November 24, 2026, 10:34 am
----------- Advertisement -----------
HomeNewsBreaking Newsਪਲਵਲ 'ਚ ਨੈਸ਼ਨਲ ਹਾਈਵੇ-19 'ਤੇ  ਅਣਪਛਾਤੇ ਵਾਹਨ ਦੀ ਲਪੇਟ 'ਚ ਆਇਆ  ਵਿਅਕਤੀ

ਪਲਵਲ ‘ਚ ਨੈਸ਼ਨਲ ਹਾਈਵੇ-19 ‘ਤੇ  ਅਣਪਛਾਤੇ ਵਾਹਨ ਦੀ ਲਪੇਟ ‘ਚ ਆਇਆ  ਵਿਅਕਤੀ

Published on

----------- Advertisement -----------


ਪਲਵਲ ‘ਚ ਨੈਸ਼ਨਲ ਹਾਈਵੇ-19 ‘ਤੇ ਅਣਪਛਾਤੇ ਵਾਹਨ ਦੀ ਲਪੇਟ ‘ਚ ਆਉਣ ਨਾਲ ਸੜਕ ਕਿਨਾਰੇ ਪੈਦਲ ਜਾ ਰਹੇ ਇਕ ਨੌਜਵਾਨ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੇ ਭਰਾ ਦੀ ਸ਼ਿਕਾਇਤ ’ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਪੋਸਟਮਾਰਟਮ ਮਗਰੋਂ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।


ਗਦਪੁਰੀ ਥਾਣੇ ਦੇ ਜਾਂਚ ਅਧਿਕਾਰੀ ਐਸਆਈ ਅਮਨ ਪ੍ਰਕਾਸ਼ ਅਨੁਸਾਰ ਸੁਨੀਲ ਕੁਮਾਰ ਵਾਸੀ ਪਿੰਡ ਅਗਵਾਨਪੁਰ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦਾ ਭਰਾ ਦੀਪਕ ਉਰਫ਼ ਕੇਰ ਵਿਸ਼ਵਕਰਮਾ ਕੰਪਨੀ ਬਾਪੂ ਨਗਰ ਬੱਲਭਗੜ੍ਹ ਵਿੱਚ ਕੰਮ ਕਰਦਾ ਸੀ। 3 ਜੂਨ ਦੀ ਰਾਤ ਨੂੰ ਉਸ ਦਾ ਭਰਾ ਦੀਪਕ ਆਪਣੀ ਡਿਊਟੀ ਖਤਮ ਕਰਕੇ ਘਰ ਆ ਰਿਹਾ ਸੀ। ਪਰ ਜਦੋਂ ਉਸਦਾ ਭਰਾ ਹਾਈਵੇਅ ਵਾਲੇ ਪਾਸੇ ਪੈਦਲ ਜਾ ਰਿਹਾ ਸੀ। ਉਦੋਂ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ। ਗੱਡੀ ਨਾਲ ਟਕਰਾਉਣ ਕਾਰਨ ਉਸ ਦਾ ਭਰਾ ਜ਼ਖ਼ਮੀ ਹੋ ਕੇ ਸੜਕ ’ਤੇ ਡਿੱਗ ਗਿਆ। ਡਰਾਈਵਰ ਆਪਣੀ ਗੱਡੀ ਸਮੇਤ ਮੌਕੇ ਤੋਂ ਫਰਾਰ ਹੋ ਗਿਆ।

ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪਲਿਸ ਨੇ ਦੀਪਕ ਨੂੰ ਜ਼ਿਲਾ ਸਿਵਲ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਨੇ ਦੀਪਕ ਕੋਲ ਮਿਲੇ ਕਾਗਜ਼ਾਂ ਦੇ ਆਧਾਰ ‘ਤੇ ਮ੍ਰਿਤਕ ਦੀ ਪਛਾਣ ਕਰਨ ਤੋਂ ਬਾਅਦ ਉਸ ਦੇ ਪਰਿਵਾਰ ਨੂੰ ਹਾਦਸੇ ਦੀ ਸੂਚਨਾ ਦਿੱਤੀ।

ਸੂਚਨਾ ਮਿਲਣ ‘ਤੇ ਪਰਿਵਾਰ ਵਾਲੇ ਹਸਪਤਾਲ ਪੁੱਜੇ ਅਤੇ ਲਾਸ਼ ਦੀ ਪਛਾਣ ਦੀਪਕ ਉਰਫ ਕੇਰ ਵਜੋਂ ਕੀਤੀ। ਜਿਸਦੇ ਬਾਅਦ ਪੁਲਿਸ ਨੇ ਮ੍ਰਿਤਕ ਦੀਪਕ ਦੇ ਭਰਾ ਸੁਨੀਲ ਕੁਮਾਰ ਦੀ ਸ਼ਿਕਾਇਤ ‘ਤੇ ਅਣਪਛਾਤੇ ਵਾਹਨ ਦੇ ਅਣਪਛਾਤੇ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਮੰਗਲਵਾਰ ਸਵੇਰੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...