ਅਜੇ ਵੀ ਲੋੜੀਂਦੇ ਨਹੀਂ ਹਨ। ਲੋਕ ਅੱਜ ਵੀ ਬੁਨਿਆਦੀ ਸਹੂਲਤਾਂ ਦੀ ਉਡੀਕ ਕਰ ਰਹੇ ਹਨ। ਇੱਥੇ ਉਦਯੋਗ ਅਤੇ ਕਾਰੋਬਾਰ ਨਾ ਹੋਣ ਕਾਰਨ ਲੋਕਾਂ ਕੋਲ ਰੁਜ਼ਗਾਰ ਦੇ ਮੌਕੇ ਨਹੀਂ ਹਨ। ਨੌਜਵਾਨਾਂ ਨੂੰ ਦੂਜੇ ਸ਼ਹਿਰਾਂ ਵੱਲ ਜਾਣਾ ਪੈ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...